Thursday, November 12, 2026

ਪੰਜਾਬੀ ਸੂਬੇ ਦੀ 50ਵੀਂ ਵਰ੍ਹੇ ਗੰਢ ਨੂੰ ਸਮਰਪਿਤ ਬਟਾਲਾ ਵਿੱਚ ਹੋਏ ਸਕੂਲਾਂ ਦੇ ਰਾਜ ਪੱਧਰੀ ਪ੍ਰਸ਼ੋਨਤਰੀ ਮੁਕਾਬਲੇ

ppn1510201602
ਬਟਾਲਾ, 15 ਅਕਤੂਬਰ (ਨਰਿੰਦਰ ਬਰਨਾਲ) – ਪੰਜਾਬੀ ਸੂਬੇ ਦੀ 50ਵੀਂ ਵਰ੍ਹੇ ਗੰਢ ਨੂੰ ਸਮਰਪਿਤ ਬਟਾਲਾ ਦੇ ਸਰਕਾਰੀ ਕੰਨਿਆ ਸੀਨੀਅਰ ਸਕੈਂਡਰੀ ਸਕੂਲ ਵਿੱਚ ਵਿਦਿਆਰਥੀਆਂ ਦੇ ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲੇ ਗਏ।ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਵਿਦਿਆਰਥੀਆਂ ਨੇ ਇਨ੍ਹਾਂ ਪ੍ਰਸ਼ਨੋਤਰੀ ਮੁਕਾਬਿਲਆਂ ਵਿੱਚ ਭਾਗ ਲਿਆ।ਪ੍ਰਾਇਮਰੀ ਵਿੰਗ, ਮਿਡਲ ਵਿੰਗ ਅਤੇ ਸਕੈਂਡਰੀ ਵਿੰਗ ਦੇ ਵਿਦਿਆਰਥੀਆਂ ਦੇ ਵੱਖੋ-ਵੱਖ ਮੁਕਾਬਲੇ ਕਰਾਏ ਗਏ ਅਤੇ ਤਿੰਨਾਂ ਗਰੁੱਪਾਂ ਵਿੱਚ ਹੀ ਜ਼ਿਲ੍ਹਾ ਗੁਰਦਾਸਪੁਰ ਦੇ ਵਿਦਿਆਰਥੀ ਜੇਤੂ।ਇਨ੍ਹਾਂ ਪ੍ਰਸ਼ਨੋਤਰੀ ਮੁਕਾਬਿਲਆਂ ਦੌਰਾਨ ਪ੍ਰਾਇਮਰੀ ਵਿੰਗ ਵਿੱਚ ਗੁਰਦਾਸਪੁਰ ਨੂੰ ਪਹਿਲਾ ਸਥਾਨ, ਫਰੀਦਕੋਟ ਨੂੰ ਦੂਸਰਾ ਅਤੇ ਕਪੂਰਥਲਾ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ।ਮਿਡਲ ਵਿੰਗ ਵਿੱਚ ਗੁਰਦਾਸਪੁਰ ਨੂੰ ਪਹਿਲਾ ਸਥਾਨ, ਮਾਨਸਾ ਨੂੰ ਦੂਸਰਾ ਅਤੇ ਜਲੰਧਰ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ ਜਦਕਿ ਸਕੈਂਡਰੀ ਵਿੰਗ ਵਿੱਚ ਗੁਰਦਾਸਪੁਰ ਨੂੰ ਪਹਿਲਾ ਸਥਾਨ, ਸ੍ਰੀ ਮੁਕਤਸਰ ਸਾਹਿਬ ਨੂੰ ਦੂਸਰਾ ਅਤੇ ਜ਼ਿਲ੍ਹਾ ਸੰਗਰੂਰ ਨੂੰ ਤੀਸਰਾ ਸਥਾਨ ਪ੍ਰਾਪਤ ਹੋਇਆ।
ਰਾਜ ਪੱਧਰੀ ਪ੍ਰਸ਼ਨੋਤਰੀ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਦੀ ਵੰਡ ਸਮਾਰੋਹ ਦੇ ਮੁੱਖ ਮਹਿਮਾਨ ਸਾਬਕਾ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਮਰਦੀਪ ਸਿੰਘ ਸੈਣੀ ਨੇ ਕੀਤੀ। ਇਸ ਮੌਕੇ ਲੋਧੀਨੰਗਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇ ਗੰਢ ਪੂਰੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ, ਜਿਸ ਤਹਿਤ ਵੱਖ-ਵੱਖ ਪ੍ਰੋਗਰਾਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰਸ਼ਨੋਤਰੀ ਮੁਕਾਬਲਿਆਂ ਨਾਲ ਨਵੀਂ ਪੀੜ੍ਹੀ ਨੂੰ ਪੰਜਾਬੀ ਸੂਬੇ ਦੀ ਪ੍ਰਾਪਤੀ ਲਈ ਪੰਜਾਬੀਆਂ ਵੱਲੋਂ ਕੀਤੇ ਸੰਘਰਸ਼ ਬਾਰੇ ਜਾਣਕਾਰੀ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਗਲੇ 15 ਦਿਨਾਂ ਵਿੱਚ ਵੱਖ-ਵੱਖ ਪ੍ਰੋਗਰਾਮ ਕੀਤੇ ਜਾਣਗੇ ਅਤੇ 1 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਪੰਜਾਬੀਆਂ ਦਾ ਵਿਸ਼ਾਲ ਇਕੱਠ ਕੀਤਾ ਜਾਵੇਗਾ।
ਇਸ ਮੌਕੇ ਜੇਤੂ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫਸਰ (ਸ) ਅਮਰਦੀਪ ਸਿੰਘ ਸੈਣੀ ਨੇ ਕਿਹਾ ਕਿ ਵਿਦਿਆਰਥੀਆਂ ਨੇ ਆਪਣੀ ਪ੍ਰਤਿੱਭਾ ਦਾ ਪ੍ਰਗਟਾਵਾ ਕੀਤਾ ਹੈ।ਵਿਦਿਆਰਥੀਆਂ ਨੂੰ ਸਖਤ ਮਿਹਨਤ ਤੇ ਲਗਨ ਨਾਲ ਪੜ੍ਹਾਈ ਕਰਨ ਦੀ ਨਸੀਹਤ ਦਿੰਦਿਆਂ ਉਨ੍ਹਾਂ ਕਿਹਾ ਕਿ ਸਫਲਤਾ ਕੇਵਲ ਮਿਹਨਤ ਨਾਲ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ ਅਤੇ ਸਫਲਤਾ ਦਾ ਕੋਈ ਸ਼ਾਰਟਕੱਟ ਨਹੀਂ ਹੈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਸਿੱਖਿਆ ਅਫਸਰ (ਅ) ਸਲਵਿੰਦਰ ਸਿੰਘ, ਉੱਪ ਜ਼ਿਲ੍ਹਾ ਸਿੱਖਿਆ ਅਫਸਰ ਭਾਰਤ ਭੂਸ਼ਨ, ਸੰਤੋਖ ਰਾਜ ਸਿੰਘ, ਬਲਬੀਰ ਸਿੰਘ, ਪ੍ਰਿੰਸੀਪਲ ਬਲਵਿੰਦਰ ਕੌਰ, ਅਨਿਲ ਸ਼ਰਮਾਂ, ਪਰਮਜੀਤ ਕੌਰ ਧੁੱਪਸੜੀ, ਸਤਿੰਦਰ ਕੌਰ, ਸੁਮਨ ਬਾਲਾ, ਲਖਵਿੰਦਰ ਸਿੰਘ, ਅਮਰਜੀਤ ਸਿੰਘ ਭਾਟੀਆ, ਅਸ਼ਵਨੀ ਕੁਮਾਰ, ਜਸਕਰਨ ਸਿੰਘ, ਲਖਵਿੰਦਰ ਸਿੰਘ, ਅਮਰਜੀਤ ਸਿੰਘ, ਜਸਬੀਰ ਕੌਰ ਜੈਤੋਸਰਜਾ, ਨਰਿੰਦਰ ਸਿੰਘ ਦਰਗਾਬਾਦ, ਮਨਜੀਤ ਸਿੰਘ, ਵਰਿੰਦਰ ਰੰਧਾਵਾ, ਕੁਲਦੀਪ ਕੌਰ, ਰਮੇਸ਼ ਕੁਮਾਰ, ਅਨੀਤ ਅਰੋੜਾ, ਕਮਲੇਸ਼ ਕੌਰ, ਸੁਨੀਤਾ ਸ਼ਰਮਾਂ, ਸਰਬਜੀਤ ਸਿੰਘ ਆਦਿ ਹਾਜ਼ਰ ਸਨ।

Check Also

ਹਵਾ ਪ੍ਰਦੂਸ਼ਣ ਦੇ ਸਿਹਤ `ਤੇ ਪੈਣ ਵਾਲੇ ਪ੍ਰਭਾਵਾਂ ਬਾਰੇ ਮਾਹਿਰਾਂ ਨੇ ਕੀਤੀ ਚਰਚਾ

ਅੰਮ੍ਰਿਤਸਰ, 10 ਨਵੰਬਰ (ਜਗਦੀਪ ਸਿੰਘ) – ਏਅਰ ਕੇਅਰ ਸੈਂਟਰ ਵੱਲੋਂ ਕਲੀਨ ਏਅਰ ਪੰਜਾਬ ਦੇ ਸਹਿਯੋਗ …

Leave a Reply