ਫਾਜ਼ਿਲਕਾ, 16 ਅਕਤੂਬਰ (ਵਿਨੀਤ ਅਰੋੜਾ)- ਸੀਪੀਐਫ ਕਰਮਚਾਰੀ ਯੂਨੀਅਨ ਜਿਲ੍ਹਾ ਫਾਜ਼ਿਲਕਾ ਦੀ ਸਮੂਹ ਆਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਮੀਟਿੰਗ ਸਥਾਨਕ ਪ੍ਰਤਾਪ ਬਾਗ ਵਿਚ ਸੋਮਵਾਰ ਸਵੇਰੇ 10 ਵਜੇ ਹੋਵੇਗੀ।
ਜਾਣਕਾਰੀ ਦਿੰਦਿਆਂ ਯੂਨੀਅਨ ਦੇ ਪ੍ਰੈਸ ਸਕੱਤਰ ਨਿਸ਼ਾਂਤ ਅਗਰਵਾਲ ਨੇ ਦੱਸਿਆ ਕਿ ਮੀਟਿੰਗ ਦਾ ਮੁੱਖ ਮੱਦਾ 23 ਅਕਤੂਬਰ ਨੂੰ ਜਲੰਧਰ ਵਿਖੇ ਯੂਨੀਅਨ ਦੀ ਸੂਬਾ ਪੱਧਰੀ ਰੈਲੀ ਹੈ। ਜੋਕਿ ਇਕੋ ਇਕ ਜਾਇਜ ਤੇ ਹੱਕੀ ਮੰਗ ਪੁਰਾਣੀ ਪੈਨਸ਼ਨ ਸਕੀਮ ਜੀਪੀਐਫ ਦੀ ਬਹਾਲੀ ਨੂੰ ਲੈਕੇ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸ਼ਮੂਲੀਅਤ ਕਰਨ ਸਬੰਧੀ ਮੀਟਿੰਗ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਪ੍ਰਧਾਨ ਸੁਖਜੀਤ ਸਿੰਘ ਅਤੇ ਜਨਰਲ ਸਕੱਤਰ ਰਣਬੀਰ ਸਿੰਘ ਢੰਡੇ ਵੱਲੋਂ ਮਿਲੇ ਆਦੇਸ਼ਾਂ ਤਹਿਤ ਜਿਲ੍ਹਾ ਫਾਜ਼ਿਲਕਾ ਦੀਆਂ ਤਹਿਸੀਲਾਂ ਅਬਹੋਰ, ਜਲਾਲਾਬਾਦ ਅਤੇ ਫਾਜ਼ਿਲਕਾ ਵਿਖੇ ਕੰਮ ਕਰ ਰਹੇ 1-1-2004 ਤੋਂ ਬਾਅਦ ਸਮੂਹ ਸਰਕਾਰੀ ਕਰਮਚਾਰੀ ਜੋਕਿ ਨਵੀਂ ਪੈਨਸ਼ਨ ਸਕੀਮ ਸੀਪੀਐਫ ਅਧੀਨ ਆਉਂਦੇ ਹਨ, ਨੂੰ ਲਾਮਬੰਦ ਕੀਤਾ ਜਾਵੇ ਅਤੇ ਵੱਡੀ ਗਿਣਤੀ ਵਿਚ ਪੰਜਾਬ ਸਰਕਾਰ ਖਿਲਾਫ ਪੁਰਾਣੀ ਪੈਨਸ਼ਨ ਬਹਾਲੀ ਲਈ ਸੂਬਾ ਪੱਧਰੀ ਜਲੰਧਰ ਵਿਚ ਹੋਣ ਵਾਲੀ ਰੈਲੀ ਵਿਚ ਹੰਬਲਾ ਮਾਰਿਆ ਜਾਵੇ। ਯੂਨੀਅਨ ਦੇ ਪ੍ਰਧਾਨ ਸਵੀਕਾਰ ਗਾਂਧੀ ਅਤੇ ਜਨਰਲ ਸਕੱਤਰ ਧਰਮਿੰਦਰ ਗੁਪਤਾ ਨੇ ਫਾਜ਼ਿਲਕਾ ਦੇ ਸਮੂਹ ਸੀਪੀਐਫ ਕਰਮਚਾਰੀਆਂ ਨੂੰ ਅਤੇ ਹੋਰਨਾਂ ਯੂਨੀਅਨਾਂ ਦੇ ਆਗੂਆਂ ਨੂੰ ਸੋਮਵਾਰ ਨੂੰ ਹੋਣ ਵਾਲੀ ਮੀਟਿੰਗ ਵਿਚ ਵੱਧ ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ ਹੈ।
Check Also
ਵੋਟਰ ਸੂਚੀਆਂ ਦੀ ਸ਼ੁੱਧਤਾ ਅਤੇ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰ ਅਧਿਕਾਰੀ ਆਪਣੀ ਜ਼ਿੰਮੇਵਾਰੀ ਨਿਭਾਵੇ – ਡਿਪਟੀ ਕਮਿਸ਼ਨਰ
ਅੰਮ੍ਰਿਤਸਰ, 19 ਜੂਨ (ਸੁਖਬੀਰ ਸਿੰਘ) – ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚਲਾਈ ਜਾ ਰਹੀ …
Punjab Post Daily Online Newspaper & Print Media