
ਫਾਜ਼ਿਲਕਾ, 17 ਅਕਤੂਬਰ (ਵਿਨੀਤ ਅਰੋੜਾ)- ਬੇਰੁਜ਼ਗਾਰ ਪੀਟੀਆਈ ਅਧਿਆਪਕ ਯੂਨੀਅਨ ਦੇ ਮੈਂਬਰਾਂ ਵੱਲੋਂ ਅੱਜ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਮੰਗ ਪੱਤਰ ਸੋਂਪਿਆ ਗਿਆ। ਇਸ ਮੌਕੇ ਯੂਨੀਅਨ ਦੇ ਜ਼ਿਲਾ ਪ੍ਰਧਾਨ ਅਧਿਆਪਕ ਅਸ਼ੋਕ ਕੁਮਾਰ ਲਾਧੂਕਾ ਨੇ ਬੇਰੁਜ਼ਗਾਰ ਪੀਟੀਆਈ ਦੀਆਂ ਪੋਸਟਾਂ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪੋਸਟਾਂ ਨੂੰ ਪੰਜ ਸਾਲ ਦਾ ਸਮਾਂ ਹੋ ਚੁੱਕਿਆ ਹੈ। ਕਈ ਵਾਰ ਪੰਜਾਬ ਸਰਕਾਰ ਦੇ ਮੰਤਰੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਨੂੰ ਮੰਗ ਪੱਤਰ ਦਿੱਤੇ ਗਏ ਪਰ ਇਨ੍ਹਾਂ ਪੋਸਟਾਂ ਸਬੰਧੀ ਕੋਈ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜੇਕਰ ਸਕੂਲਾਂ ਵਿਚ ਸਰੀਰਕ ਸਿੱਖਿਆ ਦੇ ਅਧਿਆਪਕ ਹੀ ਨਹੀਂ ਹੋਣਗੇ ਤਾਂ ਖੇਡਾਂ ਦੇ ਪੱਧਰ ਨੂੰ ਉੱਚਾ ਕਿਵੇਂ ਚੁੱਕਿਆ ਜਾਵੇਗਾ।
ਇਸ ਮੌਕੇ ਯੂਨੀਅਨ ਮੈਂਬਰਾਂ ਵੱਲੋਂ ਮੰਤਰੀ ਜਿਆਣੀ ਨੂੰ ਮੰਗ ਪੱਤਰ ਸੋਂਪਿਆ ਗਿਆ। ਜਿਨ੍ਹਾਂ ਨੇ ਭਰੋਸਾ ਦੁਆਇਆ ਕਿ ਉਨ੍ਹਾਂ ਦੀਆਂ ਇਨ੍ਹਾ ਪੋਸਟਾਂ ਨੂੰ ਭਰਨ ਸਬੰਧੀ ਆਉਣ ਵਾਲੇ ਸਮੇਂ ਵਿਚ ਹੋਣ ਵਾਲੀ ਮੀਟਿੰਗ ਵਿਚ ਗੱਲ ਕੀਤੀ ਜਾਵੇਗੀ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਅਸ਼ੋਕ ਕੁਮਾਰ, ਸੁਨੀਲ ਕੁਮਾਰ, ਸੁਰਿੰਦਰ ਕੰਬੋਜ, ਸੁਰਿੰਦਰ ਸਜਰਾਣਾ, ਜਗਦੀਸ਼ ਕੁਮਾਰ, ਪ੍ਰੀਤਮ ਕਾਠਗੜ੍ਹ ਅਤੇ ਯੂਨੀਅਨ ਦੇ ਹੋਰ ਮੈਂਬਰ ਵੀ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਪ੍ਰਾਇਮਰੀ ਹਰੀ ਚੰਦ ਕੰਬੋਜ ਵੀ ਹਾਜ਼ਰ ਸਨ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media