
ਬਠਿੰਡਾ, 17 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ‘ਆਪੁ ਜਪਹੁ ਅਵਰਾ ਨਾਮੁ ਜਪਾਵਹੁ’ ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿਚ ਭਾਈ ਅਵਤਾਰ ਸਿੰਘ,ਅਗਰਵਾਲ ਕਲੋਨੀ 40 ਫੁੱਟੀ ਰੋਡ ਵਿਖੇ ਆਪਣੇ ਨਵੇਂ ਗ੍ਰਹਿ ਦੇ ਸ਼ੁਕਰਾਣਾ ਕਰਨ ਲਈ ਨਿਤਨੇਮ ਦੀਆਂ ਬਾਣੀਆਂ, ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਸੰਗਤੀ ਰੂਪ ਕੀਤਾ ਗਿਆ, ਇਸ ਉਪਰੰਤ ਹਜ਼ੂਰੀ ਰਾਗੀ ਭਾਈ ਤਰਸੇਮ ਸਿੱਘ ਹਰਰਾਏਪੁਰ ਵਾਲਿਆਂ ਦੇ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਸੁਸਾਇਟੀ ਦੀ ਰੀਤ ਮੁਤਾਬਕ ਗ੍ਰਹਿ ਵਾਸੀ ਪਰਿਵਾਰ ਨੂੰ ਸਨਮਾਨ ਚਿੰਨ੍ਹ ਸੁਸਾਇਟੀ ਮੁੱਖ ਸੇਵਾਦਾਰ, ਮੈਂਬਰਾਂ ਵਲੋਂ ਸਨਮਾਨਤ ਕੀਤਾ ਗਿਆ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media