Monday, February 23, 2026

ਸ਼੍ਰੋਮਣੀ ਕਮੇਟੀ ਨੇ ਪ੍ਰਕਾਸ਼ੁਪੁਰਬ ਨੂੰ ਸਮਰਪਿਤ ‘ਰਾਗ ਦਰਬਾਰ’ ਕਰਵਾਇਆ

ppn1710201629
ਅੰਮ੍ਰਿਤਸਰ, 17 ਅਕਤੂਬਰ (ਗੁਰਪ੍ਰੀਤ ਸਿੰਘ)- ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ੁਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵ’ਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਬੀਤੀ ਸ਼ਾਮ ੭ ਵਜੇ ਤੋਂ ਦੇਰ ਰਾਤ ੧ ਵਜੇ ਤੀਕ ਅਲੌਕਿਕ ਕੀਰਤਨ ਸਮਾਗਮ (ਰਾਗ ਦਰਬਾਰ) ਕਰਵਾਇਆ ਗਿਆ।ਜਿਸ ਵਿਚ ਭਾਈ ਰਵਿੰਦਰ ਸਿੰਘ, ਭਾਈ ਰਾਇ ਸਿੰਘ, ਭਾਈ ਰਣਧੀਰ ਸਿੰਘ, ਭਾਈ ਇੰਦਰਜੀਤ ਸਿੰਘ ਤੇ ਭਾਈ ਇਕਬਾਲ ਸਿੰਘ ਹਜ਼ੂਰੀ ਰਾਗੀ ਜਥੇ ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ, ਡਾ. ਗੁਰਿੰਦਰ ਸਿੰਘ ਬਟਾਲਾ, ਭਾਈ ਦਵਿੰਦਰ ਸਿੰਘ ਜਲੰਧਰ, ਭਾਈ ਕੰਵਰਪਾਲ ਸਿੰਘ ਦੇਹਰਾਦੂਨ ਤੇ ਭਾਈ ਹਰਜੋਤ ਸਿੰਘ ਜ਼ਖਮੀ ਜਲੰਧਰ ਵਾਲਿਆਂ ਦੇ ਜਥੇ ਨੇ ਇਲਾਹੀ ਬਾਣੀ ਦੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ।ਸ. ਸੁਲ’ਖਣ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੇ ਰਾਗੁ ਦਰਬਾਰ ਵਿੱਚ ਹਾਜ਼ਰੀਆਂ ਭਰ ਰਹੇ ਸਮੂਹ ਰਾਗੀ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓੇ ਦੇ ਕੇ ਸਨਮਾਨਿਤ ਕੀਤਾ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਗਏ ਸਮਾਗਮ ਸਮੇਂ ਜਥੇਦਾਰ ਅਵਤਾਰ ਸਿੰਘ ਨੇ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੌਥੇ ਪਾਤਿਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ‘ ਚੱਕ ਰਾਮਦਾਸ’ ਦੇ ਨਾਮ ਤੇ ਨਗਰ ਵਸਾ ਕੇ ਇਸ ਵਿੱਚ ੫੨ ਕਿੱਤਿਆਂ ਦੇ ਵੱਖੁਵੱਖ ਲੋਕ ਵਸਾਏ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਨੇ ਸੇਵਾ, ਸਿਮਰਨ ਤੇ ਨਿਮਰਤਾ ਜਿਹੇ ਸਦਗੁਣਾਂ ਨੂੰ ਆਪਣੇ ਜੀਵਨ ਦਾ ਹਿ’ਸਾ ਬਣਾਇਆ ਅਤੇ ਸੇਵਕ ਤੋਂ ਗੁਰੂ ਪਦਵੀ ਤ’ਕ ਦਾ ਸਫ਼ਰ ਤਹਿ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਜੀ ਵ’ਲੋਂ ਉਚਾਰਨ ਕੀਤੀ ਬਾਣੀ ਮਨੁ’ਖੀ ਜੀਵਨ ਦਾ ਰਹ’ਸ ਖੋਲ੍ਹਦੀ ਹੋਈ ਮਨ’ੁਖ ਨੂੰ ਅਧਿਆਤਮਿਕ ਮਾਰਗ ‘ਤੇ ਚ’ਲਣ ਦੀ ਪ੍ਰੇਰਨਾ ਦਿੰਦੀ ਹੈ।ਉਨ੍ਹਾਂ ਕਿਹਾ ਕਿ ਗੁਰੂ ਜੀ ਦੀ ਪਾਵਨ ਬਾਣੀ ਦੇ ਉਪਦੇਸ਼ ‘ਤੇ ਪਹਿਰਾ ਦੇ ਕੇ ਅਸੀਂ ਜਿਥੇ ਆਪਣੇ ਜੀਵਨ ਨੁੰ ਸਹਿਜ ਭਰਪੂਰ ਅਤੇ ਸੁਖਾਵਾਂ ਬਣਾ ਸਕਦੇ ਹਾਂ, ਉਥੇ ਅਧਿਆਤਮਿਕ ਖੇਤਰ ਵਿਵਿੱਚ ਵੀ ਪ੍ਰਵੀਨਤਾ ਹਾਸਲ ਕਰ ਸਕਦੇ ਹਾਂ।ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਵਿਵਿੱਚੋਂ ਸੇਵਾੁਭਾਵਨਾ ਦੇ ਗੁਣ ਨੂੰ ਅਪਨਾਉਣਾ ਚਾਹੀਦਾ ਹੈ ਅਤੇ ਇਸ ਦੀ ਰੌਸ਼ਨੀ ਵਿਵਿੱਚ ਗੁਰੁ ਘਰ ਅਤੇ ਮਨੁ’ਖਤਾ ਦੀ ਸੇਵਾ ਲਈ ਹਮੇਸ਼ਾ ਤ’ਤਪਰ ਰਹਿਣਾ ਚਾਹੀਦਾ ਹੈ।ਉਨ੍ਹਾਂ ਸੰਗਤਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿਛਲੇ ਕਾਫੀ ਲੰਮੇ ਅਰਸੇ ਤੋਂ ਪੰਥ ਦੇ ਮਹਾਨ ਕਥਾ ਵਾਚਕ ਭਾਈ ਪਿੰਦਰਪਾਲ ਦੀ ਕਈ ਕਾਰਣਾ ਕਰਕੇ ਇਸ ਅਸਥਾਨ ਪੁਰ ਕਥਾ ਕਰਨ ਲਈ ਹਾਜ਼ਰ ਨਹੀਂ ਹੋ ਸਕੇ ਜੋ ਬੰਦੀ ਛੋੜ ਦਿਵਸ (ਦੀਵਾਲੀ) ਸਮੇਂ ਭਾਈ ਸਾਾਹਿਬ ਆਪਣੀ ਵਿਲੱਖਣ ਸਖਸ਼ੀਅਤ ਅਤੇ ਵ’ਡਮੁੱਲੇ ਵਿਚਾਰਾਂ ਸਦਕਾ ਸੰਗਤਾਂ ਨੂੰ ਗੁਰੁਇਤਿਹਾਸ ਨਾਲ ਜੋੜਦੇ ਹੋਏ ਨਿਹਾਲ ਕਰਨਗੇ।ਉਨ੍ਹਾਂ ਕਿਹਾ ਕਿ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਧਰਮ ਪ੍ਰਚਾਰ ਕਮੇਟੀ) ਸਿੱਖੀ ਦੇ ਪ੍ਰਚਾਰੁਪ੍ਰਸਾਰ ਲਈ ਕੋਈ ਵੀ ਕਸਰ ਨਹੀਂ ਛੱਡਦੀ।ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਧਰਮ ਪ੍ਰਚਾਰ ਕਮੇਟੀ ਵੱਲੋਂ ‘ਗਾਵਹੁ ਸਚੀ ਬਾਣੀ’ ਰਿਆਲਟੀ ਸ਼ੋਅ ਸ਼ੁਰੂ ਕੀਤਾ ਜਾ ਰਿਹਾ ਹੈ।
