Thursday, August 27, 2026

ਸਰਵ ਹਿਤਕਾਰੀ ਵਿੱਦਿਆ ਮੰਦਿਰ ਸਕੂਲ ਅਤੇ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਅਰਨੀਵਾਲਾ ਦਾ ਨਤੀਜਾ ਰਿਹਾ ਸ਼ਾਨਦਾਰ

PPN290514
ਫਾਜਿਲਕਾ, 29 ਮਈ  (ਵਿਨੀਤ ਅਰੋੜਾ)-   ਸੀ.ਬੀ.ਐਸ.ਈ. ਵੱਲੋਂ ਐਲਾਨੇ ਗਏ ੧੨ਵੀਂ ਜਮਾਤ ਦੇ ਨਤੀਜਿਆਂ ਸਬੰਧੀ ਸਰਵ ਹਿਤਕਾਰੀ ਵਿੱਦਿਆ ਮੰਦਰ ਸਕੂਲ ਦੀ ਪ੍ਰਿੰਸੀਪਲ ਮਧੂ ਸ਼ਰਮਾ ਨੇ ਦੱਸਿਆ ਕਿ ਅਰਸ਼ਿਤ ਕਾਲੜਾ ਨੇ 94 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਫ਼ਾਜ਼ਿਲਕਾ ‘ਚ ਪਹਿਲੇ ਸਥਾਨ ‘ਤੇ ਰਿਹੈ ਤੇ ਸਕੂਲ ਦੇ 12 ਹੋਰ ਵਿਦਿਆਰਥੀਆਂ ਨੇ 90 ਪ੍ਰਤੀਸ਼ਤ ਨੰਬਰ ਹਾਸਿਲ ਕੀਤੇ ਹਨ। ਸਕੂਲ ਦੇ ਸ਼ਾਨਦਾਰ ਨਤੀਜਿਆਂ ‘ਤੇ ਵਿੱਦਿਆ ਮੰਦਰ ਦੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੁਲਾਕੀ ਰਾਮ ਪੈੜੀਵਾਲ, ਮੈਨੇਜਰ ਪ੍ਰਸ਼ੋਤਮ ਮੋਹਨ ਚੁੱਘ, ਰਵੀ ਭੂਸ਼ਨ ਡੋਡਾ, ਅਸ਼ੋਕ ਮੋਂਗਾ, ਪ੍ਰੇਮ ਫੁਟੇਲਾ ਅਤੇ ਸ੍ਰੀਮਤੀ ਮਧੂ ਸ਼ਰਮਾ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ।
ਸ੍ਰੀ ਗੁਰੂ ਤੇਗ਼ ਬਹਾਦਰ ਪਬਲਿਕ ਸਕੂਲ ਅਰਨੀਵਾਲਾ ਦੀ ਸਕੂਲ ਕਮੇਟੀ ਦੇ ਪ੍ਰਬੰਧਕ ਜਗਜੀਤ ਸਿੰਘ ਹੰਜਰਾ ਨੇ ਦੱਸਿਆ ਕਿ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਟੇਕ ਚੰਦ, ਗਗਨਦੀਪ ਕੌਰ ਪੁੱਤਰੀ ਬਲਤੇਜ ਸਿੰਘ, ਸਪਨਾ ਰਾਣੀ ਪੁੱਤਰੀ ਅਸ਼ਵਨੀ ਕੁਮਾਰ ਨੇ 83.7 ਅੰਕ ਲੈ ਕੇ ਸਕੂਲ ਵਿਚੋਂ ਪਹਿਲਾ ਅਤੇ ਸਤਬੀਰ ਕੌਰ ਪੁੱਤਰੀ ਗੁਰਮੀਤ ਸਿੰਘ ਨੇ 82.6 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ ਹਾਸਲ ਕੀਤਾ।

Check Also

ਖਾਲਸਾ ਯੂਨੀਵਰਸਿਟੀ ਵੱਲੋਂ  ‘ਕਲਾ ਥਰੈਪੀ ਰਾਹੀਂ ਮਾਨਸਿਕ ਇਲਾਜ’  ਵਿਸ਼ੇ ‘ਤੇ ਦੋ ਰੋਜ਼ਾ ਵਰਕਸ਼ਾਪ

ਅੰਮ੍ਰਿਤਸਰ, 26 ਅਗਸਤ (ਸੁਖਬੀਰ ਸਿੰਘ ਖੁਰਮਣੀਆਂ) -¸ਖ਼ਾਲਸਾ ਯੂਨੀਵਰਸਿਟੀ ਦੇ ਸਕੂਲ ਆਫ਼ ਸੋਸ਼ਲ ਸਾਇੰਸਿਜ਼ ਵੱਲੋਂ ‘ਕਲਾ …

Leave a Reply