Friday, March 6, 2026

ਦਸ਼ਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਂਕ ਦੀ ਸਲਾਨਾ ਕਨਵੋਕੇਸ਼ਨ ਵਿਖੇ ਕਰਵਾਈ ਗਈ

ppn1910201619

ਚੌਂਕ ਮਹਿਤਾ, 19 ਅਕਤੂਬਰ (ਜੋਗਿੰਦਰ ਸਿੰਘ ਮਾਣਾ) – ਦਸ਼ਮੇਸ਼ ਕਾਲਜ ਫ਼ਾਰ ਵੁਮੈਨ ਮਹਿਤਾ ਚੌਂਕ ਦੀ ਸਲਾਨਾ ਕਨਵੋਕੇਸ਼ਨ ਕਾਲਜ ਕੈਂਪਸ ਵਿਖੇ ਕਰਵਾਈ ਗਈ ਜਿਸ ਵਿੱਚ ਮੁੱਖ ਮਹਿਮਾਨ ਰਣਜੀਤ ਸਿੰਘ ਬ੍ਰਹਮਪੁਰਾ, ਸੰਸਦ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਨੇ 109 ਵਿਦਿਆਰਥਣਾਂ ਨੂੰ ਬੀ.ਏ, ਬੀ.ਐੱਸ.ਸੀ, ਬੀ.ਸੀ.ਏ ਦੀਆਂ ਡਿਗਰੀਆਂ ਪ੍ਰਦਾਨ ਕੀਤੀਆਂ ਅਤੇ ਮੈਡਲ ਵਿਨਰ ਵਿਦਿਆਰਥਣਾਂ ਨੂੰ ਮੈਡਲ ਵੀ ਪ੍ਰਦਾਨ ਕੀਤੇ। ਕਨਵੋਕੇਸ਼ਨ ਦੀ ਪ੍ਰਧਾਨਗੀ ਐਮ.ਐਲ.ਏ ਬਲਜੀਤ ਸਿੰਘ ਜਲਾਲ ਉਸਮਾ ਨੇ ਕੀਤੀ।ਤੇਜਦੀਪ ਸਿੰਘ ਸੈਣੀ ਐੱਸ.ਡੀ.ਐਮ ਬਾਬਾ ਬਕਾਲਾ ਸਾਹਿਬ ਨੂੰ ਵਧੀਆ ਸੇਵਾਵਾਂ ਲਈ ਕਾਲਜ ਵੱਲੋਂ ਸਨਮਾਨਿਤ ਕੀਤਾ ਗਿਆ।ਆਪਣੇ ਕਨਵੋਕੇਸ਼ਨ ਭਾਸ਼ਣ ਵਿੱਚ ਬ੍ਰਹਮਪੁਰਾ ਨੇ ਕਾਲਜ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਡਿਗਰੀ ਲੈਣ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕ ਦਿੱਤੀ। ਕਾਲਜ ਪ੍ਰਿੰਸੀਪਲ ਗੁਰਦੀਪ ਸਿੰਘ ਰੰਧਾਵਾ ਨੇ ਆਏ ਹੋਏ ਸਮੂਹ ਮਹਿਮਾਨਾਂ ਨੂੰ ਜੀ ਆਇਆਂ ਆਖਿਆ ਅਤੇ ਕਾਲਜ ਦੀਆਂ ਪ੍ਰਾਪਤੀਆਂ ਤੋਂ ਜਾਣੂੰ ਕਰਵਾਇਆ ਅਤੇ ਸਲਾਨਾ ਰਿਪੋਰਟ ਪੜ੍ਹੀ।ਧੰਨਵਾਦ ਦਾ ਮਤਾ ਬਲਜੀਤ ਸਿੰਘ ਜਲਾਲ ਉਸਮਾ ਵੱਲੋਂ ਪੇਸ਼ ਕੀਤਾ ਗਿਆ।ਕਾਲਜ ਦੀਆਂ ਉਚੇਰੀਆਂ ਅਕਾਦਮਿਕ ਪ੍ਰਾਪਤੀਆਂ ਅਤੇ ਇਲਾਕੇ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਲਈ ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੇ ਅਖਤਿਆਰੀ ਫੰਡ ਵਿੱਚੋਂ 3 ਲੱਖ ਰੁਪੈ ਅਤੇ ਬਲਜੀਤ ਸਿੰਘ ਜਲਾਲ ਉਸਮਾਂ ਵੱਲੋਂ 2 ਲੱਖ ਰੁਪੈ ਦੇਣ ਦਾ ਐਲਾਨ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਡਾ: ਮਨਮੋਹਨ ਸਿੰਘ, ਗੁਲਜ਼ਾਰ ਸਿੰਘ, ਗਿਆਨੀ ਗੁਰਸ਼ਰਨ ਸਿੰਘ, ਡਾ: ਅਵਤਾਰ ਸਿੰਘ ਬੁੱਟਰ, ਜਗਜੀਤ ਸਿੰਘ ਰੰਧਾਵਾ, ਸ੍ਰੀ ਕੁਲਵੰਤ ਰਾਏ ਸ਼ਰਮਾ ਜਨਰਲ ਸਕੱਤਰ ਪੰਜਾਬ ਰਾਸਾ, ਸੋਹਣ ਸਿੰਘ, ਚੇਅਰਮੈਨ ਲਖਵਿੰਦਰ ਸਿੰਘ ਸੋਨਾ, ਗੁਰਲਾਲ ਸਿੰਘ ਲਾਲੀ, ਚਰਨਜੀਤ ਸਿੰਘ, ਜਥੇਦਾਰ ਰਾਜਬੀਰ ਸਿੰਘ, ਜਥੇਦਾਰ ਜਤਿੰਦਰ ਸਿੰਘ ਲੱਧਾ ਮੁੰਡਾ, ਹਰਦਿਆਲ ਸਿੰਘ, ਤਜਿੰਦਰਪਾਲ ਸਿੰਘ ਲਾਡੀ, ਹਰਗੋਪਾਲ ਸਿੰਘ ਰੰਧਾਵਾ, ਬਲਵਿੰਦਰ ਸਿੰਘ ਖਾਲਸਾ, ਸਰਪੰਚ ਅਜ਼ਾਦ ਸਿੰਘ ਪਹੁੰਚੇ।

Check Also

ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀ ਵਿਦਿਆਰਥਣ ਨੇ ਨਗਦ ਇਨਾਮ ਪ੍ਰਾਪਤ ਕੀਤਾ

ਅੰਮ੍ਰਿਤਸਰ, 5 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਸਲ ਅਧੀਨ ਖਾਲਸਾ ਕਾਲਜ ਗਰਲਜ਼ …

Leave a Reply