Sunday, March 15, 2026

ਰਾਸ਼ਟਰੀ ਸ਼ਹਿਰੀ ਅਜੀਵਿਕਾ ਮਿਸ਼ਨ ਤਹਿਤ ਪਠਾਨਕੋਟ ਵਿਖੇ ਦੋ ਸਕਿਲ ਡਿਵੈਲਪਮੈਂਟ ਸੈਂਟਰ ਬਣੇ

ppn1810201627
ਪਠਾਨਕੋਟ, 18 ਅਕਤੂਬਰ (ਪੰਜਾਬ ਪੋਸਟ ਬਿਊਰੋ) -ਪੰਜਾਬ ਸਕਿਲ ਡਿਵੈਲਪਮੈਂਟ ਵੱਲੋਂ ਰਾਸ਼ਟਰੀ ਸ਼ਹਿਰੀ ਅਜੀਵਿਕਾ ਮਿਸ਼ਨ ਤਹਿਤ ਪਠਾਨਕੋਟ ਸ਼ਹਿਰ ਵਿਖੇ ਅਪੋਲੋ ਟੈਕਨੀਕਲ ਐਜੂਕੇਸ਼ਨ ਫਾਉਂਡੇਸ਼ਨ ਦੁਆਰਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਦੋ ਸਕਿਲ ਡਿਵੈਲਪਮੈਂਟ ਸੈਂਟਰ ਬਣਾਏ ਗਏ ਹਨ।ਇਹ ਜਾਣਕਾਰੀ ਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਅੱਜ ਆਪਣੇ ਦਫ਼ਤਰ (ਏ.ਡੀ.ਸੀ.(ਵਿਕਾਸ)) ਸਰਨਾ ਵਿਖੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰ ‘ਤੇ ਮੋਬਲਾਈਜੇਸ਼ਨ ਸਬੰਧੀ ਸ਼ਹਿਰੀ ਖੇਤਰ ਦੀਆਂ ਆਂਗਣਵਾੜੀ ਵਰਕਰਾਂ, ਏ.ਐਨ.ਐਮਜ਼/ਆਸ਼ਾ ਵਰਕਰਾਂ ਅਤੇ ਸੀ.ਡੀ.ਪੀ.ਓ. ਸੁਜਾਨਪੁਰ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ।
ਸ਼੍ਰੀ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਸਰਕਾਰ ਵੱਲੋਂ ਬਣਾਏ ਗਏ ਇੰਨ੍ਹਾਂ ਸਕਿਲ ਡਿਵੈਲਪਮੈਂਟ ਸੈਂਟਰਾਂ ਵਿੱਚ ਸ਼ਹਿਰੀ ਖੇਤਰ ਦੇ ਗਰੀਬੀ ਰੇਖਾ ਤੋਂ ਹੇਠ, ਐਸ.ਸੀ./ਓ.ਬੀ.ਸੀ., ਮਿਨਾਰਟੀ, ਦੇ ਉਹ ਲੋਕ ਲਾਭ ਲੈ ਸਕਦੇ ਹਨ, ਜਿੰਨ੍ਹਾਂ ਦੀ ਉਮਰ 18 ਤੋਂ 35 ਸਾਲ ਤੱਕ ਹੈ ਅਤੇ ਘੱਟ ਤੋਂ ਘੱਟ 8ਵੀਂ ਪਾਸ ਹਨ। ਉਨ੍ਹਾਂ ਦੱਸਿਆ ਕਿ ਉਹ ਇੰਨ੍ਹਾਂ ਸੈਂਟਰਾਂ ਵਿੱਚ ਬਿਊਟੀ ਪਾਰਲਰ ਅਤੇ ਹੋਸਪਟੈਲਲਿਟੀ ਐਂਡ ਟੂਰਿਜਮ, ਏ.ਸੀ./ਵਾਸ਼ਿੰਗ ਮਸ਼ੀਨ/ਰੈਫਜੀਰੇਟਰ ਦੀ ਰਿਪੇਅਰ, ਸਿਲਾਈ ਅਤੇ ਆਈ.ਟੀਜ਼ ਟਰੇਡਾਂ ਵਿੱਚ ਟ੍ਰੇਨਿੰਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ 50 ਪ੍ਰਤੀਸ਼ਤ ਐਸ.ਸੀ., 30 ਪ੍ਰਤੀਸ਼ਤ ਔਰਤਾਂ ਅਤੇ 3 ਪ੍ਰਤੀਸ਼ਤ ਅੰਗਹੀਣ ਵਿਅਕਤੀ ਟ੍ਰੇਨਿੰਗ ਲੈਣਗੇ। ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਲੈਣ ਉਪਰੰਤ ਸਿਖਿਆਰਥੀਆਂ ਦੀ 70 ਪ੍ਰਤੀਸ਼ਤ ਪਲੇਸਮੈਂਟ ਵੀ ਕੀਤੀ ਜਾਵੇਗੀ ਅਤੇ ਬਾਕੀ ਦੇ ਸਿਖਿਆਰਥੀਆਂ ਨੂੰ ਸਵੈ ਰੋਜ਼ਗਾਰ ਨਾਲ ਜ਼ੋੜ ਕੇ ਆਪਣਾ ਕੰਮ ਧੰਦਾ ਕਰਨ ਦੇ ਯੋਗ ਬਣਾਇਆ ਜਾਵੇਗਾ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਦੱਸਿਆ ਕਿ ਵਾਰਡ ਆਫ਼ ਕੰਸਟਰਕਸ਼ਨ ਵਰਕਸ ਸਕੀਮ ਤਹਿਤ ਸਿਖਲਾਈ ਮੁਹੱਈਆ ਕਰਵਾਈ ਜਾ ਰਹੀ ਹੈ।ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਜਿਨ੍ਹਾਂ ਵੀ ਪ੍ਰਾਰਥੀਆਂ ਦੇ ਲੇਬਰ ਕਾਰਡ ਬਣੇ ਹੋਏ ਹਨ, ਉਨ੍ਹਾਂ ਦੇ ਬੱਚੇ ਵੀ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਮੀਟਿੰਗ ਵਿੱਚ ਹਾਜ਼ਰ ਆਂਗਣਵਾੜੀ ਵਰਕਰਾਂ, ਏ.ਐਨ.ਐਮਜ਼/ਆਸ਼ਾ ਵਰਕਰਾਂ ਨੂੰ ਹਦਾਇਤ ਕੀਤੀ ਕਿ ਉਹ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਇੰਨ੍ਹਾਂ ਸਕੀਮਾਂ ਸਬੰਧੀ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਅਤੇ ਸਿਖਿਆਰਥੀਆਂ ਨੂੰ ਟ੍ਰੇਨਿੰਗ ਲੈਣ ਲਈ ਉਤਸ਼ਾਹਿਤ ਵੀ ਕਰਨ ਤਾਂ ਜ਼ੋ ਇਸ ਸਕੀਮ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਸ਼ਹਿਰੀ ਵਸਨੀਕ ਅਤੇ ਲੇਬਰ ਕਾਰਡ ਹੋਲਡਰ ਟ੍ਰੇਨਿੰਗ ਲੈਣ ਲਈ ਹੋਟਲ ਯੂ-ਨਾਈਟ ਪਠਾਨਕੋਟ ਵਿਖੇ ਸੰਪਰਕ ਕਰਨ। ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਮਨੋਜ਼ ਕੁਮਾਰ ਟੈਕਨੀਕਲ ਐਕਸਪਰਟ ਪੰਜਾਬ ਸਟੇਟ ਅਰਬਨ ਲਾਇਵਲੀਹੁੱਡ ਮਿਸ਼ਨ, ਸਬੀਰ ਅਹਿਮਦ ਮੀਰ ਅਪੋਲੋ ਟੈਕਨੀਕਲ ਐਜੂਕੇਸ਼ਨ ਫਾਊਡੇਸ਼ਨ ਅਤੇ ਵਰਿੰਦਰ ਸਿੰਘ ਹਾਜ਼ਰ ਸਨ।

Check Also

ਡੀ.ਏ.ਵੀ ਪਬਲਿਕ ਸਕੂਲ ਵਿਖੇ ਲਿੰਗ ਸੰਵੇਦਨਸ਼ੀਲਤਾ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 14 ਮਾਰਚ (ਜਗਦੀਪ ਸਿੰਘ) – ਆਰੀਆ ਰਤਨ ਡਾ. ਪੂਨਮ ਸੂਰੀ ਪਦਮ ਸ੍ਰੀ ਪੁਰਸਕਾਰ ਜੇਤੂ …

Leave a Reply