
ਬਠਿਡਾ, 19 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿਘ ਕੈਂਥ) – ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਬਠਿੰਡਾ ਸ੍ਰੀ. ਪਰਮਜੀਤ ਸਿੰਘ ਜੀ ਦੀ ਪ੍ਰਧਾਨਗੀ ਹੇਠ ਸੀ.ਜੇ.ਐਮ.ਫ਼ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਸ੍ਰੀਮਤੀ ਅਮਿਤਾ ਸਿੰਘ ਅਤੇ ਸੈਸ਼ਨ ਡਵੀਜ਼ਨ ਬਠਿੰਡਾ ਸਮੇਤ ਸਬ-ਡਵੀਜ਼ਨ ਦੇ ਸਾਰੇ ਜੂਡੀਸ਼ਲ ਅਫਸਰਾਂ ਨਾਲ ਜ਼ਿਲ੍ਹਾ ਕਚਿਹਰੀ ਕੋਰਟ ਕੰਪਲੈਕਸ, ਬਠਿੰਡਾ ਵਿਖੇ ਇੱਕ ਮੀਟਿੰਗ ਦਾ ਆਯੋਜਨ ਕੀਤਾ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,ਬਠਿੰਡਾ ਨੇ ਸਾਰੇ ਜੂਡੀਸ਼ਲ ਅਫਸਰਾਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਉਣ ਵਾਲੀ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਨੂੰ ਲਗਾਉਣ ਤਾਂ ਜੋ ਲੰਮੇ ਸਮੇਂ ਤੋਂ ਚਲ ਰਹੇ ਕੇਸਾਂ ਦੀ ਗਿਣਤੀ ਘਟ ਸਕੇ। ਸੀ.ਜੇ.ਐਮ.ਫ਼ਸਕੱਤਰ ਨੇ ਦੱਸਿਆ ਕਿ ਜਿਹੜੀ ਨੈਸ਼ਨਲ ਲੋਕ ਅਦਾਲਤ ਮਿਤੀ 12.11.2016 ਨੂੰ ਲਗ ਰਹੀ ਹੈ ਉਸ ਵਿੱਚ ਹਰ ਤਰ੍ਹਾਂ ਦੇ ਕੇਸ, ਪ੍ਰੀਲੀਟਿਗੇਟਿਵ ਕੇਸ ਅਤੇ ਪਿਛਲੇ ਸਮੇਂ ਤੋਂ ਚਲ ਰਹੇ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ। ਉਹਨਾਂ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨੈਸ਼ਨਲ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸ ਲਗਾ ਕੇ ਆਪਣੇ ਕੇਸਾਂ ਦਾ ਨਿਪਟਾਰਾ ਕਰਾਉਣ ਤਾਂ ਜੋ ਉਹਨਾਂ ਦੇ ਪੈਸੇੇ ਅਤੇ ਸਮੇਂ ਦੀ ਬਚਤ ਹੋ ਸਕੇ।
Check Also
ਗਾਂਧੀ ਜੈਯੰਤੀ ਸਵੱਛਤਾ ਜਾਗਰੂਕਤਾ ਦਿਵਸ ਵਜੋਂ ਮਨਾਈ ਗਈ
ਅੰਮ੍ਰਿਤਸਰ, 6 ਅਕਤੂਬਰ (ਪੰਜਾਬ ਪੋਸਟ ਬਿਊਰੋ) – ਨਗਰ ਨਿਗਮ ਅੰਮ੍ਰਿਤਸਰ ਵੱਲੋਂ ਫਸਟ ਪੰਜਾਬ ਬਟਾਲੀਅਨ ਐਨ.ਸੀ.ਸੀ …
Punjab Post Daily Online Newspaper & Print Media