Sunday, September 8, 2024

ਕੇਂਦਰ ‘ਚ ਕੈਬਨਿਟ ਮੰਤਰੀ ਬੀਬੀ ਹਰਸਿਮਰਤ ਕੌਰ ਬਾਦਲ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ

ਪਰਮੇਸ਼ਰ ਦੀ ਅਪਾਰ ਬਖ਼ਸ਼ਿਸ਼ ਸਦਕਾ ਹੀ ਮਿਲਿਆ ਦੇਸ਼ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ

PPN290525

ਅੰੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ‘ਚ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਸਦ ਚੁਣੀ ਗਈ ਬੀਬੀ ਹਰਸਿਮਰਤ ਕੌਰ ਬਾਦਲ ਕੇਂਦਰ ‘ਚ ਨਵੀਂ ਬਣੀ ਸਰਕਾਰ ‘ਚ ਕੈਬਨਿਟ ਮੰਤਰੀ ਬਣਨ ਉਪਰੰਤ ਸ਼ੁਕਰਾਨੇ ਵਜੋਂ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਿਕ ਹੋਏ ਤੇ ਸ਼ੁਕਰਾਨੇ ਦੀ ਅਰਦਾਸ ਕੀਤੀ। ਇਸ ਮੌਕੇ ਸ.ਬਿਕਰਮ ਸਿੰਘ ਮਜੀਠੀਆ ਤੇ ਸ.ਗੁਲਜਾਰ ਸਿੰਘ ਰਣੀਕੇ ਕੈਬਨਿਟ ਮੰਤਰੀ ਪੰਜਾਬ, ਸ.ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ, ਸੰਸਦੀ ਸਕੱਤਰ ਸ.ਰਮਿੰਦਰ ਸਿੰਘ ਬੁਲਾਰੀਆ, ਸ.ਵਿਰਸਾ ਸਿੰਘ ਵਲਟੋਹਾ ਤੇ ਸ.ਹਰਮੀਤ ਸਿੰਘ ਸੰਧੂ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਮਨਜੀਤ ਸਿੰਘ ਮੰਨਾ, ਸ. ਚਤਿਨ ਸਿੰਘ ਸਮਾਉ, ਬੀਬੀ ਜਗੀਰ ਕੌਰ ਤੇ ਸ੍ਰੀ ਪ੍ਰੇਮ ਮਿੱਤਲ ਐਮ.ਐਲ.ਏ. ਉਨ੍ਹਾਂ ਦੇ ਨਾਲ ਸਨ। ਉਹ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਗਏ। ਜਿਥੇ ਬੀਬੀ ਹਰਸਿਮਰਤ ਕੌਰ ਬਾਦਲ ਦਾ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ.ਰਜਿੰਦਰ ਸਿੰਘ ਮਹਿਤਾ ਤੇ ਸ.ਮੋਹਣ ਸਿੰਘ ਬੰਗੀ, ਮੈਂਬਰ ਭਾਈ ਰਾਮ ਸਿੰਘ ਤੇ ਭਾਈ ਮਨਜੀਤ ਸਿੰਘ, ਸਕੱਤਰ ਸ. ਦਲਮੇਘ ਸਿੰਘ, ਸ. ਰੂਪ ਸਿੰਘ ਤੇ ਸ. ਮਨਜੀਤ ਸਿੰਘ ਨੇ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸ਼ਾਲ ਤੇ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਬੀਬੀ ਪਰਮਜੀਤ ਕੌਰ ਗੁਲਸ਼ਨ ਸਾਬਕਾ ਐਮ.ਪੀ.,  ਸ.ਵੀਰ ਸਿੰਘ ਲੋਪੋਕੇ ਸਾਬਕਾ ਵਿਧਾਇਕ, ਸ.ਮਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕਿਰਨਜੋਤ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਸ.ਬਾਵਾ ਸਿੰਘ ਗੁਮਾਨਪੁਰਾ, ਸ.ਜਰਨੈਲ ਸਿੰਘ ਡੋਗਰਾਂਵਾਲਾ, ਸ.ਸੁਰਜੀਤ ਸਿੰਘ ਭਿੱਟੇਵੱਡ ਤੇ ਸ.ਜਸਵਿੰਦਰ ਸਿੰਘ ਐਡਵੋਕੇਟ ਮੈਂਬਰ ਸ਼੍ਰੋਮਣੀ ਕਮੇਟੀ, ਸ.ਬਲਵਿੰਦਰ ਸਿੰਘ ਜੌੜਾਸਿੰਘਾ, ਸ.ਮਹਿੰਦਰ ਸਿੰਘ ਆਹਲੀ ਤੇ ਸ.ਕੇਵਲ ਸਿੰਘ ਵਧੀਕ, ਸ. ਜਗਜੀਤ ਸਿੰਘ ਮੀਤ ਸਕੱਤਰ, ਸ ਪ੍ਰਤਾਪ ਸਿੰਘ ਤੇ ਸ. ਗੁਰਿੰਦਰ ਸਿੰਘ ਮੈਨੇਜਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ. ਕੁਲਵਿੰਦਰ ਸਿੰਘ ਰਮਦਾਸ ਇੰਚਾਰਜ ਪਬਲੀਸਿਟੀ, ਸੁਚਨਾ ਅਧਿਕਾਰੀ ਸ. ਜਸਵਿੰਦਰ ਸਿੰਘ, ਸ. ਸੁਖਬੀਰ ਸਿੰਘ, ਸ. ਅੰਮ੍ਰਿਤਪਾਲ ਸਿੰਘ, ਸ. ਹਰਪ੍ਰੀਤ ਸਿੰਘ ਤੇ ਸ. ਸਰਬਜੀਤ ਸਿੰਘ, ਚੇਅਰਮੈਨ ਸ.ਰਵਿੰਦਰ ਸਿੰਘ ਬ੍ਰਹਮਪੁਰਾ ‘ਤੇ ਸ. ਯੁਵਰਾਜ ਭੁਪਿੰਦਰ ਸਿੰਘ, ਸ. ਅਵਤਾਰ ਸਿੰਘ ਸੀਨੀਅਰ ਡਿਪਟੀ ਮੇਅਰ, ਕੌਂਸਲਰ ਸ. ਅਮਰਬੀਰ ਸਿੰਘ ਢੋਟ, ਸ. ਸਮਸ਼ੇਰ ਸਿੰਘ ਤੇ ਸ. ਸੁਰਿੰਦਰ ਸਿੰਘ ਸੁਲਤਾਨਵਿੰਡ ਆਦਿ ਮੌਜੂਦ ਸਨ।

