Sunday, February 22, 2026

ਜ਼ਿਲ੍ਹਾ ਬਠਿੰਡਾ ਵਿੱਚ ਲੜਕੀਆਂ ਦੀ ਜਨਮ ਦਰ 10 ਅੰਕ ਵਧਾਉਣ ਦਾ ਟੀਚਾ – ਸ਼ੇਨਾ ਅਗਰਵਾਲ

ppn2110201606ਬਠਿੰੰਡਾ, 21 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਨੇ ਬਠਿੰਡਾ ਵਿਚ ਲਿੰਗ ਅਨੁਪਾਤ ਵਿੱਚ ਅੰਤਰ ਘਟਾਉਣ ਦੇ ਮਕਸਦ ਨਾਲ ਲੜਕੀਆਂ ਦੀ ਜਨਮ ਦਰ ਵਿਚ 10 ਅੰਕ ਦਾ ਵਾਧਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ ਅਤੇ ਇਸ ਮੰਤਵ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਉਪਰਾਲੇ ਜੰਗੀ ਪੱਧਰ ‘ਤੇ ਜਾਰੀ ਹਨ।  ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਸ਼ੇਨਾ ਅਗਰਵਾਲ ਨੇ ਸਥਾਨਕ ਚਿਲਡਰਨ ਪਾਰਕ ਤੋਂ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਸਕੂਲੀ ਵਿਦਿਆਰਥਣਾਂ ਦੀ ਜਾਗਰੂਕਤਾ ਰੈਲੀ ਨੂੰ ਰਵਾਨਾ ਕਰਦਿਆਂ ਕੀਤਾ। ਇਸ ਮੌਕੇ ਡਾ. ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇੱਕ ਸਾਲ ਤੱਕ ਲੜਕੀਆਂ ਦੀ ਜਨਮ ਦਰ ਵਿਚ 10 ਅੰਕ ਦਾ ਵਾਧਾ ਕਰਨ ਦਾ ਟੀਚਾ ਮਿੱਥਿਆ ਗਿਆ ਹੈ। ਉਨ੍ਹਾਂ ਕਿਹਾ ਕਿ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਜਾਗਰੂਕਤਾ ਦਾ ਫੈਲਾਅ ਕਰਨ ਲਈ ਸਰਗਰਮੀਆਂ ਜ਼ੋਰਾਂ ‘ਤੇ ਹਨ ਅਤੇ ਹਰ ਪੱਧਰ ‘ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਆਉਂਦੇ ਦਿਨਾਂ ਵਿਚ ਹਰ ਪਿੰਡ ਵਿਚ ਗੁੱਡਾ-ਗੁੱਡੀ ਬੋਰਡ ਲਾਏ ਜਾ ਰਹੇ ਹਨ ਜਿਨ੍ਹਾਂ ‘ਤੇ ਪਿੰਡ ਵਿਚ ਲੜਕੇ ਅਤੇ ਲੜਕੀਆਂ ਦੇ ਜਨਮ ਦੀ ਜਾਣਕਾਰੀ ਮੁਹੱਈਆ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਬੋਰਡ ਮਹੀਨਾਵਾਰ ਲੜਕੇ-ਲੜਕੀ ਦੇ ਜਨਮ ਦੀ ਜਾਣਕਾਰੀ ਪ੍ਰਦਾਨ ਕਰਨਗੇ।
