ਅੰਮ੍ਰਿਤਸਰ, 19 ਅਕਤੂਬਰ (ਪੰਜਾਬ ਪੋਸਟ ਬਿਊਰੋ) – ਸ਼ੋ੍ਰਮਣੀ ਪੰਥ ਅਕਾਲੀ ਬੁੱਢਾ ਦਲ ਦੇ ਚੌਥੇੇ ਮੁਖੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ਤੇ ਗੁਰਮਤਿ ਸਮਾਗਮ ਸਿੰਘ ਸਾਹਿਬ ਜਥੇਦਾਰ ਬਲਬੀਰ ਸਿੰਘ ਜੀ ਅਕਾਲੀ 96ਵੇਂ ਕਰੋੜੀ 14ਵੇਂ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ, ਚੱਲਦਾ ਵਹੀਰ ਚੱਕਰਵਰਤੀ ਪੰਜਾਬ (ਹਿੰਦੁਸਤਾਨ) ਵਿਸ਼ਵ ਦੀ ਸਰਪ੍ਰਸਤੀ ਹੇਠ ਹਰ ਸਾਲ ਦੀ ਤਰ੍ਹਾਂ ਪੂਰੀ ਸ਼ਰਧਾ ਭਾਵਨਾ ਨਾਲ ਕਰਵਾਇਆ ਜਾ ਰਿਹਾ ਹੈ।ਜਥੇਦਾਰ ਸਰਦਾਰ ਜੱਸਾ ਸਿੰਘ ਆਹਲੂਵਾਲੀਆ ਦੀ ਸਾਲਾਨਾ ਬਰਸੀ ਤੇ ਗੁਰਮਤਿ ਸਮਾਗਮ ਨੂੰ ਸਮਰਪਿਤ ਆਰੰਭ ਹੋਏ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਦਿਨ ਵੀਰਵਾਰ 20 ਅਕਤੂਬਰ 2016 ਨੂੰ ਸਵੇਰੇ 10.30 ਵਜੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਜੀ ਬੁੱਢਾ ਦਲ, ਛਾਉਣੀ ਨਿਹੰਗ ਸਿੰਘਾਂ, ਗੁਰਦੁਆਰਾ ਮੱਲ ਅਖਾੜਾ ਪਾਤਸ਼ਾਹੀ ਛੇਵੀਂ, ਸਾਹਮਣੇ ਸ਼ੇਰਾਂ ਵਾਲਾ ਗੇਟ, ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਪਵੇਗਾ।ਉਪਰੰਤ 2 ਵਜੇ ਤੀਕ ਰਾਗੀ ਸਿੰਘ ਕੀਰਤਨ, ਢਾਡੀ ਜਥੇ ਗੁਰ ਇਤਿਹਾਸ ਸੁਣਾ ਕੇ ਅਤੇ ਸਿੱਖ ਪੰਥ ਦੀਆਂ ਮਹਾਨ ਧਾਰਮਿਕ ਤੇ ਰਾਜਨੀਤਕ ਸ਼ਖਸੀਅਤਾਂ ਆਪਣੇ ਵੱਡਮੁੱਲੇ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਸਮੂਹ ਧਾਰਮਿਕ ਵੱਖ-ਵੱਖ ਜਥੇਬੰਦੀਆਂ ਦੇ ਮੁਖੀ ਸਾਹਿਬਾਨਾਂ, ਤਖ਼ਤ ਸਾਹਿਬਾਨ ਦੇ ਜਥੇਦਾਰ ਸਾਹਿਬਾਨਾਂ, ਨਿਹੰਗ ਸਿੰਘ ਦਲਾਂ ਦੇ ਮੁਖੀ ਸਾਹਿਬਾਨ, ਛਾਉਣੀਆਂ ਤੇ ਗੁਰਦੁਆਰਾ ਸਾਹਿਬਾਨ ਦੇ ਸੰਤਾਂ, ਮਹਾਂਪੁਰਖਾਂ, ਗੁਰੂ ਦੀਆਂ ਲਾਡਲੀਆਂ ਨਿਹੰਗ ਸਿੰਘ ਫੌਜਾਂ ਨੂੰ ਇਸ ਸਮਾਗਮ ਵਿੱਚ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ।
Check Also
ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ
ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …
Punjab Post Daily Online Newspaper & Print Media