ਗੁਰਮਤਿ ਸਮਾਗਮ ਵਿਵਿੱਚ ਹਾਜ਼ਰੀ ਭਰਦਿਆਂ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸੰਗਤਾਂ ਨੂੰ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਤੇ ਚਾਨਣਾ ਪਾਉਂਦਿਆਂ ਗੁਰ ਇਤਿਹਾਸ ਨਾਲ ਜੋੜਿਆ।ਸਵਿੱਚਖੰਡ ਸ੍ਰੀ ਹਰਿਮੰਦਰ ਸਾਹਿਬ ਜੀ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਟੇਜ ਸਕੱਤਰ ਦੀ ਸੇਵਾ ਨਿਭਾਉਣ ਦੇ ਨਾਲੁਨਾਲ ਸੰਗਤਾਂ ਨੂੰ ਰਾਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਧਾਰਮਿਕ ਸਖ਼ਸੀਅਤਾਂ ‘ਚ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਐਡੀ: ਹੈਡ ਗ੍ਰੰਥੀ, ਸਿੰਘ ਸਾਹਿਬ ਗਿਆਨੀ ਪੂਰਨ ਸਿੰਘ ਸਾਬਕਾ ਜਥੇਦਾਰ ਸੀ ਅਕਾਲ ਤਖ਼ਤ ਸਾਹਿਬ, ਸਿੰਘ ਸਾਹਿਬ ਸੁਖਜਿੰਦਰ ਸਿੰਘ, ਗਿਆਨੀ ਰਘਬੀਰ ਸਿੰਘ ਨੇ ਸਮਾਗਮ ਵਿੱਚ ਹਾਜ਼ਰੀਆਂ ਭਰੀਆਂ।    ਇਸ ਮੌਕੇ ਡਾ. ਰੂਪ ਸਿੰਘ ਤੇ ਮਨਜੀਤ ਸਿੰਘ ਸਕੱਤਰ ਸ਼ੋ੍ਰਮਣੀ ਕਮੇਟੀ, ਦਿਲਜੀਤ ਸਿੰਘ ਬੇਦੀ ਤੇ ਸੁਖਦੇਵ ਸਿੰਘ ਭੂਰਾਕੋਹਨਾ ਵਧੀਕ ਸਕੱਤਰ, ਪਰਮਜੀਤ ਸਿੰਘ ਮੁੰਡਾਪਿੰਡ ਨਿਜੀ ਸਹਾਇਕ, ਸੁਲੱਖਣ ਸਿੰਘ ਤੇ ਗੁਰਿੰਦਰ ਸਿੰਘ ਮੈਨੇਜਰ, ਲਖਬੀਰ ਸਿੰਘ ਵਧੀਕ ਮੈਨੇਜਰ, ਮਲਕੀਤ ਸਿੰਘ ਸੁਪ੍ਰਿੰਟੈਂਡੈਂਟ ਅਤੇ ਸ਼ੋ੍ਰਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸਮੁੱਚਾ ਸਟਾਫ਼ ਅਤੇ ਭਾਰੀ ਗਿਣਤੀ ਵਿੱਚ ਸੰਗਤਾਂ ਹਾਜ਼ਰੀਆਂ ਭਰ ਰਹੀਆਂ ਸਨ।

Check Also

ਸਫਰ-ਏ-ਸ਼ਹਾਦਤ ਪ੍ਰੋਗਰਾਮ ਤਹਿਤ ਸ਼ਹੀਦੀ ਸਪਤਾਹ ਮਨਾਇਆ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ ਸੱਗੂ)- ਸਥਾਨਕ ਸ੍ਰੀ ਗੁਰੁ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਮਜੀਠਾ …

Leave a Reply