Tuesday, August 11, 2026

ਗੁ: ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ 16 ਅਕਤੂਬਰ ਨੂੰ – ਬੇਦੀ

ਅੰਮ੍ਰਿਤਸਰ, 14 ਅਕਤੂਬਰ (ਗੁਰਪ੍ਰੀਤ ਸਿੰਘ)- ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਬੰਧੀ 16 ਅਕਤੂਬਰ ਦਿਨ ਐਤਵਾਰ ਰਾਤ 7:00 ਵਜੇ ਤੋਂ ਅੰਮ੍ਰਿਤ ਵੇਲੇ 1:00 ਵਜੇ ਤੀਕ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਗ ਦਰਬਾਰ ਹੋਵੇਗਾ। ਜਿਸ ਵਿਚ ਭਾਈ ਰਵਿੰਦਰ ਸਿੰਘ, ਭਾਈ ਰਾਇ ਸਿੰਘ, ਭਾਈ ਰਣਧੀਰ ਸਿੰਘ, ਭਾਈ ਇੰਦਰਜੀਤ ਸਿੰਘ ਤੇ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਜਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਦਵਿੰਦਰ ਸਿੰਘ ਜਲੰਧਰ, ਭਾਈ ਕੰਵਰਪਾਲ ਸਿੰਘ ਦੇਹਰਾਦੂਨ ਤੇ ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲਿਆਂ ਦੇ ਜਥੇ ਗੁਰਬਾਣੀ ਦੇ ਇਲਾਹੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ।
ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਸ. ਦਿਲਜੀਤ ਸਿੰਘ ‘ਬੇਦੀ’ ਨੇ ਦੱਸਿਆ ਹੈ ਕਿ 17 ਅਕਤੂਬਰ ਨੂੰ ਸਵੇਰੇ ਕਥਾ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸੱਜਣਗੇ, ਸ੍ਰੀ ਅਕਾਲ ਤਖਤ ਸਾਹਿਬ ਵਿਖੇ ਅੰਮ੍ਰਿਤ ਸੰਚਾਰ ਹੋਵੇਗਾ, ਸ਼ਾਮ ਨੂੰ ਰਹਰਾਸਿ ਸਾਹਿਬ ਜੀ ਦੇ ਪਾਠ ਉਪਰੰਤ ਮਨਮੋਹਕ ਆਤਿਸ਼ਬਾਜ਼ੀ ਚਲਾਈ ਜਾਵੇਗੀ ਤੇ ਰਾਤ 8:00 ਵਜੇ ਵਿਸ਼ੇਸ਼ ਕਵੀ ਸਮਾਗਮ ਵੀ ਕਰਵਾਇਆ ਜਾਵੇਗਾ।ਉਨ੍ਹਾਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਕਿ ਇਸ ਪਾਵਨ ਦਿਹਾੜੇ ‘ਤੇ ਨਗਰ ਕੀਰਤਨ ਅਤੇ ਹੋਣ ਵਾਲੇ ਗੁਰਮਤਿ ਸਮਾਗਮਾਂ ਸਮੇਂ ਗੁਰੂ-ਘਰ ਹਾਜ਼ਰੀਆਂ ਭਰ ਕੇ ਜੀਵਨ ਸਫਲਾ ਕਰਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply