Saturday, April 18, 2026

ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਵਿਖੇ ਬੰਦੀ ਛੋੜ ਦਿਵਸ ਸਬੰਧੀ ਵਿਸ਼ਾਲ ਨਗਰ ਕੀਰਤਨ

ppn2010201607

ਸੰਦੌੜ, 20 ਅਕਤੂਬਰ (ਭੱਟ ਹਰਮਿੰਦਰ ਸਿੰਘ) – ਗੁਰਦੁਆਰਾ ਗੁਰੂਸਰ ਪਾਤਿਸ਼ਾਹੀ ਛੇਵੀਂ ਅਲੀਪੁਰ ਖ਼ਾਲਸਾ ਵਿਖੇ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਅਲੀਪੁਰ ਖ਼ਾਲਸਾ ਦੇ ਜਥੇ ਦੇ ਸਿੰਘਾਂ ਦੀ ਦੇਖ ਰੇਖ ਹੇਠ ਧੰਨ ਸਾਹਿਬ ਸ੍ਰੀ ਗੁਰੂ ਹਰਗੋਬਿੰਦ ਸਿੰਘ ਸਾਹਿਬ ਜੀ ਮਹਾਰਾਜ ਦੇ ਅਵਤਾਰ ਦਿਹਾੜੇ ਅਤੇ ਸੰਤ ਬੰਦੀ ਛੋੜ ਦਿਵਸ, ਸੰਤ ਬਾਬਾ ਗੁਰਬਚਨ ਸਿੰਘ ਜੀ ਕੰਬਲੀ ਵਾਲੇ ਅਤੇ ਸੰਤ ਬਾਬਾ ਮਹਿੰਦਰ ਸਿੰਘ ਜੀ ਅਲੀਪੁਰ ਵਾਲੇ ਮਹਾਂਪੁਰਸ਼ਾਂ ਦੀ ਯਾਦ ਨੂੰ ਸਮਰਪਿਤ ਮਹਾਨ ਜਪ ਤਪ ਸਮਾਗਮ ਅਤੇ ਵਿਸ਼ਾਲ ਨਗਰ ਕੀਰਤਨ ਆਯੋਜਿਤ ਕਰਵਾਇਆ ਗਿਆ।
ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਸਥਾਨ ਦੇ ਮੁੱਖ ਬੁਲਾਰੇ ਭਾਈ ਭੱਟ ਹਰਮਿੰਦਰ ਸਿੰਘ ਅਤੇ ਭਾਈ ਕੁਲਵਿੰਦਰ ਸਿੰਘ ਨੇ ਦੱਸਿਆ ਸਮਾਗਮ ਨੂੰ ਮੁੱਖ ਰੱਖਦੇ ਹੋਏ ਮਿਤੀ 1 ਅਕਤੂਬਰ ਤੋਂ ਮੂਲ ਮੰਤਰ ਅਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਆਰੰਭ ਕਰਵਾਏ ਜਾ ਚੁੱਕੇ ਹਨ ਜਿੰਨਾ ਦੇ ਭੋਗ ਮਿਤੀ 23 ਅਕਤੂਬਰ ਨੂੰ ਪਾਏ ਜਾਣਗੇ। ਇਸੇ ਸਮਾਗਮ ਨੂੰ ਮੁੱਖ ਰੱਖਦਿਆਂ ਵਿਸ਼ਾਲ ਨਗਰ ਕੀਰਤਨ ਗੁਰੂ ਪਿਆਰੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਆਯੋਜਿਤ ਕਰਵਾਇਆ ਗਿਆ ਜੋ ਕਿ ਗੁਰੂ ਸਾਹਿਬ ਗੁਰੂਸਰ ਪਾਤਿਸ਼ਾਹੀ ਛੇਵੀਂ ਤੋਂ ਬਾਬਾ ਹਾਕਮ ਸਿੰਘ ਜੀ ਗੰਢੇ ਵਾਲ ਵਾਲਿਆਂ ਨੇ ਨਗਰ ਕੀਰਤਨ ਦੇ ਆਰੰਭਤਾ ਦੀ ਅਰਦਾਸ ਕੀਤੀ ਜੋ ਕਿ ਮਹਿਮਦਪੁਰ, ਬਧੇਸਾ, ਗੁ: ਸੰਤ ਆਸ਼ਰਮ, ਪੰਜਗਰਾਈਆਂ, ਕੁਠਾਲਾ ਪਿੰਡਾਂ ਵਿਚ ਦੀ ਹੁੰਦਾ ਹੋਇਆ ਗੁਰਦੁਆਰਾ ਸਾਹਿਬ ਵਾਪਸ ਪਹੁੰਚਿਆ।