ਸ਼ਮਰਾਲਾ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਅਧਿਆਪਕ ਚੇਤਨਾ ਮੰਚ ਸਮਰਾਲਾ ਦੇ ਸਮੂਹ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਮੀਟਿੰਗ ਮੰਚ ਦੇ ਪ੍ਰਧਾਨ ਲੈਕ: ਵਿਜੈ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਥਾਨਕ ਸੀਨੀ: ਸੈਕੰ: ਸਕੂਲ (ਲੜਕੇ) ਸਮਰਾਲਾ ਵਿਖੇ ਹੋਈ। ਜਿਸ ਵਿੱਚ ਪਿਛਲੇ ਸਾਲਾਂ ਦੀ ਤਰ੍ਹਾਂ ਇਸ ਵਰ੍ਹੇ ਵੀ ਵੱਖ ਵੱਖ ਸਕੂਲਾਂ ਵਿੱਚ ਵਿੱਦਿਅਕ ਮੁਕਾਬਲੇ ਕਰਵਾਉਣ ਸਬੰਧੀ ਫੈਸਲਾ ਕੀਤਾ ਗਿਆ। ਜਾਰੀ ਕੀਤੇ ਪ੍ਰੋਗਰਾਮ ਸਬੰਧੀ ਜਾਣਕਾਰੀ ਦਿੰਦੇ ਹੋਏ ਮੰਚ ਦੇ ਜਨਰਲ ਸਕੱਤਰ ਪ੍ਰਿੰਸੀ: ਮਨੋਜ ਕੁਮਾਰ ਨੇ ਦੱਸਿਆ ਇਸ ਸਾਲ ਅਧਿਆਪਕ ਚੇਤਨਾ ਮੰਚ ਵੱਲੋਂ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਨੂੰ ਸਮਰਪਿਤ ‘ਵਿੱਦਿਅਕ ਮੁਕਾਬਲੇ’ ਜੋ ਕਿ ਪ੍ਰਾਇਮਰੀ ਪੱਧਰ ਤੋਂ ਲੈ ਕੇ ਹਾਈ ਪੱਧਰ ਤੱਕ ਦੇ ਵੱਖ ਵੱਖ ਸਕੂਲਾਂ ਵਿੱਚ ਕਰਵਾਏ ਜਾਣਗੇ।ਜਿਸ ਵਿੱਚ 5 ਨਵੰਬਰ 2016 ਦਿਨ ਸ਼ਨੀਵਾਰ ਨੂੰ ਸਰਕਾਰੀ ਪ੍ਰਾਇਮਰੀ ਸਕੂਲ ਉਟਾਲਾਂ ਵਿਖੇ ਪ੍ਰਾਇਮਰੀ ਵਿਭਾਗ ਦੇ ‘ਸ਼ੁੱਧ ਅਤੇ ਸੁੰਦਰ ਲਿਖਾਈ’ ਮੁਕਾਬਲੇ, ਜਿਸ ਵਿੱਚ ਵਿਦਿਆਰਥੀਆਂ ਨੂੰ ਪਹਿਲਾਂ ਇੱਕ ਪੈਰ੍ਹਾ ਬੋਲ ਕੇ ਲਿਖਾਇਆ ਜਾਵੇਗਾ, ਫਿਰ ਉਹੀ ਪੈਰ੍ਹਾ ਸੁੰਦਰ ਕਰਕੇ ਲਿਖਣ ਲਈ ਦਿੱਤਾ ਜਾਵੇਗਾ ਅਤੇ ‘ਕਵਿਤਾ ਉਚਾਰਨ’ ਮੁਕਾਬਲੇ ਕਰਵਾਏ ਜਾਣਗੇ। ਜਿਸ ਵਿੱਚ ਪਹਿਲੀ ਜਮਾਤ ਤੋਂ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀ ਭਾਗ ਲੈ ਸਕਣਗੇ। 8 ਨਵੰਬਰ 2016 ਦਿਨ ਮੰਗਲਵਾਰ ਨੂੰ ਮਿਡਲ ਪੱਧਰ ਦੇ ‘ਲੋਕ ਗੀਤ/ਦੇਸ਼ ਭਗਤੀ ਗੀਤ’ ਮੁਕਾਬਲੇ ਸਰਕਾਰੀ ਹਾਈ ਸਕੂਲ ਬਗਲੀ ਕਲਾਂ ਵਿਖੇ ਕਰਵਾਏ ਜਾਣਗੇ। ਜਿਸ ਵਿੱਚ ਛੇਵੀਂ ਤੋਂ ਅੱਠਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਣਗੇ। 10 ਨਵੰਬਰ 2016, ਦਿਨ ਵੀਰਵਾਰ ਨੂੰ ਹਾਈ ਪੱਧਰ ਦੇ ‘ਭਾਸ਼ਣ ਮੁਕਾਬਲੇ’ ਸਰਕਾਰੀ ਸੀਨੀ: ਸੈਕੰ: ਸਕੂਲ ਕੋਟਾਲਾ (ਸਮਰਾਲਾ) ਵਿਖੇ ਕਰਵਾਏ ਜਾਣਗੇ। ਜਿਸ ਵਿੱਚ 9ਵੀਂ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਭਾਗ ਲੈ ਸਕਣਗੇ। ਵਿਦਿਆਰਥੀ ‘ਪੰਜਾਬੀ ਸਭਿਆਚਾਰ, ਮਾਂ-ਬੋਲੀ ਪੰਜਾਬੀ, ਪ੍ਰਦੂਸ਼ਣ ਦੀ ਸਮੱਸਿਆ’ ਵਿਸ਼ਿਆਂ ਵਿੱਚੋਂ ਕਿਸੇ ਇੱਕ ਵਿਸ਼ੇ ਉੱਤੇ ਬੋਲਣਗੇ। ਉਨ੍ਹਾਂ ਅੱਗੇ ਦੱਸਿਆ ਕਿ ਹਰੇਕ ਮੁਕਾਬਲੇ ਲਈ ਇੱਕ ਸਕੂਲ ਵਿੱਚੋਂ ਕੇਵਲ ਦੋ ਵਿਦਿਆਰਥੀ ਹੀ ਭਾਗ ਲੈ ਸਕਦੇ ਹਨ। ਇਨ੍ਹਾਂ ਮੁਕਾਬਲਿਆਂ ਦੀਆਂ ਹੋਰ ਸ਼ਰਤਾਂ ਸਬੰਧੀ ਪੈਂਫਲੇਟ ਜਾਰੀ ਕੀਤਾ ਜਾ ਚੁੱਕਾ ਹੈ।ਇਨ੍ਹਾਂ ਮੁਕਾਬਲਿਆਂ ਵਿੱਚ ਜੇਤੂ ਵਿਦਿਆਰਥੀਆਂ ਨੂੰ ਮੌਕੇ ਤੇ ਹੀ ਨਕਦ ਇਨਾਮ ਅਤੇ ਸਰਟੀਫਿਕੇਟ ਦਿੱਤੇ ਜਾਣਗੇ।ਟਰਾਫ਼ੀ ਅਤੇ ਮੈਡਲ ਬਾਅਦ ਵਿੱਚ ਅਧਿਆਪਕ ਚੇਤਨਾ ਮੰਚ ਦੇ ਸਲਾਨਾ ਸਮਾਗਮ ਦੌਰਾਨ ਦਿੱਤੇ ਜਾਣਗੇ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …