ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਿੰਡ ਚਿਮਨੇਵਾਲਾ ਵਿਚ ਅੱਜ ਮਾਈਭਾਗੋ ਸਕੀਮ ਦੇ ਤਹਿਤ 43 ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲਾਂ ਵੰਡੀਆਂ ਗਈਆਂ। ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰੇਨੂੰ ਬਾਲਾ ਨੇ ਦੱਸਿਆ ਕਿ ਸਾਇਕਲ ਵੰਡ ਸਮਾਗਮ ਵਿਚ ਜੱਥੇਦਾਰ ਚਰਨ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਲਖਵਿੰਦਰ ਸਿੰਘ ਰੋਹੀਵਾਲਾ ਜ਼ਿਲ੍ਹਾ ਪ੍ਰਧਾਨ ਅਕਾਲੀ, ਹਰਜਿੰਦਰ ਸਿੰਘ ਸੰਧੂ ਦਫ਼ਤਰ ਇੰਚਾਰਜ਼ ਅਕਾਲੀਦਲ ਅਰਨੀਵਾਲਾ, ਜਸਵੰਤ ਸਿੰਘ ਸੰਧੂ ਪ੍ਰਧਾਨ ਸਰਪੰਚ ਯੁਨੀਅਨ ਅਤੇ ਬਲਦੇਵ ਸਿੰਘ ਮੰਮੂ ਖੇੜਾ, ਸਹਾਇਕ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਫਾਜ਼ਿਲਕਾ ਸੁਖਦੇਵ ਸਿੰਘ ਗਿੱਲ, ਸਰਪੰਚ ਹਰਬੰਸ ਸਿੰਘ, ਜਗਤਾਰ ਸਿੰਘ ਪ੍ਰਧਾਨ ਪੀਟੀਏ, ਹਰਪ੍ਰੀਤ ਸਿੰਘ ਮੈਂਬਰ ਪੰਚਾਇਤ, ਕੁਲਵੰਤ ਸਿੰਘ ਸਾਬਕਾ ਮੈਂਬਰ ਪੰਚਾਇਤ, ਕੁਲਦੀਪ ਸਿੰਘ ਪੰਚਾਇਤ ਮੈਂਬਰ ਵਿਸ਼ੇਸ਼ ਰੂਪ ਨਾਲ ਹਾਜ਼ਰ ਸਨ। ਪ੍ਰੋਗਰਾਮ ਦੌਰਾਨ ਪ੍ਰਿੰਸੀਪਲ ਰੇਨੂੰ ਬਾਲਾ ਨੇ ਪੰਜਾਬ ਸਰਕਾਰ ਵੱਲੋਂ ਜ਼ਰੂਰਤਮੰਦ ਵਿਦਿਆਰਥਣਾਂ ਨੂੰ ਸਾਇਕਲਾਂ ਵੰਡਣ ਸਬੰਧੀ ਚਲਾਏ ਗਏ ਅਭਿਆਨ ਦੀ ਸ਼ਲਾਘਾ ਕੀਤੀ।
Check Also
ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਗੁਰਮਤਿ ਸਮਾਗਮ
ਅੰਮ੍ਰਿਤਸਰ, 25 ਜੂਨ (ਜਗਦੀਪ ਸਿੰਘ) – ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ …
Punjab Post Daily Online Newspaper & Print Media