ਪਠਾਨਕੋਟ, 16 ਅਕਤੂਬਰ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਖੇਤੀਬਾੜੀ ਵਿਭਾਗ ਵੱਲੋਂ ਜ਼ਿਲਾ ਬਲਾਕ ਕਿਸਾਨ ਸਿਖਲਾਈ ਕੈਂਪ 17 ਅਕਤੂਬਰ ਦਿਨ ਸੋਮਵਾਰ ਨੂੰ ਸਵੇਰੇ 10.30 ਵਜੇ ਤੋਂ ਦੁਪਹਿਰ 2 ਵਜੇ ਤੱਕ ਪਿੰਡ ਭਵਾਨੀ ਵਿੱਚ ਮਾਸਟਰ ਗਿਆਨ ਸਿੰਘ ਦੇ ਫਾਰਮ ਵਿਖੇ ਲਗਾਇਆ ਜਾ ਰਿਹਾ ਹੈ।ਇਸ ਬਾਰੇ ਜਾਣਕਾਰੀ ਦਿੰਦਿਆਂ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਇਸ ਕੈਂਪ ਦਾ ਮੁੱਖ ਉਦੇਸ਼ ਖੇਤੀਬਾੜੀ ਵਿੱਚ ਮਸ਼ੀਨੀਕਰਨ ਨੂੰ ਉਤਸ਼ਾਹਿਤ ਕਰਨਾ ਅਤੇ ਪ੍ਰਦੂਸ਼ਣ ਰਹਿਤ ਸਮਾਜ ਕਿਵੇਂ ਸਿਰਜੀਏ ਹੋਵੇੇਗਾ। ਉਨਾਂ ਦੱਸਿਆ ਕਿ ਕੈਂਪ ਦੀ ਪ੍ਰਧਾਨਗੀ ਡਾ. ਸਵਰੂਪ ਕੁਮਾਰ ਮੁੱਖ ਖੇਤੀਬਾੜੀ ਅਫਸਰ ਕਰਨਗੇ ਉਨਾਂ ਦੱਸਿਆ ਕਿ ਕੈਂਪ ਦੌਰਾਨ ਖੇਤੀ ਮਾਹਿਰਾਂ ਵੱਲੋਂ ਕਣਕ, ਤੇਲ ਬੀਜ ਅਤੇ ਦਾਲਾਂ ਦੀ ਕਾਸ਼ਤ ਬਾਰੇ ਤਕਨੀਕੀ ਜਾਣਕਾਰੀ ਦਿੱਤੀ ਜਾਵੇਗੀ।ਉਨਾਂ ਦੱਸਿਆ ਕਿ ਇਸ ਮੌਕੇ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜਿਆਂ ਖੇਤ ਵਿੱਚ ਨਸ਼ਟ ਕਰਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਜਿਵੇਂ ਚੌਪਰ ਕਮ ਸ਼ਰੈਡਰ ਨੂੰ ਪ੍ਰਦਰਸ਼ਤ ਕੀਤਾ ਜਾਵੇਗਾ।ਉਨਾਂ ਦੱਸਿਆ ਕਿ ਇਹ ਮਸ਼ੀਨ ਝੋਨੇ ਦੀ ਪਰਾਲੀ ਅਤੇ ਰਹਿੰਦ ਖੂੰਹਦ ਨੂੰ ਬਰੀਕ ਕੱਟ ਕੇ ਖੇਤ ਵਿੱਚ ਇਕਸਾਰ ਖਿਲਾਰ ਦਿੰਦੀ ਹੈ,ਜਿਸ ਨੂੰ ਖੇਤ ਵਿੱਚ ਮਿਲਾ ਕੇ ਮਿੱਟੀ ਦੀ ਸਿਹਤ ਸੁਧਾਰਨ ਵਿੱਚ ਸਹਾਇਕ ਹੁੰਦੀ ਹੈ। ਉਨਾਂ ਕਿਸਾਨਾਂ, ਅਤੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸਾਮਿਲ ਹੋ ਮੌਕੇ ਦਾ ਫਾਇਦਾ ਉਠਾਉ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media