ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਸਿਵਲ ਇੰਜ: ਵਿਭਾਗ ਗਿਆਨੀ ਜ਼ੈਲ ਸਿੰਘ ਕੈਂਪਸ ਕਾਲਜ ਆਫ ਇੰਜ: ਐਂਡ ਟੈਕਨਾਲੋਜੀ ਬਠਿੰਡਾ, ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ ਵੱਲੋਂ ਸਿਵਲ ਸਰਵਿਸਜ਼ ਦੀ ਤਿਆਰੀ ਸਬੰਧੀ 21 ਅਕਤੂਬਰ, 2016 ਨੂੰ ਆਈ.ਏ.ਐਸ ਸਟਾਫ ਦੇੇ ਮਾਹਰਾਂ ਦੇ ਲੈਕਚਰ ਦਾ ਸਮਾਗਮ ਆਯੋਜਿਤ ਕਰਵਾਇਆ ਗਿਆ।ਇਸ ਸਮਾਗਮ ਨੂੰ ਮਿ: ਮਨਇੰਦਰ ਸਿੰਘ ਨੇ ਸੰਬੋਧਿਤ ਕੀਤਾ ਜਿਨ੍ਹਾਂ ਨੇ ਆਈ.ਏ.ਐਸ/ ਪੀ.ਸੀ.ਐਸ (ਮੇਨ) ਦੋਵਾਂ ਦੀ ਯੋਗਤਾ ਪ੍ਰਾਪਤ ਕੀਤੀ ਹੈ ਅਤੇ ਜੋ ਕਿ ਥਾਪਰ ਯੂਨੀਵਰਸਿਟੀ ਪਟਿਆਲਾ ਦੇ ਵਿਦਿਆਰਥੀ ਰਹਿ ਚੁੱਕੇ ਹਨ ਅਤੇ ਆਈ.ਏ.ਐਸ ਸਟਾਫ ਦੇ ਮੈਂਬਰ ਹਨ।ਉਹਨਾਂ ਨੇ ਸਿਵਲ ਸੇਵਾਵਾਂ ਨੂੰ ਕਿੱਤੇ ਦੇ ਵਿਕਲਪ ਵਜੋਂ ਅਪਣਾਉਣ ਸਬੰਧੀ ਜਾਣਕਾਰੀ ਤੇ ਚਾਨਣਾ ਪਾਇਆ।ਉਹਨਾਂ ਨੇ ਆਈ.ਏ.ਐਸ ਪ੍ਰੀਖਿਆ ਦੇ ਵੱਖ-ਵੱਖ ਸਿਧਾਤਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕਿਸ ਤਰੀਕੇ ਦੇ ਨਾਲ ਆਈ.ਏ.ਐਸ ਪ੍ਰੀਖਿਆ ਦੀ ਤਿਆਰੀ ਕੀਤੀ ਜਾਣੀ ਚਾਹੀਦੀ ਹੈ।ਉਹਨਾਂ ਨੇ ਸਿਵਲ ਸੇਵਾਵਾਂ ਦੇ ਵੱਖ-ਵੱਖ ਮਾਪ-ਦੰਡਾਂ ਬਾਰੇ ਜਾਣਕਾਰੀ ਦਿੱਤੀ ਅਤੇ ਨਾਲ ਹੀ ਵਿਦਿਆਰਥੀਆਂ ਨੂੰ ਇਸ ਗੱਲ ਲਈ ਪ੍ਰੋਸਾਹਿਤ ਵੀ ਕੀਤਾ ਕਿ ਸਿਵਲ ਸੇਵਾਵਾਂ ਦੀ ਤਿਆਰੀ ਦੇ ਨਾਲ ਇੱਕੋ ਸਮੇਂ ਹੋਰ ਵੀ ਵੱਖ ਵੱਖ ਸਰਕਾਰੀ ਨੌਕਰੀਆਂ ਦੀ ਤਿਆਰੀ ਕੀਤੀ ਜਾ ਸਕਦੀ ਹੈ।ਪ੍ਰੋਫੈਸਰ ਮਨਜੀਤ ਬਾਂਸਲ (ਐਚ.ਅੋ.ਡੀ. ਸਿਵਲ ਇੰਜ: ਵਿਭਾਗ) ਵਲੋਂ ਇਸ ਉਪਰਾਲੇ ਦੀ ਸਰਾਹਨਾ ਕੀਤੀ ਗਈ ਅਤੇ ਨਾਲ ਹੀ ਉਹਨਾਂ ਕਿਹਾ ਕਿ ਮੁੱਢਲੀ ਸਿੱਖਿਆ ਦੇ ਨਾਲ ਨਾਲ ਇਸ ਤਰ੍ਹਾਂ ਦੇ ਸਮਾਗਮ ਵੀ ਵਿਦਿਆਰਥੀਆਂ ਲਈ ਬਹੁਤ ਮਹੱਤਵਪੂਰਨ ਹਨ ਅਤੇ ਕਿਹਾ ਕਿ ਭਵਿੱਖ ਵਿੱਚ ਵੀ ਵਿਦਿਆਰਥੀਆਂ ਦੇ ਲਈ ਇਸ ਤਰ੍ਹਾਂ ਦੇ ਸਮਾਗਮ ਕਰਵਾਏ ਜਾਣਗੇ।ਸਿਵਲ ਇੰਜ: ਵਿਭਾਗ ਦੇ 7ਵੇਂ ਸਮੈਸਟਰ ਦੇ ਵਿਦਿਆਰਥੀਆਂ ਅਤੇ ਅਧਿਆਪਕ ਵਰਗ ਦੇ ਮੈਂਬਰਾਂ ਵੱਲੋਂ ਇਸ ਸਮਾਗਮ ਵਿੱਚ ਹਿੱਸਾ ਲਿਆ ਗਿਆ।ਪ੍ਰੋਫੈਸਰ ਮੋਹਨ ਪਾਲ ਸਿੰਘ ਈਸ਼ਰ, ਉੱਪ ਕੁੱਲਪਤੀ (ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ, ਬਠਿੰਡਾ) ਨੇ ਸਿਵਲ ਇੰਜ: ਵਿਭਾਗ ਨੂੰ ਵਿਦਿਆਰਥੀਆਂ ਲਈ ਇਸ ਜਾਣਕਾਰੀ ਭਰਪੂਰ ਸਮਾਗਮ ਨੂੰ ਆਯੋਜਿਤ ਕਰਵਾਉਣ ਸਬੰਧੀ ਸਰਾਹਨਾ ਕੀਤੀ।
Check Also
ਖ਼ਾਲਸਾ ਯੂਨੀਵਰਸਿਟੀ ਵਿਖੇ ਰਾਊਂਡਗਲਾਸ ਫਾਊਂਡੇਸ਼ਨ (ਅਮਰੀਕਾ) ਦੇ ਸਹਿਯੋਗ ਨਾਲ ਵਿਸ਼ਵ ਪੱਧਰੀ ਖੇਡ ਸਟੇਡੀਅਮ ਦਾ ਕਾਰਜ਼ ਆਰੰਭ
ਅੰਮ੍ਰਿਤਸਰ, 17 ਜੁਲਾਈ (ਸੁਖਬੀਰ ਸਿੰਘ ਖੁਰਮਣੀਆਂ) – ਖੇਡਾਂ ਦੇ ਵਿਕਾਸ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ …
Punjab Post Daily Online Newspaper & Print Media