Tuesday, August 11, 2026

512 ਹਿੰਦੀ ਅਧਿਆਪਕ ਯੂਨੀਅਨ ਪੰਜਾਬ ਨੇ ਮੰਤਰੀ ਜਿਆਣੀ ਨੂੰ ਸੋਂਪਿਆ ਮੰਗ ਪੱਤਰ

ppn1910201609

ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – 512 ਹਿੰਦੀ ਅਧਿਆਪਕ ਯੂਨੀਅਨ ਪੰਜਾਬ ਦਾ ਇੱਕ ਵਫ਼ਦ ਸਮਿੰਦਰ ਸਿੰਘ ਮਾਨ ਦੀ ਅਗਵਾਈ ਵਿਚ ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਮਿਲਿਆ। ਇਸ ਮੌਕੇ ਕਾਕਾ ਸਚਦੇਵਾ ਨੇ 512 ਹਿੰਦੀ ਅਧਿਆਪਕਾਂ ਦੀਆਂ ਮੰਗਾਂ ਸਬੰਧੀ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ 512 ਹਿੰਦੀ ਅਧਿਆਪਕ 1 ਅਪ੍ਰੈਲ 2012 ਤੋਂ ਸਿੱਖਿਆ ਵਿਭਾਗ ਵਿਚ ਬੇਸਿਕ ਤਨਖਾਹ 10,300 ਤੇ ਕੰਮ ਕਰ ਰਹੇ ਹਨ। ਇਨ੍ਹਾਂ ਨੂੰ 1 ਅਪ੍ਰੈਲ 2015 ਤੋਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਕੀਤਾ ਜਾਣਾ ਸੀ ਪਰ ਸਰਕਾਰ ਵੱਲੋਂ ਹੁਣ ਤੱਕ ਇਨ੍ਹਾਂ ਅਧਿਆਪਕਾਂ ਨੂੰ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ। ਯੂਨੀਅਨ ਮੈਂਬਰਾਂ ਨੇ ਮੰਗ ਕਰਦੇ ਹੋਏ ਕਿਹਾ ਕਿ 512 ਹਿੰਦੀ ਅਧਿਆਪਕਾਂ ਨੂੰ 1 ਅਪ੍ਰੈਲ 2015 ਤੋਂ ਰੈਗੂਲਰ ਕਰਨ ਸਬੰਧੀ ਨੋਟੀਫਿਕੇਸ਼ਨ ਜਲਦੀ ਜਾਰੀ ਕੀਤਾ ਜਾਵੇ। ਜਿਸ ਤੇ ਮੰਤਰੀ ਸ਼੍ਰੀ ਜਿਆਣੀ ਨੇ ਉਕਤ ਅਧਿਆਪਕਾਂ ਨੂੰ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਕਰਵਾਉਣ ਸਬੰਧੀ ਭਰੋਸਾ ਦਿੱਤਾ। ਇਸ ਮੌਕੇ ਅਧਿਆਪਕਾਂ ਨੇ ਆਪਣੀਆਂ ਮੰਗਾਂ ਸਬੰਧੀ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਮੰਗ ਪੱਤਰ ਵੀ ਸੋਂਪਿਆ। ਇਸ ਮੌਕੇ ਸਮਿੰਦਰ ਸਿੰਘ ਮਾਨ, ਗੁਰਮੇਲ ਸਿੰਘ, ਨਰੇਸ਼ ਕੁਮਾਰ, ਸੰਜੀਵ ਕੁਮਾਰ, ਗੁਰਦੇਵ ਸਿੰਘ, ਗੁਰਨਾਮ ਸਿੰਘ, ਰਮੇਸ਼ ਕੁਮਾਰ, ਨਿਧੀ ਗੁਪਤਾ, ਪੂਜਾ ਰਾਣੀ, ਅਵਿਨਾਸ਼ ਕੌਰ, ਵੀਨਾ ਰਾਣੀ ਅਤੇ ਹੋਰ ਅਧਿਆਪਕ ਹਾਜ਼ਰ ਸਨ।

Check Also

ਖਾਲਸਾ ਕਾਲਜ ਗਵਰਨਿੰਗ ਕੌਂਸਲ ਨੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 9 ਅਗਸਤ  (ਸੁਖਬੀਰ ਸਿੰਘ ਖੁਰਮਣੀਆਂ)¸- ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਅੱਠਵੀਂ ਪਾਤਸ਼ਾਹੀ ਸਾਹਿਬ …

Leave a Reply