Sunday, October 11, 2026

ਸਕੂਲ ਵਿਚ ਹੈਂਡ ਵਾਸ਼ ਐਕਟੀਵਿਟੀ ਕਰਕੇ ਵਿਦਿਆਰਥੀਆਂ ਨੂੰ ਹੱਥ ਧੋਣ ਦੇ ਢੰਗ ਦੱਸੇ

ppn1610201608
ਫਾਜ਼ਿਲਕਾ, 16 ਅਕਤੂਬਰ (ਵਿਨੀਤ ਅਰੋੜਾ)- ਸਿਵਲ ਸਰਜ਼ਨ ਫਾਜ਼ਿਲਕਾ ਡਾ. ਜਗਪਾਲ ਸਿੰਘ ਬਾਸੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਸੀਐਚਸੀ ਜੰਡਵਾਲਾ ਭੀਮੇਸ਼ਾਹ ਤੋਂ ਸੀਨੀਅਰ ਮੈਡੀਕਲ ਅਧਿਕਾਰੀ ਡਾ. ਬਬੀਤਾ ਅਤੇ ਮੈਡੀਕਲ ਅਧਿਕਾਰੀ ਡਾ. ਰਾਜਨ ਟੁਟੇਜਾ ਦੀ ਅਗਵਾਈ ਵਿਚ ਪ੍ਰਾਇਮਰੀ ਸਕੂਲ ਪਿੰਡ ਜੰਡਵਾਲਾ ਭੀਮੇਸ਼ਾਹ ਵਿਚ ਹੈਂਡਵਾਸ਼ ਐਕਟੀਵਿਟੀ ਕਰਵਾਈ ਗਈ।
ਇਸ ਮੌਕੇ ਡਾ. ਰਾਜਨ ਟੁਟੇਜਾ ਨੇ ਬੱਚਿਆਂ ਨੂੰ ਹੱਥਾਂ ਨੂੰ ਧੋਣ ਦੇ ਢੰਗਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਐਸ.ਆਈ. ਸੁਮਨ ਕੁਮਾਰ ਨੇ ਹੱਥਾਂ ਨੂੰ ਸਾਫ਼ ਨਾ ਕਰਨ ਕਾਰਨ ਹੋਣ ਵਾਲੀਆਂ ਬਿਮਾਰੀਆਂ ਸਬੰਧੀ ਜਾਣਕਾਰੀ ਦਿੱਤੀ ਅਤੇ ਖਾਣਾ ਖਾਣ ਤੋਂ ਪਹਿਲਾਂ ਹੱਥਾਂ ਨੂੰ ਚੰਗੀ ਤਰ੍ਹਾਂ ਨਾਲ ਧੋਣ ਅਤੇ ਸਾਫ਼ ਸੁਥਰਾ ਖਾਣਾ ਖਾਣ ਸਬੰਧੀ ਦੱਸਿਆ। ਉਨ੍ਹਾਂ ਕਿਹਾ ਕਿ ਸਬਜ਼ੀਆਂ, ਫੱਲ ਅਤੇ ਹੋਰ ਖਾਣ ਵਾਲੀਆਂ ਚੀਜ਼ਾਂ ਜੋ ਚੰਗੀ ਤਰ੍ਹਾਂ ਢੱਕੀਆਂ ਹੋਣ ਦੀ ਵਰਤੋਂ ਕਰਨ ਦੀ ਗੱਲ ਕਹੀ।
ਇਸ ਮੌਕੇ ਸਿਹਤ ਕਰਮਚਾਰੀ ਓਮ ਪ੍ਰਕਾਸ਼, ਲਖਵਿੰਦਰ ਸਿੰਘ, ਜਸਪਾਲ ਸਿੰਘ, ਜਗਤਾਰ ਸਿੰਘ, ਸੁਨੀਤਾ ਕੰਬੋਜ, ਗੁਰਮੀਤ ਕੌਰ ਅਤੇ ਸਕੂਲ ਸਟਾਫ਼ ਹਾਜ਼ਰ ਸੀ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply