
ਬਠਿੰਡਾ, 17 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਵਿਸ਼ਵ ਕਬੱਡੀ ਲੀਗ ਦੇ ਤਕਨੀਕੀ ਨਿਰਦੇਸ਼ਕ ਹਰਪ੍ਰੀਤ ਸਿੰਘ ਬਾਬਾ ਤੇ ਜੁਆਇੰਟ ਡਾਇਰੈਕਟਰ ਬਲਵੀਰ ਸਿੰਘ ਬਿੱਟੂ ਨੇ ਪ੍ਰਵਾਸੀ ਭਾਰਤੀ ਖੇਡ ਪ੍ਰਮੋਟਰਾਂ ਵੱਲੋਂ ਕਰਵਾਈ ਜਾ ਰਹੀ ਵਿਸ਼ਵ ਕਬੱਡੀ ਲੀਗ ਨੂੰ ਕਬੱਡੀ ਲਈ ਸ਼ੁਭ ਸ਼ਗਨ ਕਰਾਰ ਦਿੱਤਾ ਹੈ।ਪੰਜਾਬ ਕਬੱਡੀ ਐਸੋਸੀਏਸ਼ਨ ਦੇ ਆਗੂ ਹਰਪ੍ਰੀਤ ਸਿੰਘ ਬਾਬਾ ਅਤੇ ਨਾਰਥ ਇੰਡੀਆ ਕਬੱਡੀ ਫੈਡਰੇਸ਼ਨ ਦੇ ਕਾਰਜਕਾਰੀ ਪ੍ਰਧਾਨ ਸ੍ਰੀ ਬਲਵੀਰ ਸਿੰਘ ਬਿੱਟੂ ਨੇ ਕਿਹਾ ਕਿ ਅਜੋਕੇ ਸਮੇਂ ਦੀ ਮੰਗ ਅਨੁਸਾਰ ਕਬੱਡੀ ਲਈ ਪੇਸ਼ੇਵਰ ਲੀਗ ਹੋਣੀ ਅਤਿ ਜਰੂਰੀ ਹੈ, ਜਿਸ ਸਦਕਾ ਕਬੱਡੀ ਖਿਡਾਰੀਆਂ ਲਈ ਰੁਜਗਾਰ ਦੇ ਵਧੇਰੇ ਮੌਕੇ ਪੈਦਾ ਹੁੰਦੇ ਹਨ ਅਤੇ ਕਬੱਡੀ ਲਈ ਟੀ ਵੀ ਜਰੀਏ ਸਪਾਂਸਰਸ਼ਿਪ ਦੇ ਵੀ ਵਧੇਰੇ ਮੌਕੇ ਪੈਦਾ ਹੁੰਦੇ ਹਨ।ਇਸ ਕਰਕੇ ਸ੍ਰੀ ਕਮਲਜੀਤ ਹੇਅਰ, ਸੁਰਜੀਤ ਸਿੰਘ ਟੁੱਟ ਅਤੇ ਸਰਬ ਥਿਆੜਾ ਹੋਰਾਂ ਵੱਲੋਂ ਕਰਵਾਈ ਜਾ ਰਹੀ ਦੂਸਰੀ ਵਿਸ਼ਵ ਕਬੱਡੀ ਲੀਗ ਨੂੰ ਜੋ ਸਫਲਤਾ ਮਿਲੀ ਹੈ, ਉਹ ਕਾਬਿਲੇ ਤਾਰੀਫ ਹੈ।ਇਸ ਲੀਗ ਨਾਲ ਖਿਡਾਰੀਆਂ ਵਾਸਤੇ ਨਵੇਂ ਦੁਆਰ ਖੁੱਲ੍ਹੇ ਹਨ।ਸ੍ਰੀ ਬਾਬਾ ਤੇ ਸ੍ਰੀ ਬਿੱਟੂ ਨੇ ਲੀਗ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ ਹੈ।ਜਿਕਰਯੋਗ ਹੈ ਕਿ ਹਰਪ੍ਰੀਤ ਬਾਬਾ ਪੰਜਾਬ ਮੰਡੀਕਰਨ ਬੋਰਡ ਅਤੇ ਬਲਵੀਰ ਬਿੱਟੂ ਪੰਜਾਬ ਪਾਵਰ ਕਾਰਪੋਰੇਸ਼ਨ ਲਿਮਟਿਡ ‘ਚ ਮੁਲਾਜਮ ਹਨ।ਇਹ ਦੋਨੋਂ ਸ਼ਖਸ਼ ਆਪਣੇ ਸਮੇਂ ਦੇ ਪ੍ਰਸਿੱਧ ਖਿਡਾਰੀ ਰਹੇ ਹਨ ਅਤੇ ਅਨੇਕਾਂ ਵਾਰ ਵਿਦੇਸ਼ਾਂ ‘ਚ ਕਬੱਡੀ ਦੇ ਜੌਹਰ ਦਿਖਾ ਚੁੱਕੇ ਹਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media