ਅੰੰਮ੍ਰਿਤਸਰ, 29 ਮਈ (ਗੁਰਪ੍ਰੀਤ ਸਿੰਘ)- ਪਿਛਲੇ ਦਿਨੀ ਸ੍ਰੀ ਗੁਰੂ ਗੰਥ ਸਾਹਿਬ ਜੀ ਦੇ ਪਾਵਨ ਸਰੂਪ ਕਨਟੇਨਰ ‘ਚ ਲਿਜਾਏ ਜਾਣ ਦੇ ਮਾਮਲੇ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਨੇ ਕਿਹਾ ਕਿ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਦੇ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਨੇ ਵੀ ਆਪਣੇ ਪ੍ਰਧਾਨਗੀ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਕਨਟੇਨਰ ‘ਚ ਭੇਜੇ ਸਨ, ਜਿਸ ਦਾ ਸਿੱਖ ਸੰਗਤਾਂ ਵੱਲੋਂ ਭਾਰੀ ਵਿਰੋਧ ਹੋਇਆ ਸੀ ।ਉਨ੍ਹਾਂ ਕਿਹਾ ਕਿ ਹੁਣ ਫਿਰ ਕਨਟੇਨਰ ‘ਚ ਪਾਵਨ ਸਰੂਪ ਲੈ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਪ੍ਰਤੀ ਸੰਗਤਾਂ ਵਿੱਚ ਭਾਰੀ ਰੋਸ ਤੇ ਰੋਹ ਹੈ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਿੱਖਾਂ ਦੇ ਇਸ਼ਟ ਹਨ ਅਤੇ ਇਨ੍ਹਾਂ ਦਾ ਸਤਿਕਾਰ ਕਰਨਾ ਸਿੱਖਾਂ ਦਾ ਫਰਜ਼ ਹੈ।ਉਨ੍ਹਾਂ ਇਹ ਵੀ ਕਿਹਾ ਕਿ ਪਾਵਨ ਸਰੂਪ ਲਿਜਾਣ ਲਈ ਮਰਿਯਾਦਾ ਦਾ ਖਿਆਲ ਰੱਖਣਾ ਬੇਹਦ ਜ਼ਰੂਰੀ ਹੈ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਪ੍ਰਤੀ ਸਮਝੌਤਾ ਨਹੀਂ ਕੀਤਾ ਜਾ ਸਕਦਾ। ਗੁਰਚਰਨ ਸਿੰਘ ਬੱਬਰ ਆਲ ਇੰਡੀਆ ਸਿੱਖ ਕਾਨਫਰੰਸ ਇਕ ਨਿਮਾਣੇ ਸਿੱਖ ਵਜੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਅਰਦਾਸ ਬੇਨਤੀ ਕਰ ਸਕਦਾ ਹੈ ਜੇਕਰ ਇਸ ਨੇ ਧਾੜਵੀਆਂ ਵਾਂਗ ਪ੍ਰਬੰਧ ਵਿੱਚ ਕੋਈ ਦਖਲਅੰਦਾਜੀ ਜਾਂ ਹੁੱਲੜਬਾਜੀ ਕੀਤੀ ਤਾਂ ਹਰਗਿਜ਼ ਬਰਦਾਸ਼ਤ ਨਹੀਂ ਹੋਵੇਗੀ। ਇਹ ਬਹੁਤ ਹੀ ਸੰਜ਼ੀਦਾ ਮਸਲਾ ਹੈ ਅਤੇ ਇਸ ਨੂੰ ਰਾਜਨੀਤੀ ਅਤੇ ਹਲਕੀ ਸ਼ੋਹਰਤ ਲਈ ਨਹੀਂ ਵਰਤਿਆ ਜਾਣਾ ਚਾਹੀਦਾ।ਅਜਿਹੇ ਮਾਮਲੇ ਵਿੱਚ ਜੇਕਰ ਕਿਸੇ ਨੂੰ ਕੋਈ ਇਤਰਾਜ਼ ਹੋਏ ਤਾਂ ਗੱਲਬਾਤ ਨੂੰ ਅਧਾਰ ਬਨਾਉਣਾ ਚਾਹੀਦਾ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦਾ ਸਰਵਉੱਚ ਅਸਥਾਨ ਹੈ ਅਤੇ ਇਸ ਅਸਥਾਨ ਤੇ ਕਿਸੇ ਵੀ ਵਿਅਕਤੀ ਨੂੰ ਮਨਮਰਜੀ ਨਾਲ ਪ੍ਰਬੰਧ ਵਿਚ ਦਖਲਅੰਦਾਜੀ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।
Check Also
ਐਸ.ਯੂ.ਐਸ ਦੀ ਵਿਦਿਆਰਥਣ ਨੇ ਸਟੇਟ ਲੈਵਲ ‘ਤੇ ਪ੍ਰਾਪਤ ਕੀਤੇ ਸਿਲਵਰ ਮੈਡਲ
ਸੰਗਰੂਰ, 29 ਜੁਲਾਈ (ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਮਹਿਲਾਂ ਚੌਕ ਸੰਸਥਾ …