Wednesday, October 7, 2026

ਡੀ.ਏ.ਵੀ ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ppn2110201607ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ)- ਡੀ.ਏ.ਵੀ. ਪਬਲਿਕ ਸਕੂਲ, ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਜ਼ਿਲ੍ਹਾ ਸਕੇਟਿੰਗ ਚੈਂਪੀਅਨਸ਼ਿਪ ਵਿੱਚ ਵਧੀਆ ਪ੍ਰਦਰਸ਼ਨ ਕੀਤਾ।ਇਹ ਚੈਂਪੀਅਨਸ਼ਿਪ 12 ਅਕਤੂਬਰ 2016 ਨੁੰ ਡੀ.ਏ.ਵੀ. ਇੰਟਰਨੈਸ਼ਨਲ ਸਕੂਲ ਵਿੱਚ ਕਰਵਾਈ ਗਈ।ਅੰਡਰ-17 ਲੜਕਿਆਂ ਦੀ ਸ਼੍ਰੇਣੀ ਵਿੱਚ ਅਭਿਸ਼ੇਕ ਜਮਾਤ ਦੱਸਵੀਂ ਨੇ 2 ਸੋਨੇ ਦੇ ਤਮਗੇ  ਅਤੇ ਆਲਮਜੋਤ ਜਮਾਤ ਦੱਸਵੀਂ ਨੇ 1 ਸੋਨੇ ਤੇ 1 ਤਾਂਬੇ ਦਾ ਤਮਗਾ ਜਿੱਤਿਆ।ਅੰਡਰ- 14 ਲੜਕਿਆਂ ਦੀ ਸ਼੍ਰੇਣੀ ਵਿੱਚ ਰਾਹੁਲ ਰਾਏ ਜਮਾਤ ਅੱਠਵੀਂ ਨੇ 2 ਸੋਨੇ ਦੇ ਤਮਗੇ ਜਿੱਤੇ, ਜਦਕਿ ਅੰਡਰ-14 ਲੜਕੀਆਂ ਦੀ ਸ਼੍ਰੇਣੀ ਵਿੱਚ ਮਹਿਕ ਜਮਾਤ ੍ਤਸੱਤਵੀਂ ਨੇ 1 ਸੋਨੇ ਤੇ 1 ਤਾਂਬੇ ਦਾ ਅਤੇ ਸ਼ਾਨਜੋਤ ਜਮਾਤ ਪੰਜਵੀਂ ਨੇ 2 ਚਾਂਦੀ ਦੇ ਤਮਗੇ ਜਿੱਤੇ । ਇਹ ਸਾਰੇ ਜੇਤੂ ਵਿਦਿਆਰਥੀ ਰਾਜ ਪੱਧਰ ਦੇ ਲਈ ਚੁਣੇ ਗਏ ।
ਪੰਜਾਬ ਜ਼ੋਨਸ਼ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਜੀ ਪ੍ਰਿੰਸੀਪਲ ਡੀ.ਏ.ਵੀ. ਕਾਲਜ ਨੇ ਵਿਦਿਆਰਥੀਆਂ ਨੂੰ ਉਹਨਾਂ ਦੇ ਸ਼ਾਨਦਾਰ ਪ੍ਰਦਰਸ਼ਨ ਦੇ ਲਈ ਵਧਾਈ ਦਿੱਤੀ ।ਸਕੂਲ ਦੇ ਪ੍ਰਿzੰਸੀਪਲ ਡਾ. ਨੀਰਾ ਸ਼ਰਮਾ ਜੀ ਨੇ ਵਿਦਿਆਰਥੀਆਂ ਦੇ ਅਣਥੱਕ ਯਤਨਾਂ ਦੀ ਸਰਾਹਨਾ ਕੀਤੀ ਅਤੇ ਉਹਨਾਂ ਨੂੰ ਉਨ੍ਹਾਂ ਦੇ ਸੁਨਹਿਰੇ ਭਵਿੱਖ ਦਾ ਅਸ਼ੀਰਵਾਦ ਦਿੱਤਾ ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply