ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਨੇ ਵਿਧਾਨ ਸਭਾ ਹਲਕਾ ਮਜੀਠਾ ਵਿੱਚ ਆਪਣੀ ਮੁਹਿੰਮ ਤੇਜ ਕਰਦਿਆਂ ਪਿੰਡ ਥਰੀਏਵਾਲ ਵਿੱਚ ਪਾਰਟੀ ਦਫਤਰ ਖੌਲਿਆ, ਜਿਸ ਦਾ ਉਦਘਾਟਨ ਤਲਵੰਡੀ ਖੁੰਮਣ ਨਾਲ ਸਬੰਧਿਤ ਬਜੁੱਰਗ ਤੇਜਾ ਸਿੰਘ ਦੇ ਅਸ਼ੀਰਵਾਦ ਦੇ ਨਾਲ ਕੀਤਾ ਗਿਆ।ਇਸ ਮੌਕੇ ਮੌਜੂਦ ਅੰਮ੍ਰਿਤਸਰ ਜੋਨ ਇੰਚਾਰਜ ਜਸਵਿੰਦਰ ਸਿੰਘ ਜਹਾਂਗੀਰ ਨੇ ਕਿਹਾ ਕਿ ਹਲਕੇ ਦੇ ਮੌਜੂਦਾ ਵਿਧਾਇਕ ਅਤੇ ਕੈਬੀਨੇਟ ਮੰਤਰੀ ਬਿਕਰਮਜੀਤ ਸਿੰਘ ਮਜੀਠਿਆ ਦੀ ਬਦੌਲਤ ਪੰਜਾਬ ਦਾ ਹਰ ਵਰਗ ਦੁੱਖੀ ਹੈ ਅਤੇ ਪੰਜਾਬ ਵਿੱਚ ਬੇਸਬਰੀ ਨਾਲ ਇਕ ਚੰਗੇ ਬਦਲਾਅ ਲਈ ਉਤਸੁਕ ਹੈ।ਉਹਨਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਇਸ਼ਤਿਹਾਰਾਂ ਰਾਹੀਂ ਭਰਮਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਪਰ ਪੰਜਾਬ ਦੇ ਲੋਕ ਅਸਲੀਅਤ ਤੋਂ ਭਲੀ ਭਾਂਤੀ ਵਾਕਿਫ ਹਨ।ਜਿਥੇ ਕਾਰੋਬਾਰੀ ਦੂਸਰੇ ਸੂਬਿਆਂ ਵੱਖ ਮੂੰਹ ਕਰ ਰਹੇ ਹਨ ਉਥੇ ਪੰਜਾਬ ਦਾ ਉਦਮੀ ਕਿਸਾਨ ਕਰਜਿਆਂ ਦੀ ਮਾਰ ਹੇਠ ਮਜਬੂਰ ਹੋ ਕੇ ਖੁਦਕੁਸ਼ੀ ਕਰ ਰਿਹਾ ਹੈ। ਇਸ ਤੋਂ ਇਲਾਵਾ ਸੂਬੇ ਦੇ ਨੌਜਵਾਨ ਰੋਜਗਾਰ ਤੇ ਪ੍ਰਬੰਧ ਨਾ ਹੋਣ ਕਾਰਨ ਜਾਂ ਤਾਂ ਵਿਦੇਸ਼ਾਂ ਦਾ ਰੁੱਖ ਕਰ ਰਹੇ ਹਨ ਜਾਂ ਉਹ ਨਿਰਾਸ਼ ਹੋ ਕੇ ਨਵੇ ਦਾ ਸ਼ਿਕਾਰ ਹੋ ਰਹੇ ਹਨ।ਪਰ ਅਫਸੋਸ ਦੀ ਗੱਲ ਹੈ ਕਿ 9 ਸਾਲ ਲਗਾਤਾਰ ਸਰਕਾਰ ਹੋਣ ਦੇ ਬਾਵਜੂਦ ਆਪਣੇ ਆਪ ਨੂੰ ਪੰਜਾਬੀਆਂ ਦੀ ਹਿਤੈਸ਼ੀ ਅਖਵਾਉਣ ਵਾਲੀ ਅਕਾਲੀ ਸਰਕਾਰ ਨੇ ਪੰਜਾਬੀਆਂ ਨੂੰ ਨਿਰਾਸ਼ਾ ਦੇ ਗਹਿਰੇ ਸਮੂੰਦਰ ਵਿੱਚ ਸੁੱਟ ਦਿੱਤਾ ਹੈ।ਉਹਨਾਂ ਕਿਹਾ ਕਿ 2017 ਵਿੱਚ ਪੰਜਾਬ ਵਿੱਚ ਆਮ ਆਦਮੀ ਦੀ ਸਰਕਾਰ ਬਨਣ ਤੋਂ ਬਾਅਦ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਯੋਜਨਾਬੰਧ ਤਰੀਕੇ ਨਾਲ ਨੀਤੀਆਂ ਬਣਾਇਆਂ ਜਾਣਗੀਆਂ ਅਤੇ ਇਸ ਸੂਬੇ ਨੂੰ ਖੁਸ਼ਹਾਲ ਬਨਾਉਣ ਲਈ ਸੁਹਿਰਦ ਉਪਰਾਲੇ ਕੀਤੇ ਜਾਣਗੇ।ਇਸ ਮੌਕੇ ਕ੍ਰਿਪਾਲ ਸਿੰਘ, ਇੰਦਰਜੀਤ ਸਿੰਘ ਬਾਸਰਕੇ, ਸੰਦੀਪ ਸ਼ਰਮਾ, ਨਿਸ਼ਾਨ ਸਿੰਘ, ਤੇਜਾ ਸਿੰਘ, ਰਛਪਾਲ ਸ਼ਰਮਾ, ਸ਼ਿਵਾਨੀ ਸ਼ਰਮਾ, ਜਗਜੋਤ ਸਿੰਘ, ਮੋਨਿਕਾ, ਜੋਗਿੰਦਰ ਸਿੰਘ ਆਦਿ ਵਲੰਟੀਅਰ ਮੌਜੂਦ ਸਨ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media