Thursday, October 8, 2026

ਮੋਦੀ ਸਰਕਾਰ ਵੱਲੋਂ ਨੌਜਵਾਨਾਂ ਲਈ ਕੀਤੀਆਂ ਪਹਿਲਕਦਮੀਆਂ ਨਾਲ ਤਬਦੀਲੀ ਆਵੇਗੀ- ਡਾ. ਜਿਤੇਂਦਰ ਸਿੰਘ

jitendera-singh-pmoਚੰਡੀਗੜ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) -ਕੇਂਦਰ ਸਰਕਾਰ ਨੇ ਖ਼ਾਸ ਕਰ ਕੇ ਉੱਤਰ-ਪੂਰਬੀ ਰਾਜਾਂ ਦੇ ਨੌਜਵਾਨਾਂ ਵਾਸਤੇ ‘ਸਟਾਰਟ ਅੱਪਸ’ ਲਈ ਉੱਦਮ ਫ਼ੰਡ, ਮਨੀਪੁਰ ਵਿੱਚ ਸਪੋਰਟਸ ਯੂਨੀਵਰਸਿਟੀ ਅਤੇ ਗੁਵਾਹਾਟੀ ਯੂਨੀਵਰਸਿਟੀ ਵਿੱਚ ਬ੍ਰਹਮਪੁੱਤਰ ਅਧਿਐਨ ਕੇਂਦਰ ਮੁਹੱਈਆ ਕਰਵਾਉਣ ਜਿਹੀਆਂ ਅਨੇਕਾਂ ਪਹਿਲਕਦਮੀਆਂ ਕੀਤੀਆਂ ਹਨ।ਇਨ੍ਹਾਂ ਪਹਿਲਕਦਮੀਆਂ ਨਾਲ ਇਸ ਖੇਤਰ ਦੀਆਂ ਸੰਭਾਵਨਾਵਾਂ ਨੂੰ ਅਮਲੀ ਰੂਪ ਦੇਣ ਵਿੱਚ ਮਦਦ ਮਿਲੇਗੀ ਅਤੇ ਇਸ ਦੇ ਨਾਲ ਹੀ ਗੁੰਮਰਾਹ ਹੋਏ ਨੌਜਵਾਨਾਂ ਨੂੰ ਮੁੱਖਧਾਰਾ ਵਿੱਚ ਲਿਆਉਣ ਲਈ ਵੀ ਮਦਦ ਮਿਲੇਗੀ। ਇਹ ਪ੍ਰਗਟਾਵਾ ਉੱਤਰ-ਪੂਰਬੀ ਖੇਤਰ ਦੇ ਵਿਕਾਸ, ਪੀ.ਐੱਮ.ਓ., ਪਰਸੋਨਲ, ਜਨਤਕ ਸ਼ਿਕਾਇਤਾਂ ਤੇ ਪੈਨਸ਼ਨਾਂ, ਪ੍ਰਮਾਣੂ ਊਰਜਾ ਦਾ ਵਿਕਾਸ ਤੇ ਪੁਲਾੜ ਰਾਜ ਮੰਤਰੀ ਡਾ. ਜਿਤੇਂਦਰ ਸਿੰਘ ਨੇ ਅੱਜ ਚੰਡੀਗੜ੍ਹ ਵਿੱਚ ਖੇਤਰੀ ਸੰਪਾਦਕਾਂ ਦੀ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਕੀਤਾ। ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਮੰਤਰਾਲੇ ਨੇ ਉੱਤਰ-ਪੂਰਬੀ ਖੇਤਰ ਵਿੱਚ ਅਨੇਕਾਂ ਵਿਕਾਸ ਪ੍ਰੋਜੈਕਟ ਅਰੰਭ ਕੀਤੇ ਹਨ, ਜਿਨ੍ਹਾਂ ਵਿੱਚ ਇਸ ਖੇਤਰ ਵਿੱਚ ਰੇਲ ਕੁਨੈਕਟੀਵਿਟੀ ਸ਼ਾਮਲ ਹੈ। ਉਨ੍ਹਾਂ ਇਹ ਵੀ ਕਿਹਾ ਕਿ ਬਹੁਤ ਛੇਤੀ ਸਿੱਕਮ ਨੂੰ ਛੱਡ ਕੇ ਬਾਕੀ ਦੇ ਸਾਰੇ ਉੱਤਰ-ਪੂਰਬੀ ਖੇਤਰ ਵਿੱਚ ਰੇਲ ਦੇ ਰੂਟ ਚਲਣ ਲਗ ਪੈਣਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮੰਤਰਾਲਾ ਅਗਰਤਲਾ ਤੋਂ ਬੰਗਲਾਦੇਸ਼ ਤੱਕ ਪ੍ਰਸਤਾਵਤ ਰੇਲ ਰੂਟ ਦੇ ਸਮੁੱਚੇ ਭਾਰਤੀ ਸੈਕਸ਼ਨ ਨੂੰ ਫ਼ੰਡ ਮੁਹੱਈਆ ਕਰਵਾਏਗਾ।ਪਰਸੋਨਲ, ਜਨਤਕ ਸ਼ਿਕਾਇਤਾਂ ਅਤੇ ਪੈਨਸ਼ਨ ਦੇ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਆਮ ਲੋਕਾਂ ਦੀਆਂ ਜ਼ਰੂਰਤਾਂ ਨਾਲ ਸਬੰਧਤ ਕਈ ਫ਼ਾਰਮ ਸਰਲ ਬਣਾ ਦਿੱਤੇ ਗਏ ਹਨ, ਉਨ੍ਹਾਂ ਵਿੱਚੋਂ ਬਹੁਤੇ ਇੱਕ ਪੰਨੇ ਦੇ ਕਰ ਦਿੱਤੇ ਗਏ ਹਨ ਅਤੇ ਬਾਕੀ ਦੇ ਫ਼ਾਰਮ ਵੀ ਲੋਕ-ਪੱਖੀ ਹਨ। ਬਾਅਦ ਵਿੱਚ ਮੀਡੀਆ ਵੱਲੋਂ ਪੁੱਛੇ ਸੁਆਲਾਂ ਦੇ ਜੁਆਬ ਦਿੰਦਿਆਂ ਡਾ. ਜਿਤੇਂਦਰ ਸਿੰਘ ਨੇ ਕਿਹਾ ਕਿ ਮਕਾਨ ਉਸਾਰੀ, ਸੜਕਾਂ ਦੇ ਨਿਰਮਾਣ ਅਤੇ ਰੇਲ ਪਟੜੀਆਂ ਵਿਛਾਉਣ ਅਤੇ ਹਵਾਈ ਅੱਡਿਆਂ ਦੇ ਨਿਰਮਾਣ ਜਿਹੇ ਵਿਭਿੰਨ ਖੇਤਰਾਂ ਵਿੱਚ ਪੁਲਾੜ ਤਕਨਾਲੋਜੀ ਦੀ ਵਰਤੋਂ ਨੂੰ ਹਰਮਨ ਪਿਆਰਾ ਬਣਾਇਆ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਨੌਜਵਾਨਾਂ ਵਿੱਚ ਇਹ ਵਿਸ਼ਾ ਮਕਬੂਲ ਬਣਾਉਣ ਲਈ ਯੂਨੀਵਰਸਿਟੀਆਂ ਨੂੰ ਪੁਲਾੜ ਤਕਨਾਲੋਜੀ ਵਿਭਾਗ ਸਥਾਪਤ ਕਰਨ ਦੀ ਬੇਨਤੀ ਕੀਤੀ ਜਾ ਰਹੀ ਹੈ।

Check Also

ਦੁਬਈ ਦੇ ਵੱਡੇ ਦਿਲ ਵਾਲੇ ਸਰਦਾਰ ਨੇ ਜਾਰਜੀਆ ਹਾਦਸੇ `ਚ ਮਰਨ ਵਾਲਿਆਂ ਦੇ ਪਰਿਵਾਰਾਂ ਦੀ ਫ਼ੜੀ ਬਾਂਹ

ਅੰਮ੍ਰਿਤਸਰ, 23 ਦਸੰਬਰ (ਜਗਦੀਪ ਸਿੰਘ) – ਦੁਬਈ ਦੇ ਉੱਘੇ ਕਾਰੋਬਾਰੀ ਤੇ ਸਰਬਤ ਦਾ ਭਲਾ ਚੈਰੀਟੇਬਲ …

Leave a Reply