ਜਾਗਰੂਕਤਾ ਰੈਲੀ ਸੰਬੰਧੀ ਜਾਣਕਾਰੀ ਦਿੰਦਿਆਂ ਡਾ. ਅਗਰਵਾਲ ਨੇ ਦੱਸਿਆ ਕਿ ਇਹ ਰੈਲੀ ਭਾਰਤ ਸਰਕਾਰ ਵਲੋਂ ਜ਼ਿਲ੍ਹੇ ਵਿੱਚ ਲਾਗੂ ਕੀਤੀ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਕੱਢੀ ਗਈ ਹੈ ਜਿਸ ਵਿਚ ਆਈ.ਸੀ.ਡੀ.ਐਸ. ਵਿਭਾਗ ਦੀਆਂ 150 ਆਂਗਣਵਾੜੀ ਵਰਕਰਾਂ, ਸਿਹਤ ਵਿਭਾਗ ਦੀਆਂ 50 ਆਸ਼ਾ ਵਰਕਰਾਂ/ਏ.ਐਨ.ਐਮ./ਜੀ.ਐਨ.ਐਮ. ਅਤੇ 200 ਸਕੂਲੀ ਵਿਦਿਆਰਥਣਾਂ ਜਾਗਰੂਕਤਾ ਦਾ ਫੈਲਾਅ ਕਰਨਗੀਆਂ। ਉਨ੍ਹਾਂ ਕਿਹਾ ਕਿ ਇਸ ਰੈਲੀ ਦਾ ਮੁੱਖ ਮਕਸਦ ਭਰੂਣ ਹੱਤਿਆ ਦਾ ਖਾਤਮਾ, ਲਿੰਗ ਅਨੁਪਾਤ ਵਿੱਚ ਹੋਰ ਸੁਧਾਰ ਲਿਆਉਣਾ, ਬੱਚੀ ਦੇ ਜਨਮ ਦੀ ਖੁਸ਼ੀ ਮਨਾਉਣ ਅਤੇ ਲੜਕੀਆਂ ਦੀ ਸਿੱਖਿਆ ਦੇ ਢੁੱਕਵੇਂ ਪ੍ਰਬੰਧਾਂ ਲਈ ਲੋਕਾਂ ਨੂੰ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ ਆਉਂਦੇ ਸਮੇਂ ਵਿਚ ਪਿੰਡਾਂ ਵਿਚ ਸੈਮੀਨਾਰ ਅਤੇ ਮੀਟਿੰਗਾਂ ਰਾਹੀਂ ਇਸ ਸੰਬੰਧੀ ਲੋਕਾਂ ਨੂੰ ਸਿੱਖਿਅਤ ਅਤੇ ਜਾਗਰੂਕ ਕਰਨ ਦੀ ਲੜੀ ਸ਼ੁਰੂ ਕੀਤੀ ਜਾ ਰਹੀ ਹੈ। ਇਹ ਰੈਲੀ ਚਿਲਡਰਨ ਪਾਰਕ ਤੋਂ ਸ਼ੁਰੂ ਹੋ ਕੇ 100 ਫੁੱਟੀ ਰੋਡ, ਪਾਵਰ ਹਾਊਸ ਰੋਡ, ਮਾਡਲ ਟਾਊਨ ਫੇਜ਼-2, ਐਂਟਰੀ ਗੇਟ ਤੋਂ ਹੁੰਦੀ ਹੋਈ ‘ਖੇਤਰੀ ਸਰਸ ਮੇਲੇ’ ਵਿਚ ਪੁੱਜੀ।  ਰੈਲੀ ਵਿਚ ਸ਼ਾਮਲ ਵਿਦਿਆਰਥਣਾਂ ਨੂੰ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਖੇਤਰੀ ਸਰਸ ਮੇਲਾ ਵੀ ਦਿਖਾਇਆ ਗਿਆ। ਰੈਲੀ ਦੌਰਾਨ ਇਨ੍ਹਾਂ ਵਿਦਿਆਰਥਣਾਂ ਦੇ ਹੱਥਾਂ ਵਿਚ ਜਾਗਰੂਕਤਾ ਦਾ ਸੁਨੇਹਾ ਦਿੰਦੀਆਂ ਤਖਤੀਆਂ ਫੜੀਆਂ ਹੋਈਆਂ ਸਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਸ਼੍ਰੀ ਰਾਕੇਸ਼ ਵਾਲੀਆ, ਸੀਨੀਅਰ ਮੈਡੀਕਲ ਅਫ਼ਸਰ ਸ਼੍ਰੀ ਰਾਕੇਸ਼ ਗੋਇਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਬਾਕਸ-21 ਅਤੇ 22 ਅਕਤੂਬਰ ਨੂੰ ਸਰਸ ਮੇਲੇ ਵਿੱਚ ਲੜਕੀਆਂ ਲਈ ਊਠ ਦੀ ਸਵਾਰੀ ਮੁਫ਼ਤ। ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਖੇਤਰੀ ਸਰਸ ਮੇਲੇ ਵਿਚ 21 ਅਤੇ 22 ਅਕਤੂਬਰ ਨੂੰ ਲੜਕੀਆਂ ਨੂੰ ਊਠ ਦੀ ਸਵਾਰੀ ਮੁਫ਼ਤ ਕਰਵਾਈ ਜਾਵੇਗੀ।

Check Also

ਬੀਬੀ ਭਾਨੀ ਜੀ ਦਾ ਜਨਮ ਦਿਹਾੜਾ ਮਨਾਇਆ

ਅੰਮ੍ਰਿਤਸਰ, 21 ਫ਼ਰਵਰੀ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚੌਥੇ ਪਾਤਸ਼ਾਹ ਸ੍ਰੀ ਗੁਰੂ …

Leave a Reply