ਫਾਜ਼ਿਲਕਾ, 22 ਅਕਤੂਬਰ (ਵਿਨੀਤ ਅਰੋੜਾ)- ਗਾਡ ਗਿਫਟਿਡ ਐਜੂਕੇਸ਼ਨਲ ਵੈਲਫੇਅਰ ਸੁਸਾਇਟੀ ਫਾਜ਼ਿਲਕਾ ਵੱਲੋਂ ਸਥਾਨਕ ਬਸਤੀ ਹਜ਼ੂਰ ਸਿੰਘ ਵਿਚ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਚ ਸੁਸਾਇਟੀ ਦੇ ਚੇਅਰਮੈਨ ਸੁਰਿੰਦਰ ਠਕਰਾਲ ਹੈਪੀ ਅਤੇ ਸਕੂਲ ਦੇ ਮੁੱਖ ਅਧਿਆਪਕ ਗੋਵਿੰਦ ਕੁਮਾਰ ਦੀ ਪ੍ਰਧਾਨਗੀ ਵਿਚ ਬਚਿਆਂ ਨੂੰ ਸਟੇਸ਼ਨਰੀ, ਫੱਲ ਅਤੇ ਹੋਰ ਖਾਣ ਪੀਣ ਦਾ ਸਮਾਨ ਵੰਡਿਆ ਗਿਆ।
ਜਾਣਕਾਰੀ ਦਿੰਦੇ ਹੋਏ ਸੁਸਾਇਟਂ ਦੇ ਪ੍ਰੋਜੈਕਟ ਚੇਅਰਮੈਨ ਰਵੀ ਜੁਨੇਜਾ ਅਤੇ ਲੀਲਾਧਰ ਸ਼ਰਮਾ ਨੇ ਦੱਸਿਆ ਕਿ ਸੁਸਾਇਟੀ ਵੱਲੋਂ ਸਮੇਂ ਸਮੇਂ ਤੇ ਅਜਿਹੇ ਪ੍ਰੋਜੈਕਟ ਚਲਾਏ ਜਾਂਦੇ ਹਨ। ਸੰਸਥਾ ਦੇ ਪ੍ਰਧਾਨ ਆਰ.ਆਰ. ਠਕਰਾਲ ਨੇ ਦੱਸਿਆ ਕਿ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਵਿਚ ਸੁਸਾਇਟੀ ਦੇ ਸਲਾਹਕਾਰ ਸੁਭਾਸ਼ ਅਰੋੜਾ, ਸਲਾਹਕਾਰ ਸੇਵਾਮੁਕਤ ਤਹਿਸੀਲਦਾਰ ਮਹਿੰਦਰ ਤ੍ਰਿਪਾਠੀ, ਰਕੇਸ਼ ਨਾਗਪਾਲ, ਡਾ. ਜੱਗਾ ਰਾਮ ਕੰਬੋਜ, ਅਮਿਤ ਸੋਨੀ, ਸੰਜੂ ਸੋਨੀ, ਸੰਜੇ ਅਨੇਜਾ, ਸਕੂਲ ਸਟਾਫ਼ ਸੋਨੂੰ ਕੁਮਾਰ, ਨੀਰਜ਼ ਰਾਣੀ, ਅਰਪਨਾ ਬੱਬਰ ਅਤੇ ਹੋਰਨਾਂ ਅਧਿਆਪਕਾਂ ਨੇ ਸਹਿਯੋਗ ਕੀਤਾ। ਮੰਚ ਸੰਚਾਲਨ ਸੁਸਾਇਟੀ ਦੇ ਸਲਾਹਕਾਰ ਸੁਨੀਲ ਕੱਕੜ ਨੇ ਕੀਤਾ। ਅੰਤ ਵਿਚ ਰਾਸ਼ਟਰੀ ਗਾਨ ਦੇ ਨਾਲ ਪ੍ਰੋਗਰਾਮ ਦੀ ਸਮਾਪਤੀ ਹੋਈ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media