Friday, May 1, 2026

ਆਸ਼ਾ ਵਰਕਰ ਯੂਨੀਅਨ ਨੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਦਿੱਤਾ ਧਰਨਾ

ਫਾਜ਼ਿਲਕਾ, 18 ਅਕਤੂਬਰ (ਵਿਨੀਤ ਅਰੋੜਾ): ਆਲ ਇੰਡੀਆ ਆਸ਼ਾ ਵਰਕਰ ਯੂਨੀਅਨ (ਏਟਕ) ਪੰਜਾਬ ਦੀ ਸਬਾਈ ਕਮੇਟੀ ਦੇ ਫੈਸਲੇ ਮੁਤਾਬਕ ਅੱਜ ਆਸ਼ਾ ਵਰਕਰਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਜ਼ਿਲ੍ਹਾ ਪ੍ਰਧਾਨ ਦੁਰਗੋ ਬਾਈ ਦੀ ਪ੍ਰਧਾਨਗੀ ਵਿਚ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਇਸ ਮੌਕੇ ਯੂਨੀਅਨ ਮੈਂਬਰਾਂ ਨੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੇਂਦਰੀ ਸਿਹਤ ਮੰਤਰੀ ਦਿੱਲੀ ਅਤੇ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਭੇਜਣ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੋਂਪਿਆ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਯੂਨੀਅਨ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਇਸਤੋਂ ਪਹਿਲਾਂ ਵੀ ਕਈ ਵਾਰ ਮੰਗ ਪੱਤਰ ਦਿੱਤੇ ਗਏ ਹਨ ਪਰ ਆਸ਼ਾ ਵਰਕਰਾਂ ਦੀਆਂ ਮੰਗਾਂ ਵੱਲ ਸਰਕਾਰ ਵੱਲੋਂ ਧਿਆਨ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਤੋਂ ਮੰਗ ਕਰਦੇ ਹੋਏ ਕਿਹਾ ਕਿ ਆਸ਼ਾ ਵਰਕਰਾਂ ਨੂੰ ਘੱਟ ਤੋਂ ਘੱਟ 15000 ਰੁਪਏ ਅਤੇ ਫੈਸੀਲੇਟਰਾਂ ਨੂੰ 25000 ਰੁਪਏ ਮਾਨ ਭੱਤਾ ਦਿੱਤਾ ਜਾਵੇ, ਆਸ਼ਾ ਵਰਕਰਾਂ ਦਾ ਕਮਿਸ਼ਨ ਦੁਗਣਾ ਕੀਤਾ ਜਾਵੇ, ਆਸ਼ਾ ਵਰਕਰਾਂ ਦੇ ਕੰਮ ਨੂੰ ਵੈਰੀਫਾਈ ਕਰਨ ਲਈ 10 ਆਸ਼ਾ ਵਰਕਰਾਂ ਦੇ ਪਿੱਛੇ ਇੱਕ ਫੈਸੀਲੇਟਰ ਨਿਯੁਕਤ ਕੀਤੀ ਜਾਵੇ ਤਾਕਿ ਕੰਮ ਸਹੀ ਢੰਗ ਨਾਲ ਹੋ ਸਕੇ। ਯੂਨੀਅਨ ਮੈਂਬਰਾਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਆਸ਼ਾ ਵਰਕਰਾਂ ਦੀਆਂ ਮੰਗਾਂ ਵੱਲ ਜਲਦੀ ਧਿਆਨ ਨਾ ਦਿੱਤਾ ਗਿਆ ਤਾਂ ਸੂਬਾਈ ਕਮੇਟੀ ਦੇ ਫੈਸਲੇ ਮੁਤਾਬਕ ਸੰਘਰਸ਼ ਨੂੰ ਤੇਜ਼ ਕੀਤਾ ਜਾਵੇਗਾ। ਇਸ ਮੌਕੇ ਜ਼ਿਲ੍ਹਾ ਸਕੱਤਰ ਬਿਮਲਾ ਰਾਣੀ, ਮੀਤ ਸਕੱਤਰ ਨੀਲਮ ਰਾਣੀ, ਬਲਾਕ ਜਲਾਲਾਬਾਦ ਦੀ ਪ੍ਰਧਾਨ ਸਵਰਣਾ ਰਾਣੀ, ਫਾਜ਼ਿਲਕਾ ਪ੍ਰਧਾਨ ਪ੍ਰੋਮੀਲਾ ਰਾਣੀ, ਹਰਭਜਨ ਕੌਰ, ਰਜਿੰਦਰ ਕੌਰ ਸੀਤੋਗੁਣੋ ਜ਼ਿਲ੍ਹਾ ਮੀਤ ਪ੍ਰਧਾਨ, ਪੁਸ਼ਪਾ ਰਾਣੀ, ਪਰਮਜੀਤ ਕੌਰ ਅਤੇ ਹੋਰਨਾਂ ਨੇ ਵੀ ਸੰਬੋਧਤ ਕਰਦੇ ਹੋਏ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕੀਤਾ।

Check Also

ਈ.ਟੀ.ਓ ਵਲੋਂ ਹਲਕਾ ਜੰਡਿਆਲਾ ਗੁਰੂ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਚੌਥੀ ਬੱਸ ਰਵਾਨਾ

ਅੰਮ੍ਰਿਤਸਰ, 26 ਅਪ੍ਰੈਲ (ਸੁਖਬੀਰ ਸਿੰਘ) – ਸੂਬੇ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ …

Leave a Reply