ਅੰਮ੍ਰਿਤਸਰ, 21 ਅਕਤੂਬਰ (ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਦੇ ਵਿਦਿਆਰਥੀਆਂ ਦੇ ਸਲਾਦ ਬਨਾਉਣ ਅਤੇ ਸਜਾਉਣ ਦੇ ਮੁਕਾਬਲੇ ਕਰਵਾਏ ਗਏ।ਇਹਨਾਂ ਮੁਕਾਬਲਿਆਂ ਵਿੱਚ ਵਿਦਿਆਰਥੀਆਂ ਨੇ ਰਸ਼ੀਅਨ, ਚਾਈਨਿਜ਼, ਇਟਾਲੀਅਨ ਅਤੇ ਇੰਡੀਅਨ ਸਲਾਦ ਬਣਾ ਕੇ ਵੱਖ-ਵੱਖ ਪ੍ਰਕਾਰ ਦੇ ਸਲਾਦ ਪੇਸ਼ ਕੀਤੇ।ਵੱਖ-ਵੱਖ ਅਕਾਰਾਂ ਵਿੱਚ ਕਟੇ ਫ਼ਲ ਅਤੇ ਸਬਜੀਆਂ ਦੇ ਮਨਭਾਉਂਦੇ ਰੁਪ ਬਣਾ ਕੇ ਜਿਥੇ ਵਿਦਿਆਰਥੀਆਂ ਨੇ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ਉਥੇ ਸੰਤੁਲਿਤ ਅਤੇ ਪੌਸ਼ਟਿਕ ਭੋਜਨ ਖਾਣ ਦਾ ਵੀ ਸੰਦੇਸ਼ ਦਿੱਤਾ । ਸਕੂਲ ਦੇ ਪ੍ਰਿੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਨੇ ਵਿਦਿਆਰਥੀਆਂ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦੇ ਹੋਏ ਵਿਦਿਆਰਥੀਆਂ ਨੂੰ ਜੰਕ ਫੂਡ ਤਿਆਗ ਕੇ ਪੌਸ਼ਟਿਕ ਭੋਜਨ ਖਾਣ ਲਈ ਪ੍ਰੇਰਿਤ ਕੀਤਾ ਅਤੇ ਪੌਸ਼ਟਿਕ ਭੋਜਨ ਦੀ ਮਹੱਤਤਾ ਤੇ ਚਾਨਣਾ ਪਾਇਆ।ਇਹਨਾਂ ਮੁਕਾਬਲਿਆਂ ਵਿੱਚ ਜੱਜ ਦੀ ਭੁਮਿਕਾ ਸ਼੍ਰੀਮਤੀ ਰੀਨਾ ਸ਼ਰਮਾ ਅਤੇ ਸ਼੍ਰੀਮਤੀ ਜਸਵਿੰਦਰ ਕੌਰ ਢੀਂਗਰਾ ਨੇ ਨਿਭਾਈ।ਇਹਨਾ ਮੁਕਾਬਲਿਆਂ ਵਿੱਚ ਰੋਬਿਨਦੀਪ ਕੌਰ ਅਤੇ ਰਵਨੀਤ ਕੌਰ ਅੱਠਵੀਂ-ਐਚ ਨੇ ਪਹਿਲਾ, ਏਕਮਦੀਪ ਕੌਰ ਅਤੇ ਇਸਮੀਨ ਕੌਰ ਅੱਠਵੀਂ-ਐਫ ਨੇ ਦੂਜਾ, ਸਮਰੀਨ ਕੌਰ ਅਤੇ ਸਮਰੀਨ ਢਿੱਲੋਂ ਅੱਠਵੀਂ-ਏ ਨੇ ਤੀਜਾ ਅਤੇ ਦਿਵਜੋਤ ਕੌਰ ਅਤੇ ਸਿਮਰਨਪ੍ਰੀਤ ਕੌਰ ਨੇ ਹੌਸਲਾ ਅਫਜਾਈ ਸਥਾਨ ਹਾਸਲ ਕੀਤਾ।ਸੀਨੀਅਰ ਵਿੰਗ ਦੇ ਮੁੱਖ ਅਧਿਆਪਕਾ ਸ਼੍ਰੀਮਤੀ ਕਲਵਪ੍ਰੀਤ ਕੌਰ ਨੇ ਵਿਦਿਆਰਥੀਆਂ ਦੇ ਇਸ ਹੁਨਰ ਦੀ ਪ੍ਰਸੰਸਾ ਕਰਦੇ ਹੋਏ ਵਿਦਿਆਰਥੀਆਂ ਨੂੰ ਜੰਕ ਫੂਡ ਤਿਆਗਨ ਲਈ ਪ੍ਰੇਰਿਤ ਕੀਤਾ ।
Check Also
ਔਰਤਾਂ ਦੇ ਮੁਫ਼ਤ ਸਫਰ `ਤੇ ਪੰਜਾਬ ਸਰਕਾਰ ਨੇ ਖਰਚੇ 2042 ਕਰੋੜ – ਵਿਧਾਇਕਾ ਜੀਵਨ ਜੋਤ ਕੌਰ
ਅੰਮ੍ਰਿਤਸਰ, 23 ਮਾਰਚ (ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਅੰਮ੍ਰਿਤਸਰ ਪੂਰਬੀ ਦੀ ਵਿਧਾਇਕਾ ਸ੍ਰੀਮਤੀ ਜੀਵਨ …
Punjab Post Daily Online Newspaper & Print Media