
ਅੰਮ੍ਰਿਤਸਰ, 16 ਅਕਤੂਬਰ (ਜਗਦੀਪ ਸਿੰਘ ਸ’ਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਭੇ ਦੀ 50੦ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪੱਧਰ ਦੇ ਸ਼ਬਦ ਗਾਇਨ ਮੁਕਾਬਲੇ ਦਾ ਆਯੋਜਨ ਕੀਤਾ ਗਿਆ ।ਜ਼ਿਲ੍ਹਾ ਸਿਖਿਆ ਅਫਸਰ ਸz. ਸਤਿੰਦਰਬੀਰ ਸਿੰਘ ਦੀ ਨਿਗਰਾਨੀ ਹੇਠ ਆਯੋਜਿਤ ਇਹਨਾਂ ਮੁਕਾਬਲਿਆਂ ਵਿੱਚ ਜ਼ਿਲ੍ਹਾਂ ਪੱਧਰ ਤੇ ਸੀਨੀਅਰ ਵਰਗ ਦੀਆਂ ਜੇਤੂ 22 ਟੀਮਾਂ, ਅਪਰ ਪ੍ਰਾਇਮਰੀ ਵਰਗ ਦੀਆਂ ੧੮ ਟੀਮਾਂ ਅਤੇ ਪ੍ਰਾਇਮਰੀ ਪੱਧਰ ਦੀਆਂ ਪੰਜਾਬ ਭਰ ਵਿੱਚੋਂ ਆਈਆਂ 16੬ ਟੀਮਾ ਨੇ ਭਾਗ ਲਿਆ । ਇਹਨਾਂ ਮੁਕਾਬਲਿਆਂ ਦਾ ਆਯੋਜਨ ਤਿੰਨ ਥਾਵਾਂ ਤੇ ਕੀਤਾ ਗਿਆ ਸੀ ਇਹਨਾਂ ਮੁਕਾਬਲਿਆਂ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਕੈਬਨਿਟ ਮੰਤਰੀ ਸ. ਗੁਲਜਾਰ ਸਿੰਘ ਰਣੀਕੇ ਨੇ ਸ਼ਿਰਕਤ ਕੀਤੀ ਜਦਕਿ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸz. ਚਰਨਜੀਤ ਸਿੰਘ ਚੱਢਾ, ਸ. ਹਰਮਿੰਦਰ ਸਿੰਘ ਐਡੀ: ਆਨਰੇਰੀ ਸੱਕਤਰ, ਸ਼੍ਰੀਮਤੀ ਮੋਨਿਕਾ ਪਿ੍ਰੰਸੀਪਲ ਸਰਕਾਰੀ ਸੀ: ਸੈ: ਸਕੂਲ ਕੋਟ ਬਾਬਾ ਦੀਪ ਸਿੰਘ (ਲੜਕੇ), ਸ਼੍ਰੀਮਤੀ ਗੁਰਿੰਦਰ ਕੌਰ ਪ੍ਰਿੰਸੀਪਲ ਸੀ; ਸੈ: ਸਕੂਲ ਤਲਵੰਡੀ ਦਸੌਂਧਾ ਸਿੰਘ, ਸz. ਗੁਰਪ੍ਰੀਤ ਸਿੰਘ (ਕੈਰੀਅਰ ਕਾਊਂਸਲਿੰਗ ਦੇ ਮੁਖੀ) ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜਰੀ ਭਰੀ । ਇਹਨਾਂ ਮੁਕਾਬਲਿਆਂ ਵਿੱਚ ਜੱਜ ਦੀ ਭੂਮਿਕਾ ਪ੍ਰੋ. ਰੋਹਿਤਾਸਵ ਬਾਲੀ, ਪ੍ਰੋ. ਸੁਰਜੀਤ ਸਿੰਘ ਅਤੇ ਪ੍ਰੋ. ਸ਼ਿਵਾਨੀ ਭਾਰਦਵਾਜ ਨੇ ਨਿਭਾਈ । ਜੀ. ਟੀ. ਰੋਡ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਆਏ ਹੋੇੲ ਉਚ ਅਧਿਕਾਰੀਆਂ ਅਤੇ ਭਾਗ ਲੈਣ ਵਾਲੀਆਂ ਟੀਮਾਂ ਨੂੰ ‘ਜੀ ਆਇਆਂ’ ਆਖਿਆ।ਉਹਨਾਂ ਵਿਦਿਆਰਥੀਆਂ ਨੂੰ ਕੀਰਤਨ ਵਿਦਿਆ ਦੀ ਸਿਖਿਆ ਲੈ ਕੇ ਗੁਰੂ ਚਰਨਾਂ ਨਾਲ ਜੁੜਨ ਲਈ ਪ੍ਰੇਰਿਤ ਕੀਤਾ।ਪ੍ਰੋਗਰਾਮ ਵਿੱਚ ਸਟੇਜ ਸੱਕਤਰ ਦੀ ਭੂਮਿਕਾ ਸ਼੍ਰੀਮਤੀ ਸੁਖਜੀਤ ਕੌਰ ਅਤੇ ਸ਼੍ਰੀਮਤੀ ਪ੍ਰਭਜੋਤ ਕੌਰ ਨੇ ਨਿਭਾਈ।ਪ੍ਰਾਇਮਰੀ ਪੱਧਰ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਨੇ ਪਹਿਲਾ ਹੁਸ਼ਿਆਰਪੁਰ ਜਿਲ੍ਹੇ ਨੇ ਦੂਜਾ, ਰੂਪਨਗਰ ਜਿਲ੍ਹਾ ਨੇ ਤੀਸਰਾ ਸਥਾਨ ਹਾਸਲ ਕੀਤਾ ਜਦਕਿ ਅਪਰ ਪ੍ਰਾਇਮਰੀ ਪੱਧਰ ਵਿੱਚ ਪਹਿਲਾ ਸਥਾਨ ਜਿਲਾਂ ਲੁੁਧਿਆਣਾ, ਦੂਸਰਾ ਸਥਾਨ ਅੰਮ੍ਰਿਤਸਰ ਅਤੇ ਤੀਸਰਾ ਸਥਾਨ ਜਿਲਾਂ ਮੋਗਾ ਨੇ ਹਾਸਲ ਕੀਤਾ।ਸੈਕੰਡਰੀ ਪੱਧਰ ਵਿੱਚ ਪਹਿਲਾ ਸਥਾਨ ਜਿਲ੍ਹਾ ਅੰਮ੍ਰਿਤਸਰ, ਦੂਜਾ ਸਥਾਨ ਸ੍ਰੀ ਮੁਕਤਸਰ ਸਾਹਿਬ ਅਤੇ ਤੀਸਰਾ ਸਥਾਨ ਜਿਲਾ ਪਟਿਆਲਾ ਨੇ ਹਾਸਲ ਕੀਤਾ।ਪ੍ਰੋਗਰਾਮ ਦੇ ਅੰਤ ਵਿੱਚ ਮੁੱਖ ਮਹਿਮਾਨ ਅਤੇ ਉੱਚ ਅਧਿਅਕਾਰੀਆਂ ਵੱਲੋਂ ਜੇਤੂ ਟੀਮਾਂ ਨੂੰ ਇਨਾਮ ਦਿੱਤੇ ਗਏ।ਮੁ’ਖ ਮਹਿਮਾਨ ਸ. ਗੁਲਜਾਰ ਸਿੰਘ ਰਣੀਕੇ ਨੂੰ ਮੈਨੇਜਮੈਂਟ ਕਮੇਟੀ ਵੱਲੋਂ ਸਨਮਾਨਿਤ ਕੀਤਾ ਗਿਆ । ਮੁਕਾਬਲੇ ਦੇ ਜੱਜ ਸਾਹਿਬਾਨ ਦਾ ਸਨਮਾਨ ਕੀਤਾ ਗਿਆ ।ਪ੍ਰੋਗਰਾਮ ਵਿੱਚ ਡਾ: ਸ਼੍ਰੀਮਤੀ ਅਮਰਪਾਲੀ ਕੌਰ, ਸ਼੍ਰੀਮਤੀ ਗੁਨਵੰਤ ਕੌਰ ਨੇ ਵੀ ਹਾਜਰੀ ਭਰੀ ।
Punjab Post Daily Online Newspaper & Print Media