ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕੈਨੇਡਾ ਦੇ ਬਾਸ਼ਾਅ ਖੇਤਰ ਵਿਵਿੱਚ ਸਥਿਤ ਮੋਟਲ ਨੂੰ ਅੱਗ ਲਗਾਉਣ ਦੀ ਹੋਈ ਘਟਨਾ ਵਿੱਚ ਇਕ ਸਿੱਖ ਪ੍ਰੀਵਾਰ ਦੇ ਜ਼ਿੰਦਾ ਸੜ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਦੁੱਖਦਾਈ ਘਟਨਾ ਹੈ, ਅਗਰ ਇਸ ਘਟਨਾ ਨੂੰ ਕਿਸੇ ਸ਼ਰਾਰਤੀ ਅਨਸਰ ਨੇ ਜਾਣ ਬੁੱਝ ਕੇ ਅੰਜ਼ਾਮ ਦਿੱਤਾ ਹੈ ਤਾਂ ਇਹ ਇਨਸਾਨੀਅਤ ਦੇ ਨਾਮ ਤੇ ਇਕ ਬਦਨੁਮਾ ਦਾਗ ਹੈ।ਉਨ੍ਹਾਂ ਕਿਹਾ ਮੇਰੀ ਅਰਦਾਸ ਹੈ ਕਿ ਇਸ ਭਿਆਨਕ ਹਾਦਸੇ ਵਿੱਚ ਜਿਸ ਦੀ ਮੌਤ ਹੋ ਗਈ ਹੈ ਅਕਾਲ ਪੁਰਖ ਉਸ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਜੋ ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ ਉਹ ਜਲਦੀ ਸਿਹਤਯਾਬ ਹੋ ਕੇ ਆਪਣੇ ਘਰ ਜਾਣ। ਉਨ੍ਹਾਂ ਕਿਹਾ ਪ੍ਰਿੰਟ ਮੀਡੀਏ ਅਨੁਸਾਰ ਘਟਨਾ ਵਾਲੀ ਥਾਂ ‘ਤੇ ਨਸਲੀ ਗ੍ਰਾਫਟੀ ਮਿਲੀ ਹੈ ਤੇ ਉਸ ਵਿੱਚ ਨਸਲੀ ਟਿੱਪਣੀਆਂ ਲਿਖੀਆਂ ਪਾਈਆਂ ਗਈਆਂ ਹਨ।ਉਨ੍ਹਾਂ ਕਿਹਾ ਜੇ ਐਸਾ ਸੱਚ ਹੈ ਤਾਂ ਕੈਨੇਡਾ ਦੀ ਸਰਕਾਰ ਇਸ ਘਟਨਾ ਦੀ ਤੁਰੰਤ ਪੜਤਾਲ ਕਰਵਾਏ ਤੇ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਸਖ਼ਤ ਸਜ਼ਾ ਦਿੱਤੀ ਜਾਵੇ ਤਾਂ ਜੋ ਅੱਗੇ ਤੋਂ ਕੋਈ ਵੀ ਸਖ਼ਸ਼ ਐਸੀ ਮੰਦਭਾਗੀ ਕਾਰਵਾਈ ਕਰਨ ਦੀ ਜ਼ੁਰਅਤ ਨਾ ਕਰੇ।
Check Also
ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਅੰਮ੍ਰਿਤਸਰ, 9 ਅਗਸਤ (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …
Punjab Post Daily Online Newspaper & Print Media