
ਫਾਜ਼ਿਲਕਾ, 20 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਨੁਕੇਰੀਆਂ ਵਿਚ ਜਮਾ ਇੱਕ ਜਮਾਤ ਦੀਆਂ 70 ਵਿਦਿਆਰਥਣਾਂ ਨੂੰ ਸਾਇਕਲ ਵੰਡਣ ਲਈ ਪ੍ਰੋਗਰਾਮ ਦਾ ਅਯੋਜਨ ਕੀਤਾ ਗਿਆ। ਪ੍ਰੋਗਰਾਮ ਵਿਚ ਡਾ. ਅਸ਼ੋਕ ਕੁਮਾਰ ਨੁਕੇਰੀਆ ਸਰਪੰਚ ਅਤੇ ਚੇਅਰਮੈਨ ਬੈਕਫਿਕੋ ਪੰਜਾਬ, ਪ੍ਰਿੰਸੀਪਲ ਹੰਸ ਰਾਜ ਕੰਬੋਜ, ਹਰਪਾਲ ਸੰਧੂ, ਮਾਸਟਰ ਮਦਨ ਲਾਲ, ਸੁਖਵਿੰਦਰ ਸਿੰਘ, ਸੁਰਿੰਦਰ ਕੁਮਾਰ, ਬਲਜਿੰਦਰ ਗਰੇਵਾਲ, ਨਰਿੰਦਰਪਾਲ ਸਿੰਘ ਸਵਨਾ ਜ਼ਿਲ੍ਹਾ ਪ੍ਰਧਾਨ ਸੋਈ, ਸੁਰਿੰਦਰ ਵਿਰਕ, ਪੰਚ ਮੱਖਣ ਰਾਮ, ਪ੍ਰਧਾਨ ਮੱਖਣ ਰਾਮ ਅਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਡਾ. ਅਸ਼ੋਕ ਕੁਮਾਰ ਨੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਗਈਆਂ ਵੱਖ ਵੱਖ ਯੋਜਨਾਵਾਂ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਵਿਦਿਆਰਥੀਆਂ ਵਿਸ਼ੇਸ਼ ਕਰਕੇ ਲੜਕੀਆਂ ਨੂੰ ਸਿੱਖਿਆ ਦੇ ਨਾਲ ਜੋੜ ਲਈ ਸਾਇਕਲ ਵੰਡਣ ਸਬੰਧੀ ਜੋ ਮੁਹਿੰਮ ਚਲਾਈ ਗਈ ਹੈ ਉਹ ਸ਼ਲਾਘਾਯੋਗ ਕੋਸ਼ਿਸ਼ ਹੈ। ਉਨ੍ਹਾਂ ਲੋਕਾਂ ਨੂੰ ਸਰਕਾਰ ਵੱਲੋਂ ਚਲਾਈਆਂ ਗਈਆਂ ਕਲਿਆਣਕਾਰੀ ਯੋਜਨਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ ਦੀ ਅਪੀਲ ਕੀਤੀ।
Punjab Post Daily Online Newspaper & Print Media