Friday, April 24, 2026

ਪੇਂਡੂ ਹੈਲਥ ਡਿਸਪੈਂਸਰੀਆਂ ਦੇ ਫਾਰਮਾਸਿਸਟ ਅਤੇ ਚੋਥਾ ਦਰਜ਼ਾ ਕਰਮਚਾਰੀਆਂ ਨੇ ਦਿੱਤਾ ਧਰਨਾ

ppn2010201613

ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਪੰਜਾਬ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਦੇ ਤਹਿਤ 1186 ਪੇਂਡੂ ਹੈਲਥ ਡਿਸਪੈਂਸਰੀਆਂ ਦੇ ਫਾਰਮਾਸਿਸਟ ਅਤੇ ਚੋਥਾ ਦਰਜ਼ਾ ਕਰਮਚਾਰੀਆਂ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ 3 ਅਕਤੂਬਰ 2016 ਤੋਂ ਆਪਣੀਆਂ ਸੇਵਾਵਾਂ ਦਾ ਬਾਇਕਾਟ ਕਰਕੇ ਸਾਰਿਆਂ ਜ਼ਿਲ੍ਹਿਆਂ ਵਿਚ ਜ਼ਿਲ੍ਹਾ ਪ੍ਰੀਸ਼ਦਾਂ ਦੇ ਮੁੱਖ ਦਫ਼ਤਰਾਂ ਦੇ ਸਾਹਮਣੇ ਸ਼ੁਰੂ ਕੀਤੇ ਗਏ ਧਰਨੇ ਅੱਜ 18ਵੇਂ ਦਿਨ ਵੀ ਜਾਰੀ ਰਹੇ।
ਜਿਸਦੇ ਤਹਿਤ ਜ਼ਿਲ੍ਹਾ ਫਾਜ਼ਿਲਕਾ ਦੇ ਕਰਮਚਾਰੀਆਂ ਵੱਲੋਂ ਵੀ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਸਥਾਨਕ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਧਰਨਾ ਦੇ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਅਨਿਲ ਵਾਟਸ, ਵਿਕਾਸ ਚਾਵਲਾ, ਕਰਮਬੀਰ ਸਿੰਘ, ਸੁਭਾਸ਼ ਚੰਦਰ, ਰਵੀ ਕੁਮਾਰ ਚੰਦਰ ਪ੍ਰਕਾਸ਼, ਗੁਰਮੀਤ ਸਿੰਘ, ਰਮੇਸ਼ ਕੁਮਾਰ, ਸੁਰਿੰਦਰ ਕੁਮਾਰ, ਨਰੇਸ਼ ਸ਼ਰਮਾ, ਚਾਕਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੌੀ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤੇ ਜਾਣ ਕਾਰਨ ਰੂਰਲ ਹੈਲਥ ਫਾਰਮਾਸਿਸਟ ਅਤੇ ਚੋਥਾ ਦਰਜ਼ਾ ਯੂਨਾਈਟਿਡ ਫਰੰਟ ਪੰਜਾਬ ਵੱਲੋਂ ਆਪਣੇ ਸੰਘਰਸ਼ ਨੂੰ ਵਧਾਉਂਦੇ ਹੋਏ ਜ਼ਿਲ੍ਹਾ ਪੱਧਰੀ ਧਰਲਿਆਂ ਨੂੰ ਸੂਬਾ ਪੱਧਰ ਵਿਚ ਬਦਲ ਕੇ 4-4 ਜ਼ਿਲ੍ਹਿਆਂ ਦੇ ਸਮੂਹ ਫਾਰਮਾਸਿਟਾਂ ਅਤੇ ਚੋਥਾ ਦਰਜ਼ਾ ਕਰਮਚਾਰੀਆਂ ਵੱਲੋਂ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਮੁੱਖ ਦਫ਼ਤਰ ਵਿਕਾਸ ਭਵਨ ਮੋਹਾਲੀ ਵਿਚ 23 ਅਕਤੂਬਰ ਤੋਂ ਪੱਕਾ ਧਰਨਾ ਲਗਾਉਣ ਦਾ ਐਲਾਣ ਕੀਤਾ ਹੈ। ਇਸ ਮੌਕੇ ਕਰਮਚਾਰੀਆਂ ਵੱਲੋਂ ਮੰਗਾਂ ਨੂੰ ਲੈ ਕੇ ਜ਼ੋਰਦਾਰ ਨਾਅਰੇਬਾਜੀ ਵੀ ਕੀਤੀ ਗਈ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply