
ਅੰੰਮ੍ਰਿਤਸਰ, 29 ਮਈ (ਜਗਦੀਪ ਸਿੰਘ)- ਇੰਟਰ ਕਲੱਬ ਕਰਾਟੇ ਚੈਂਪੀਅਨਸ਼ਿਪ ਅਤੇ ਟ੍ਰੇਨਿੰਗ ਕੈਂਪ ੨੦੧੪ ਜੋ ਕਿ ਕੇ.ਡੀ. ਇੰਟਰਨੈਸ਼ਨਲ ਸਕੂਲ, ਤਰਨ ਤਾਰਨ ਵਿਚ ਸਟਾਰ ਕਰਾਟੇ ਕਲੱਬ ਦੁਆਰਾ ਕਰਵਾਇਆ ਗਿਆ ਸੀ, ਵਿੱਚ ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮ੍ਰਿਤਸਰ ਨੇ ਸਭ ਤੋਂ ਉਚਾ ਸਥਾਨ ਪ੍ਰਾਪਤ ਕੀਤਾ।ਚੈਂਪੀਅਨਸ਼ਿਪ ਵਿਚ ਹਰਿਦਿਆਨਸ਼ੂ ਖੋਸਲਾ, ਸਾਰਥਕ, ਹਰਸ਼ਲ ਰਾਮਪਾਲ, ਹਰਿਧੇ, ਵਿਨਾਯਕ, ਗੁਰਪ੍ਰੀਤ ਵਿਦਿਆਰਥੀਆਂ ਨੇ ਮੈਡਲ ਪ੍ਰਾਪਤ ਕੀਤੇ ਅੰਮ੍ਰਿਤਸਰ ਜ਼ੋਨ ਦੇ ਖੇਤਰੀ ਨਿਰਦੇਸ਼ਕ ਡਾ: ਸ਼੍ਰੀਮਤੀ ਨੀਲਮ ਕਾਮਰਾ ਪ੍ਰਿੰਸੀਪਲ ਬੀ.ਬੀ.ਕੇ.ਡੀ.ਏ.ਵੀ. ਕਾਲਜ ਫ਼ਾਰ ਵੂਮੈਨ, ਸਕੂਲ ਦੇ ਪ੍ਰਬੰਧਕ ਡਾ: ਕੇ.ਐਨੱ. ਕੌਲ ਪ੍ਰਿੰਸੀਪਲ ਡੀ.ਏ.ਵੀ. ਕਾਲਜ, ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਭਵਿੱਖ ਲਈ ਆਸ਼ੀਰਵਾਦ ਦਿੱਤਾ। ਸਕੂਲ ਦੇ ਮਾਣਯੋਗ ਪ੍ਰਿੰਸੀਪਲ ਡਾ: ਨੀਰਾ ਸ਼ਰਮਾ ਨੇ ਵਿਦਿਆਰਥੀਆਂ ਦੀ ਚੰਗੀ ਕਾਰਗੁਜ਼ਾਰੀ ਲਈ ਸ਼ਲਾਘਾ ਕੀਤੀ । ਉਹਨਾਂ ਨੇ ਕਿਹਾ ਕਿ ਵਿਦਿਆਰਥੀਆਂ ਨੁੰ ਆਪਣੇ ਅੰਦਰ ਕੁਝ ਕਰ ਗੁਜ਼ਰਨ ਦੀਆਂ ਰੁਚੀਆਂ ਨੂੰ ਖੋਜਣਾ ਚਾਹੀਦਾ ਹੈ ਤੇ ਉਹਨਾਂ ਵਿਚ ਜਿੱਤ ਪ੍ਰਾਪਤ ਕਰਨੀ ਚਾਹੀਦੀ ਹੈ।
Punjab Post Daily Online Newspaper & Print Media