ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਪਿਛਲੇ ਕਾਫੀ ਸਮੇਂ ਤੋਂ ਪੰਜਾਬ ਦੇ ਨੌਜਵਾਨਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਬਚਾਉਣ ਲਈ ਨਸ਼ਾ ਮੁਕਤੀ ਗੁਰਮਤਿ ਪ੍ਰਚੰਡ ਲਹਿਰ ਦੇ ਪ੍ਰਮੁੱਖ ਸੇਵਾਦਾਰ ਭਾਈ ਜਸਕਰਨ ਸਿੰਘ ਸਿਵੀਆਂ ਕਾਫੀ ਵੱਡੇ ਉਪਰਾਲੇ ਕਰ ਰਹੇ ਹਨ। ਇਸੇ ਤਹਿਤ ਹੀ ਭਾਈ ਸਿਵੀਆਂ ਆਪਣੇ ਸਹਿਯੋਗੀ ਸਾਥੀਆਂ ਨਾਲ ਪਿੰਡ ਪਿੰਡ ਜਾਕੇ ਨੌਜਵਾਨਾਂ ਨੂੰ ਆਉਂਦੀਆਂ ਵਿਧਾਨ ਸਭਾ ਵਿੱਚ ਵਰਤਾਏ ਜਾਂਦੇ ਨਸ਼ਿਆਂ ਤੋਂ ਸੁਚੇਤ ਕਰਨ ਲਈ ਮੀਟਿੰਗਾਂ ਕਰ ਰਹੇ ਹਨ, ਇਕੇ ਜ਼ਿਕਰਯੋਗ ਇਹ ਹੈ ਕਿ ਸਿਰਫ਼ ਵਿਧਾਨ ਸਭਾ ਚੋਣਾਂ ਕਾਰਨ ਹੀ ਨਹੀ ਉਨ੍ਹਾਂ ਦਾ ਮੁੱਖ ਉਦੇਸ਼ ਹੀ ਹੈ ਕਿ ਨੌਜਵਾਨ ਪੀੜ੍ਹੀ ਨੂੰ ਮਾੜੇ ਨਸ਼ਿਆਂ ਤੋਂ ਕਿਵੇਂ ਬਚਾਇਆ ਜਾ ਸਕੇ ਤਾਂ ਕਿ ਉਹ ਆਪਣੀ ਅਨਮੋਲ ਜਵਾਨੀ ਮਿੱਟੀ ਵਿਚ ਨਾ ਰੋਲਣ।ਇਸ ਲੜੀ ਤਹਿਤ ਹੀ ਉਹ ਬਠਿੰਡਾ ਸ਼ਹਿਰ ਦੇ ਨਜ਼ਦੀਕੀ ਪਿੰਡ ਬੱਲੂਆਣਾ ਦੇ ਗੁਰਦੁਆਰਾ ਤਪ ਅਸਥਾਨ ਵਿਖੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਾਈ ਸਿਵੀਆਂ ਨੇ ਕਿਹਾ ਕਿ ਸਾਨੂੰ ਇੱਕਜੁੱਟ ਹੋਕੇ ਸਮਾਜਿਕ ਕੰਮਾਂ ਵਿੱਚ ਭਾਗ ਲੈਣਾ ਚਾਹੀਦਾ ਹੈ ਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਭੈੜੀ ਅਲਾਮਤ ਤੋਂ ਖਹਿੜਾ ਛੁੜਾ ਕੇ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਵਿਚਾਰਧਾਰਾ ਮੁਤਾਬਕ ਜਿੰਦਗੀ ਬਸਰ ਕਰਨੀ ਚਾਹੀਦੀ ਹੈ।ਇਸ ਤੋਂ ਪਹਿਲਾਂ ਉਹ ਬੀੜ ਤਲਾਬ, ਗੋਬਿੰਦਪੁਰਾ ਆਦਿ ਪਿੰਡਾਂ ਵਿਚ ਮੀਟਿੰਗਾਂ ਕਰ ਚੁੱਕੇ ਹਨ। ਇਸ ਮੌਕੇ ਗੁਰੂ ਘਰ ਕਮੇਟੀ ਦੇ ਪ੍ਰਧਾਨ ਸਾਧੂ ਸਿੰਘ, ਗ੍ਰੰਥੀ ਸਿੰਘ ਭਾਈ ਜਗਤਾਰ ਸਿੰਘ,ਇਕਬਾਲ ਸਿੰਘ ਸੋਨੀ, ਬੂਟਾ ਸਿੰਘ ਖਾਲਸਾ, ਗੁਰਪ੍ਰੀਤ ਸਿੰਘ, ਬਲਜਿੰਦਰ ਸ਼ਰਮਾ, ਗੁਰਜੰਟ ਸਿੰਘ ਖਾਲਸਾ ਆਦਿ ਹਾਜਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media