
ਅੰਮ੍ਰਿਤਸਰ, 18 ਅਕਤੂਬਰ (ਜਗਦੀਪ ਸਿੰਘ ਸੱਗੂ) – ਪੰਜਾਬ ਸਰਕਾਰ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ਰਾਜ ਪ’ਧਰ ਦੇ ਸ਼ਬਦ ਗਾਇਨ ਮੁਕਾਬਲਿਆਂ ਦਾ ਆਯੋਜਨ ਜਿਲ੍ਹੇ ਦੇ ਵੱਖੁਵੱਖ ਸਕੂਲਾਂ ਵਿੱਚ ਕੀਤਾ ਗਿਆ।ਜਿਲ੍ਹਾ ਸਿਖਿਆ ਅਫਸਰ ਸਤਿੰਦਰਬੀਰ ਸਿੰਘ ਦੀ ਅਗਵਾਈ ਵਿਵਿੱਚ ਪ੍ਰਾਇਮਰੀ ਪ’ਧਰ ਦੇ ਮੁਕਾਬਲੇ ਸਰਕਾਰੀ ਸੀ: ਸੈ: ਸਕੂਲ (ਲੜਕੀਆਂ) ਸ਼ਿਵਾਲਾ ਭਾਈਆਂ, ਅਪਰ ਪ੍ਰਾਇਮਰੀ ਪ’ਧਰ ਦੇ ਮੁਕਾਬਲੇ ਖਾਲਸਾ ਕਾਲਜ ਸੀ: ਸੈ: ਸਕੂਲ (ਲੜਕੇ) ਅਤੇ ਸੀਨੀਅਰ ਪੱਧਰ ਦੇ ਮੁਕਾਬਲੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਆਯੋਜਿਤ ਕੀਤੇ ਗਏ।ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਦੇ ਵਿਦਿਆਰਥੀ ਤਿੰਨਾਂ ਪ’ਧਰ ਦੇ ਮੁਕਾਬਲਿਆਂ ਵਿੱਚ ਭਾਗ ਲੈ ਕੇ ਜੇਤੂ ਰਹੇ।ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਦੱਸਿਆ ਕਿ ਉਨਾਂ ਦੇ ਸਕੂਲ ਦੇ ਵਿਦਿਆਰਥੀ ਜਿਲ੍ਹਾ ਪੱਧਰ ਦੇ ਹੋਏ ਮੁਕਾਬਲਿਆਂ ਵਿੱਚ ਪ੍ਰਾਇਮਰੀ, ਅਪਰ ਪ੍ਰਾਇਮਰੀ ਅਤੇ ਸੀਨੀਅਰ ਪੱਧਰ ਦੇ ਮੁਕਾਬਲਿਆਂ ਵਿੱਚ ਪਹਿਲੇ ਸਥਾਨ ਤੇ ਰਹੇ ਸਨ।ਇਸ ਲਈ ਉਹਨਾਂ ਨੇ ਰਾਜ ਪੱਧਰ ਦੇ ਤਿੰਨਾਂ ਮੁਕਾਬਲਿਆਂ ਵਿੱਚ ਸ਼ਿਰਕਤ ਕੀਤੀ ਅਤੇ ਪ੍ਰਾਇਮਰੀ ਵਰਗ ਦੀ ਟੀਮ ਨੇ 16 ਟੀਮਾਂ ਵਿੱਚੋਂ ਪਹਿਲਾ, ਅਪਰ ਪ੍ਰਾਇਮਰੀ ਵਰਗ ਦੀ ਟੀਮ ਨੇ 18 ਟੀਮਾਂ ਵਿੱਚੋਂ ਦੂਜਾ ਅਤੇ ਸੀਨੀਅਰ ਵਰਗ ਦੀ ਟੀਮ ਨੇ 22 ਟੀਮਾਂ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ ਹੈ ।ਸਕੂਲ ਦੇ ਮੈਂਬਰ ਇੰਚਾਰਜ ਹਰਮਿੰਦਰ ਸਿੰਘ, ਨਵਪ੍ਰੀਤ ਸਿੰਘ ਸਾਹਣੀ ਅਤੇ ਪ੍ਰਿੰਸੀਪਲ ਡਾ: ਧਰਮਵੀਰ ਸਿੰਘ ਵੱਲੋਂ ਜੇਤੂ ਵਿਦਿਆਰਥੀਆਂ ਅਤੇ ਉਹਨਾਂ ਦੇ ਸੰਗੀਤ ਅਧਿਆਪਕਾਂ ਨੂੰ ਉਹਨਾਂ ਦੀ ਇਸ ਸ਼ਾਨਦਾਰ ਸਫਲਤਾ ਲਈ ਵਧਾਈ ਦਿੰਦਿਆਂ ਸਨਮਾਨਿਤ ਕੀਤਾ ਗਿਆ।
Check Also
ਐਮ.ਪੀ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ ਟ੍ਰੇਨ ਦੇ ਨਵੇਂ ਰੂਟ ਲਈ ਰੇਲ ਮੰਤਰੀ ਦਾ ਕੀਤਾ ਧੰਨਵਾਦ
ਅੰਮ੍ਰਿਤਸਰ, 15 ਜੂਨ (ਸੁਖਬੀਰ ਸਿੰਘ) – ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਅੰਮ੍ਰਿਤਸਰ-ਕਟੜਾ …
Punjab Post Daily Online Newspaper & Print Media