Friday, October 2, 2026

ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ, 22 ਅਕਤੂਬਰ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਰਾਮ ਦਾਸ ਜੀ ਦਾ ਪ੍ਰਕਾਸ਼ ਪੁਰਬ ਸੈਂਟਰਲ ਖ਼ਾਲਸਾ ਯਤੀਮਖ਼ਾਨਾ ਵਿਖੇ ਸੂਰਮਾ ਸਿੰਘ ਭੁਝੰਗੀ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬੜ੍ਹੀ ਸ਼ਰਧਾ ਤੇ ਭਾਵਨਾ ਨਾਲ ਮਨਾਇਆ ਗਿਆ।ਜਿਸ ਵਿਚ ਆਸ਼ਰਮ ਦੇ ਪੁਰਾਣੇ ਵਿਦਿਆਰਥੀਆਂ ਨੇ ਸ਼ਬਦ ਕੀਰਤਨ ਦੀ ਹਾਜ਼ਰੀ ਪ੍ਰਗਟਾਈ। ਸ੍ਰੀ ਗੁਰੂ ਰਾਮਦਾਸ ਜੀ ਦੇ ਪਵਿੱਤਰ ਆਗਮਨ ਪੁਰਬ ਨੂੰ ਸਮਰਪਿਤ ਇਸ ਕੀਰਤਨ ਦਰਬਾਰ ਵਿਚ ਭਾਈ ਬਲਦੇਵ ਸਿੰਘ ਵਡਾਲਾ, ਭਾਈ ਹਰਜੋਤ ਸਿੰਘ ਜਖ਼ਮੀ ਜਲੰਧਰ, ਭਾਈ ਰਜਿੰਦਰ ਸਿੰਘ ਜਾਪ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਦੁਆਰਾ ਨਿਹਾਲ ਕੀਤਾ।ਭਾਈ ਜਸਵਿੰਦਰ ਸਿੰਘ ਜੀ ਕਥਾ ਵਾਚਕ ਅਤੇ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ਗੁਰ ਇਤਿਹਾਸ ਤੋਂ ਜਾਣੂ ਕਰਵਾਇਆ।
ਇਸ ਮੌਕੇ ਤੇ ਬਾਬਾ ਹਰੀ ਦੇਵ ਸਿੰਘ ਈਸਾਪੁਰ ਵਾਲੇ, ਸ੍ਰ. ਸਰਬਜੀਤ ਸਿੰਘ ਅਤੇ ਬੀਬੀ ਕਿਰਨਜੋਤ ਕੌਰ ਮੈਂਬਰ ਇੰਚਾਰਜ, ਮਨਜੀਤ ਸਿੰਘ ਵਿਰਕ ਸੁਪਰਡੈਂਟ, ਸਵਿੰਦਰ ਸਿੰਘ ਚਾਹਲ ਪ੍ਰਿੰਸੀਪਲ, ਡਾ. ਜਸਵਿੰਦਰ ਕੌਰ ਮਾਹਲ ਕਾਲਜ ਪਿੰਸੀਪਲ, ਪ੍ਰੋ. ਰਵਿੰਦਰ ਸਿੰਘ, ਭਾਈ ਸਕੱਤਰ ਸਿੰਘ, ਪ੍ਰੋ: ਅਜੀਤ ਕੌਰ, ਪਿੰਸੀਪਲ ਬਲਦੇਵ ਸਿੰਘ, ਡਾ: ਸ਼ਮਸ਼ੇਰ ਸਿੰਘ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜਰ ਸਨ।ਯਤੀਮਖ਼ਾਨੇ ਦੇ ਸਮੂਹ ਸਟਾਫ ਅਤੇ ਬੱਚਿਆਂ ਨੇ ਇਸ ਸਮਾਗਮ ਵਿਚ ਸੇਵਾ ਨਿਭਾਈ।

Check Also

ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ

ਅੰਮ੍ਰਿਤਰ, 30 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …

Leave a Reply