Friday, October 9, 2026

ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਸਬੰਧੀ ਮਾਮਲਾ ਦਰਜ਼

ਫਾਜ਼ਿਲਕਾ, 17 ਅਕਤੂਬਰ (ਵਿਨੀਤ ਅਰੋੜਾ)- ਥਾਣਾ ਸਦਰ ਪੁਲਸ ਫਾਜ਼ਿਲਕਾ ਨੇ ਜ਼ਿਲ੍ਹੇ ਦੇ ਪਿੰਡ ਹਸਤਾ ਕਲਾਂ ਦੇ ਗੁਰੂਦੁਆਰਾ ਸਾਹਿਬ ਵਿਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਸਬੰਧੀ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕਰਕੇ ਉਸਦੇ ਖਿਲਾਫ਼ ਮਾਮਲਾ ਦਰਜ਼ ਕੀਤਾ ਹੈ। ਪੁਲਸ ਨੂੰ ਦਿੱਤੇ ਬਿਆਨ ਵਿਚ ਮੱਖਣ ਸਿੰਘ ਵਾਸੀ ਪਿੰਡ ਚਾਂਦਮਾਰੀ ਜੋ ਗੁਰੂਦੁਆਰਾ ਸਾਹਿਬ ਪਿੰਡ ਹਸਤਾਕਲਾਂ ਦਾ ਗ੍ਰੰਥੀ ਹੈ ਨੇ ਦੱਸਿਆ ਕਿ ਮਨੋਹਰ ਸਿੰਘ ਵਾਸੀ ਪਿੰਡ ਹਸਤਾਕਲਾਂ ਦੀਮਾਗੀ ਰੂਪ ਨਾਲ ਪ੍ਰੇਸ਼ਾਨ ਹੋਣ ਕਾਰਨ ਉਕਤ ਵਿਅਕਤੀ ਨੇ 16 ਅਕਤੂਬਰ 2016 ਗੁਰੂਦੁਆਰਾ ਸਾਹਿਬ ਦਾ ਤਾਲਾ ਤੋੜ ਗੁਰੂਦੁਆਰੇ ਵਿਚ ਵੜਕੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੀ ਹੈ।ਪੁਲਸ ਨੇ ਹੁਣ ਜਾਂਚ ਪੜ੍ਹਤਾਲ ਕਰਨ ਤੋਂ ਬਾਅਦ ਉਕਤ ਵਿਅਕਤੀ ਦੇ ਖਿਲਾਫ਼ ਭਾਰਤੀ ਦੰਡ ਸੰਹਿਤਾ ਦੀ ਧਾਰਾ 457/295 ਦੇ ਤਹਿਤ ਮਾਮਲਾ ਦਰਜ਼ ਕੀਤਾ ਹੈ।

Check Also

ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ

ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …

Leave a Reply