ਅੰਮ੍ਰਿਤਸਰ, 8 ਫਰਵਰੀ (ਸੁਖਬੀਰ ਸਿੰਘ)- ਛੇਵੇਂ ਪਾਤਸ਼ਾਹ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁ: ਸੰਗਤਪੁਰਾ ਸਾਹਿਬ ਪਾ: ਛੇਵੀਂ ਪਿੰਡ ਚੱਕ ਮੁਕੰਦ, ਜਿਥੇ ਕਿ ਕਾਰ ਸੇਵਾ ਗੁਰੂ ਕਾ ਬਾਗ ਵਾਲੇ ਮਹਾਂਪੁਰਖ ਸੱਚਖੰਡ ਵਾਸੀ ਸੰਤ ਬਾਬਾ ਲੱਖਾ ਸਿੰਘ ਜੀ ਤੋਂ ਵਰੋਸਾਏ ਬਾਬਾ ਸਤਨਾਮ ਸਿੰਘ ਤੇ ਜਥੇਦਾਰ ਬਾਬਾ ਕ੍ਰਿਪਾਲ ਸਿੰਘ ਵਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਹੈ।ਹੁਣ ਇਸ ਅਸਥਾਨ ‘ਤੇ ਮਹਾਂਪੁਰਸ਼ ਬਾਬਾ ਕ੍ਰਿਪਾਲ ਸਿੰਘ ਵਲੋਂ ਸਰਬੱਤ ਦੇ ਭਲੇ ਵਾਸਤੇ ਚਲਾਈ ਜਾ ਰਹੀ ਲੜ੍ਹੀ ਤਹਿਤ 40 ਸ਼੍ਰੀ ਅਖੰਡ ਪਾਠਾਂ ਤੇ ਜਪੁਜੀ ਸਾਹਿਬ ਦੀ ਸਮਾਪਤੀ ਕੀਤੀ ਗਈ।ਇਸ ਮੋਕੇ ਰਾਗੀ ਸਿੰਘਾਂ ਵਲੋਂ ਕੀਰਤਨ ਤੇ ਹੈਡ ਗ੍ਰੰਥੀ ਬਾਬਾ ਜਸਬੀਰ ਸਿੰਘ ਵਲੋਂ ਗੁਰਮਤਿ ਵਿਚਾਰਾਂ ਕੀਤੀਆਂ ਗਈਆਂ। ਯੂਥ ਅਕਾਲੀ ਆਗੂ ਤੇ ਬਾਬਾ ਜੀ ਦੇ ਸੈਕਟਰੀ ਗੁਰਜੀਤ ਸਿੰਘ ਬਿੱਟੂ ਚੱਕਮੁਕੰਦ ਨੇ ਸੰਬੋਧਨ ਕਰਦਿਆਂ ਕਿਹਾ ਕਿ ਮਹਾਂਪੁਰਸ਼ਾਂ ਵਲੋਂ ਕੀਤਾ ਗਿਆ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ। ਕਿਉਂਕਿ ਅਜੋਕੇ ਸਮੇਂ ਵਿਚ ਸਾਨੂੰ ਗੁਰਬਾਣੀ ਹੀ ਸੱਚਾ ਸੁੱਚਾ ਮਾਰਗ ਦਰਸਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸਿਰਫ ਸੰਸਾਰ ਵਿਚ ਸਿੱਖ ਕੋਮ ਹੀ ਇਕ ਅਜਿਹੀ ਕੋਮ ਹੈ, ਜੋ ਰੋਜਾਨਾ ਸਰਬੱਤ ਦਾ ਭਲਾ ਮੰਗਦੀ ਹੈ। ਬਾਬਾ ਕ੍ਰਿਪਾਲ ਸਿੰਘ ਨੇ ਗੱਲਬਾਤ ਕਰਦਿਆਂ ਕਿਹਾ ਕਿ ਇਸ ਅਸਥਾਨ ਤੇ ਪੂਰਨਮਾਸ਼ੀ ਦਾ ਦਿਹਾੜਾ ਹੁਣ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਹਰ ਮਹੀਨੇ ਮਨਾਇਆ ਜਾਵੇਗਾ, ਜਿਸ ਵਿਚ ਪੰਥ ਦੇ ਮਹਾਨ ਵਿਦਵਾਨ ਰਾਗੀ, ਢਾਡੀ ਤੇ ਕਵੀਸ਼ਰੀ ਜਥੇ ਹਾਜਰੀਆਂ ਭਰਨਗੇ। ਬਾਬਾ ਜੀ ਨੇ ਸੰਗਤਾਂ ਨੂੰ ਦਰਸ਼ਨੀ ਡਿਊੜੀ ਤੇ ਹੋਰ ਚੱਲ ਰਹੀਆਂ ਸੇਵਾਵਾਂ ਵਿਚ ਯੋਗਦਾਨ ਪਾਉਣ ਦੀ ਅਪੀਲ ਕੀਤੀ।ਇਸ ਮੋਕੇ ਬਾਬਾ ਜਗੀਰ ਸਿੰਘ, ਪ੍ਰਧਾਨ ਪਰਮਜੀਤ ਸਿੰਘ ਸ਼ਾਹ, ਅਰਜਿੰਦਰਬੀਰ ਸਿੰਘ, ਬਾਬਾ ਸੁਬੇਗ ਸਿੰਘ, ਰਛਪਾਲ ਸਿੰਘ, ਮਨਜੀਤ ਸਿੰਘ ਸ਼ਾਹ, ਕੁਲਦੀਪ ਸਿੰਘ, ਬਲਵਿੰਦਰ ਸਿੰਘ ਆਦਿ ਹਾਜਰ ਸਨ।
Check Also
ਹਾਫ ਮੈਰਾਥਨ ਸਮੇਂ 24 ਨਵੰਬਰ ਨੂੰ ਸਵੇਰ ਤੋਂ ਦੁਪਹਿਰ ਤੱਕ ਬੰਦ ਰਹੇਗੀ ਅਟਾਰੀ-ਅੰਮ੍ਰਿਤਸਰ ਸੜਕ – ਸਹਾਇਕ ਕਮਿਸ਼ਨਰ
ਅੰਮ੍ਰਿਤਸਰ, 21 ਨਵੰਬਰ (ਸੁਖਬੀਰ ਸਿੰਘ) – ਭਾਰਤੀ ਫੌਜ ਜਿਲ੍ਹਾ ਪ੍ਰਸਾਸ਼ਨ ਅੰਮ੍ਰਿਤਸਰ ਦੇ ਸਹਿਯੋਗ ਨਾਲ 24 …