
ਫਾਜ਼ਿਲਕਾ, 19 ਅਕਤੂਬਰ (ਵਿਨੀਤ ਅਰੋੜਾ) – ਰੂਰਲ ਹੈਲਥ ਫਾਰਮਾਸਿਸਟ ਯੂਨਾਈਟਿਡ ਫਰੰਟ ਜ਼ਿਲ੍ਹਾ ਫਾਜ਼ਿਲਕਾ ਦਾ ਧਰਨਾ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਅੱਜ ਵੀ ਜਾਰੀ ਰਿਹਾ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਜ਼ਿਲ੍ਹਾ ਪ੍ਰਧਾਨ ਅਸ਼ੀਸ਼ ਸ਼ਰਮਾ ਨੇ ਦੱਸਿਆ ਕਿ 18 ਅਕਤੂਬਰ ਨੂੰ ਵਿਕਾਸ ਭਵਨ ਚੰਡੀਗੜ੍ਹ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ ਅਤੇ ਪੰਚਾਇਤ ਦਫ਼ਤਰ ਮੁਹਾਲੀ ਵਿਚ ਡਾਇਰੈਕਟਰ ਦਾ ਘੇਰਾਓ ਕੀਤਾ ਗਿਆ। ਜਿਸ ਤੋਂ ਬਾਅਦ ਮੌਕੇ ਤੇ ਪਹੁੰਚੇ ਅਧਿਕਾਰੀਆਂ ਵੱਲੋਂ ਡਿਪਟੀ ਕਮਿਸ਼ਨਰ ਮੁਹਾਲੀ ਨਾਲ ਮੀਗਿਟੰਗ ਕਰਵਾਈ ਗਈ ਅਤੇ ਅੱਜ 4.30 ਵਜੇ ਐਸ.ਕੇ. ਸਧੂ ਪ੍ਰਿੰਸੀਪਲ ਸਕੱਤਰ ਦੇ ਨਾਲ ਮੀਟਿੰਗ ਦਾ ਸਮਾਂ ਮਿੱਥਿਆ ਗਿਆ ਹੈ। ਜ਼ਿਲ੍ਹਾ ਪ੍ਰਧਾਨ ਨੇ ਦੱਸਿਆ ਕਿ ਜੇਕਰ ਮੀਟਿੰਗ ਵਿਚ ਜਾਂ ਅਗਲੇ ਸਮੇਂ ਵਿਚ ਹੋਣ ਵਾਲੀ ਕੈਬੀਨੇਟ ਮੀਟਿੰਗ ਵਿਚ ਯੂਨੀਅਨ ਮੈਂਬਰਾਂ ਨੂੰ ਰੈਗੂਲਰ ਕਰਨ ਸਬੰਧੀ ਐਲਾਣ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਠੇਕਾ ਕਰਮਚਾਰੀ ਸੰਘਰਸ਼ ਮੋਰਚਾ ਵੱਲੋਂ 23 ਅਕਤੂਬਰ ਨੂੰ ਲੰਬੀ ਵਿਚ ਸੂਬਾ ਪੱਧਰੀ ਰੈਲੀ ਕੀਤੀ ਜਾਵੇਗੀ। ਜਿਸ ਵਿਚ ਸਾਰਿਆਂ ਫਾਰਮਾਸਿਸਟ ਆਪਣੇ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿਚ ਹਿੱਸਾ ਲੈੈਣਗੇ। ਇਸ ਮੌਕੇ ਯੂਨੀਅਨ ਮੈਂਬਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਸਰਕਾਰ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਵੀ ਕੀਤੀ। ਧਰਨੇ ਵਿਚ ਅਨਿਲ ਵਾਟਸ, ਵਿਕਾਸ ਚਾਵਲਾ, ਕਰਮਬੀਰ ਸਿੰਘ, ਸੁਭਾਸ਼ ਚੰਦਰ, ਰਵੀ ਕੁਮਾਰ, ਚੰਦਰ ਪ੍ਰਕਾਸ਼, ਗੁਰਮੀਤ ਸਿੰਘ, ਰਮੇਸ਼ ਕੁਮਾਰ, ਸੁਰਿੰਦਰ ਕੁਮਾਰ, ਨਰੇਸ਼ ਸ਼ਰਮਾ, ਚਾਕਰ ਸਿੰਘ, ਗੁਰਮੀਤ ਕੌਰ ਹਾਜ਼ਰ ਸਨ।
Punjab Post Daily Online Newspaper & Print Media