ਪੰਥ ਪ੍ਰਸਿੱਧ ਪ੍ਰਚਾਰਕਾਂ, ਰਾਗੀ ਢਾਡੀ ਜਥਿਆਂ ਵੱਲੋਂ, ਅਲੀਪੁਰ ਖ਼ਾਲਸਾ ਦੇ ਗੁਰਮਤਿ ਵਿਦਿਆਰਥੀਆਂ ਦਾ ਜਥੇ ਨੇ ਹਾਜ਼ਰੀ ਭਰ ਕੇ ਗੁਰ ਸੰਗਤ ਨੂੰ ਗੁਰਬਾਣੀ ਕਥਾ ਕੀਰਤਨ ਰਾਹੀ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ 23 ਅਕਤੂਬਰ ਨੂੰ ਮਹਾਨ ਗੁਰਮਤਿ ਸਮਾਗਮ ਆਯੋਜਿਤ ਕਰਵਾਇਆ ਜਾ ਰਿਹਾ ਹੈ।ਵਿਦੇਸ਼ਾਂ ਵਿਚ ਧਾਰਮਿਕ ਪ੍ਰਚਾਰ ਲਈ ਗਏ ਅਸਥਾਨ ਦੇ ਮੁੱਖ ਸੇਵਾਦਾਰ ਵੀਰ ਮਨਪ੍ਰੀਤ ਸਿੰਘ ਜੀ ਨੇ ਆਈਆਂ ਸੰਗਤਾਂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਤਰਸੇਮ ਕਲਿਆਣੀ, ਕੁਲਵਿੰਦਰ ਸਿੰਘ ਚਹਿਲ, ਭੋਲਾ ਸਿੰਘ ਕੁਲਾਰ, ਪ੍ਰੋਫੈਸਰ ਮੋਹਨ ਸਿੰਘ, ਬਾਬੂ ਸਿੰਘ, ਪਰਵਿੰਦਰ ਸਿੰਘ, ਪ੍ਰੋਫੈਸਰ ਮੋਹਨ ਸਿੰਘ, ਬਾਬੂ ਰਾਮ, ਸੁਰਜੀਤ ਸਿੰਘ, ਬਲਵਿੰਦਰ ਸਿੰਘ, ਪਿੰਦਰ ਸਿੰਘ, ਬਾਬਾ ਬੇਅੰਤ ਸਿੰਘ ਕੁਠਾਲਾ, ਨਿਹੰਗ ਸਿੰਘਾਂ ਦਾ ਜਥਾ, ਬੈਂਡ ਪਾਰਟੀ ਸੰਦੌੜ, ਆਦਿ ਸੇਵਾਦਾਰ ਅਤੇ ਇਲਾਕੇ ਦੇ ਮੁਹਤਬਰ ਹਾਜ਼ਰ ਸਨ।

Check Also

ਸਰਕਾਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ‘ਚ ਲਾਅ ਦਾਖਲੇ ਕਰਵਾਉਣ ਦੀ ਜ਼ਿੰਮੇਵਾਰੀ ਸੌਂਪੀ

ਅੰਮ੍ਰਿਤਸਰ, 17 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਸਰਕਾਰ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਨੂੰ …

Leave a Reply