Friday, August 14, 2026

ਸਾਬਕਾ ਵਿਧਾਇਕ ਸਵ: ਪ੍ਰਿਥੀਪਾਲ ਸਿੰਘ ਦੇ ਪੋਤੇ ਕਰਨਬੀਰ ਉਸਾਹਨ ਕਾਂਗਰਸ ਲੀਗਲ ਵਿੰਗ ਦੇ ਜਿਲ੍ਹਾ ਪ੍ਰਧਾਨ ਨਿਯੁੱਕਤ

ppn1410201625ਅੰਮ੍ਰਿਤਸਰ, 14 ਅਕਤੂਬਰ (ਪੰਜਾਬ ਪੋਸਟ ਬਿਊਰੋ) – ਗੁਰੂ ਨਗਰੀ ਦੇ ਨੌਜਵਾਨ ਵਕੀਲ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸਵ: ਪ੍ਰਿਥੀਪਾਲ ਸਿੰਘ ਉਸਾਹਨ ਦੇ ਪੋਤੇ ਕਰਨਬੀਰ ਸਿੰਘ ਉਸਾਹਨ ਨੂੰ ਪ੍ਰਦੇਸ਼ ਕਾਂਗਰਸ ਦੇ ਲੀਗਲ ਵਿੰਗ ਦਾ ਜਿਲ੍ਹਾ ਪ੍ਰਧਾਨ ਨਿਯੁੱਕਤ ਕੀਤਾ ਗਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਲੀਗਲ ਵਿੰਗ ਪੰਜਾਬ ਚੰਡੀਗੜ੍ਹ ਦੇ ਚੇਅਰਮੈਨ ਐਡਵੋਕੇਟ ਮਨਿੰਦਰ ਸਿੰਘ ਪੱਟੀ ਵਲੋਂ ਜਾਰੀ ਪੱਤਰ ਅਨੁਸਾਰ ਇਹ ਨਿਯੁੱਕਤੀ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਲੀਗਲ ਵਿੰਗ ਦੇ ਉਪ ਚੇਅਰਮੈਨ ਐਡਵੋਕੇਟ ਵਨੀਤ ਮਹਾਜਨ ਦੀ ਸਿਫਾਰਸ਼ ਤੇ ਕੀਤੀ ਗਈ ਹੈ।ਚੇਅਰਮੈਨ ਮਨਿੰਦਰ ਸਿੰਘ ਨੇ ਆਸ ਪ੍ਰਗਟਾਈ ਹੈ ਕਿ ਐਡਵੋਕੇਟ ਕਰਨਬੀਰ ਸਿੰਘ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਤੇ ਉਪ ਪ੍ਰਧਾਨ ਰਾਹੁਲ ਗਾਂਧੀ ਦੀਆਂ ਆਸਾਂ ਤੇ ਪੂਰਾ ਉਤਰਣਗੇ ਅਤੇ ਪਾਰਟੀ ਨੂੰ ਮਜ਼ਬੂਤ ਕਰਨ ਲਈ ਤਨਦੇਹੀ ਨਾਲ ਕੰਮ ਕਰਨਗੇ।ਜਿਕਰਯੋਗ ਹੈ ਕਿ ਕਰਨਬੀਰ ਸਿੰਘ ਉਸਾਹਨ ਸ਼ਹਿਰੀ ਕਾਂਗਰਸ ਦੇ ਪੱਕੇ ਟਰੱਸਟੀ ਮੈਂਬਰ ਵੀ ਹਨ।

Check Also

ਖ਼ਾਲਸਾ ਕਾਲਜ ਵੈਟਰਨਰੀ ਵਿਖੇ ‘ਵਿਗਿਆਨਕ ਪਸ਼ੂ-ਪਾਲਣ ਪ੍ਰਬੰਧਨ’ ਵਿਸ਼ੇ ‘ਤੇ ਰਾਸ਼ਟਰੀ ਵਰਕਸ਼ਾਪ

ਅੰਮ੍ਰਿਤਸਰ, 13 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਿਜ਼ ਦੇ ਵਿਭਾਗ …

Leave a Reply