ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਗ ਸੱਗੂ) – ਪੰਜਾਬ ਵਿੱਚ ਆਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਚੋਣ ਕਮਿਸ਼ਨਰ ਦੀਆਂ ਹਦਾਇਤਾਂ ਤੇ ਅਮਲ ਕਰਦਿਆਂ ਪੰਜਾਬ ਸਰਕਾਰ ਵੱਲੋਂ ਅੱਜ ਆਪਣੇ ਗ੍ਰਹਿ ਜ਼ਿਲ੍ਹੇ ਜਾਂ ਲੰਮੇ ਅਰਸੇ ਤੋਂ ਇੱਕ ਹੀ ਜਿਲ੍ਹੇ ਵਿੱਚ ਤਾਇਨਾਤ ਅਫਸਰਾਂ ਦੇ ਵੱਡੇ ਪੱਧਰ ਤੇ ਤਬਾਦਲੇ ਕੀਤੇ ਗਏ ਹਨ।ਇਸੇ ਲੜੀ ਤਹਿਤ ਹੀ ਪਿਛਲੇ ਲੰਬੇ ਸਮੇਂ ਤੋਂ ਅੰਮ੍ਰਿਤਸਰ ਵਿੱਚ ਤਾਇਨਾਤ ਜਿਲ੍ਹਾ ਟਰਾਂਸਪੋਰਟ ਅਫਸਰ ਮੈਡਮ ਲਵਜੀਤ ਕਲਸੀ ਨੂੰ ਉਨ੍ਹਾਂ ਦੀਆਂ ਬੇਹਤਰੀਨ ਸੇਵਾਵਾਂ ਦੇ ਬਦਲੇ ਬਤੌਰ ਐਸ.ਡੀ.ਐਮ ਤਰਨ ਤਾਰਨ ਦੀ ਮਹੱਤਵਪੂਰਨ ਪੋਸਟ ‘ਤੇ ਨਿਯੁੱਕਤ ਕੀਤਾ ਗਿਆ ਹੈ।
ਇੱਥੇ ਇਹ ਜਿਕਰਯੋਗ ਹੈ ਕਿ ਮੈਡਮ ਕਲਸੀ ਦਾ ਵਤੀਰਾ ਕੰਮ ਕਰਵਾਉਣ ਆਏ ਆਮ ਲੋਕਾਂ ਨਾਲ ਬੇਹੱਦ ਮਿਲਣਸਾਰ ਅਤੇ ਹਾਂ-ਪੱਖੀ ਰਿਹਾ ਅਤੇ ਆਪਣੀ ਪੋਸਟਿੰਗ ਦੌਰਾਨ ਉਨ੍ਹਾਂ ਨੇ ਬੇਹੱਦ ਮਿਹਨਤ, ਇਮਾਨਦਾਰੀ ਅਤੇ ਪਾਰਦਰਸ਼ਿਤਾ ਨਾਲ ਕੰਮ ਕਰਦਿਆਂ ਜਿੱਥੇ ਅੰਮ੍ਰਿਤਸਰ ਦਾ ਪਹਿਲਾਂ ਟੈਸਟ ਟਰੈਕ ਸ਼ੁਰੂ ਕਰਵਾਇਆ ਅਤੇ ਇੱਕ ਹੀ ਦਿਨ ਵਿੱਚ ਲਰਨਿੰਗ ਲਾਇਸੈਂਸ ਬਣਾਉਣਾ ਯਕੀਨੀ ਬਣਾਇਆ, ਉਥੇ ਹੀ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਵਾਉਣ ਲਈ ਪੂਰੀ ਸਖਤੀ ਨਾਲ ਮੁਹਿੰਮ ਚਲਾਈ, ਜਿਸ ਕਾਰਨ ਅੰਮ੍ਰਿਤਸਰ ਦੀਆਂ ਵੱਖ-ਵੱਖ ਸਮਾਜਿਕ ਸੰਸਥਾਵਾਂ ਅਤੇ ਸ਼ਹਿਰੀਆਂ ਵੱਲੋਂ ਉਨ੍ਹਾਂ ਦੀ ਭਰਪੂਰ ਸ਼ਲਾਘਾ ਵੀ ਕੀਤੀ ਗਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media