PPN290526

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਉਹ ਸ੍ਰੀ ਗੁਰੂ ਰਾਮਦਾਸ ਪਾਤਸ਼ਾਹ ਜੀ ਦਾ ਸ਼ੁਕਰਾਨਾ ਕਰਨ ਆਏ ਹਨ ਕਿਉਂਕਿ ਇਹ ਸਭ ਪਰਮੇਸ਼ਰ ਦੀ ਅਪਾਰ ਬਖ਼ਸ਼ਿਸ਼ ਸਦਕਾ ਹੀ ਮਿਲਿਆ ਹੈ। ਉਨ੍ਹਾਂ ਕਿਹਾ ਕਿ ਉਹ ਪੰਜਾਬ ਦੇ ਮਸਲਿਆਂ ਨੂੰ ਪਹਿਲ ਦੇ ਆਧਾਰ ਤੇ ਕੇਂਦਰ ਪਾਸੋਂ ਹੱਲ ਕਰਵਾਉਣਗੇ। ਉਨ੍ਹਾਂ ਦੇਸ਼ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਮੈਨੂੰ ਸ਼੍ਰੋਮਣੀ ਅਕਾਲੀ ਦਲ ਵੱਲੋਂ ਦੇਸ਼ ਦੀ ਸਰਕਾਰ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਵਾਹਿਗੁਰੂ ਦੀ ਕ੍ਰਿਪਾ ਸਦਕਾ ਉਹ ਦੇਸ਼ ਦੀ ਤਰੱਕੀ ਲਈ ਕੰਮ ਕਰਨਗੇ।

Check Also

ਖ਼ਾਲਸਾ ਕਾਲਜ ਵਿਖੇ ‘ਵਿੱਤੀ ਖੇਤਰ ਲਈ ਲੋੜੀਂਦੇ ਹੁਨਰ’ ਬਾਰੇ ਓਰੀਐਂਟੇਸ਼ਨ ਪ੍ਰੋਗਰਾਮ

ਅੰਮ੍ਰਿਤਸਰ, 7 ਸਤੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਕਾਮਰਸ ਐਂਡ ਬਿਜ਼ਨਸ ਐਡਮਿਨਿਸਟਰੇਸ਼ਨ ਵੱਲੋਂ …

Leave a Reply