Monday, August 3, 2026

ਹੁਣ ਤੱਕ 1023 ਲੋਕ ਡੇਂਗੂ ਦਾ ਸ਼ਿਕਾਰ ਹੋਏ, ਸਰਕਾਰ ਬੇਖਬਰ- ਸਰਬਜੋਤ, ਦੁੱਗਲ

ppn2410201603

ਅੰਮ੍ਰਿਤਸਰ, 24 ਅਕਤੂਬਰ (ਜਗਦੀਪ ਸਿੰਘ ਸੱਗੂ) – ਸ਼ਹਿਰ ਵਿੱਚ ਲਗਾਤਾਰ ਵੱਧ ਰਹੇ ਡੇਂਗੂ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਆਮ ਆਦਮੀ ਪਾਰਟੀ ਦੇ ਨਵਨਿਯੁੱਕਤ ਸਕੱਤਰ ਸਰਬਜੋਤ ਸਿੰਘ ਤੇ ਸੀਨੀਅਰ ਵਲੰਟੀਅਰ ਡਾ. ਪ੍ਰਲਾਦ ਦੁੱਗਲ ਨੇ ਕਿਹਾ ਸ਼ਹਿਰ ਵਿੱਚ ਹੁਣ ਤੱਕ 1023 ਲੋਕ ਡੇਂਗੂ ਦਾ ਸ਼ਿਕਾਰ ਹੋ ਚੁੱਕੇ ਹਨ ਅਤੇ ਇਸ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।ਪਰ ਸਰਕਾਰ ਵੱਲੋਂ ਇਸ ਨੂੰ ਰੋਕਣ ਲਈ ਕੋਈ ਵੀ ਠੋਸ ਉਪਰਾਲੇ ਨਹੀਂ ਕੀਤੇ ਜਾ ਰਹੇ। ਉਨਾਂ ਕਿਹਾ ਕਿ ਡੇਂਗੂ ਨੂੰ ਕਾਬੂ ਕਰਨ ਲਈ ਤਿੰਨ ਤਰ੍ਹਾਂ ਦੇ ਉਪਰਾਲੇ ਕਰਨੇ ਚਾਹੀਦੇ ਹਨ ਜਿਸ ਵਿੱਚ ਲੋਕਾਂ ਨੂੰ ਮੱਛਰਾਂ ਦੇ ਪੈਦਾ ਹੋਣ ਨੂੰ ਰੋਕਣ ਬਾਰੇ ਜਾਗਰੂਕ ਕਰਨਾ, ਫੌਗਿੰਗ ਅਤੇ ਡੇਂਗੂ ਦੇ ਮਰੀਜ਼ਾਂ ਲਈ ਇਲਾਜ਼ ਦੇ ਸਹੀ ਪ੍ਰੰਬਧ ਕਰਨਾ ਸ਼ਾਮਿਲ ਹੈ। ਇਹ ਸਾਰੇ ਉਪਰਾਲੇ ਮੋਨਸੂਨ ਤੋਂ ਸ਼ੁਰੂ ਕਰ ਦੇਣੇ ਚਾਹੀਦੇ ਹਨ ਅਤੇ ਫੌਗਿੰਗ ਹਰ 10 ਦਿਨਾਂ ਵਿੱਚ ਸਵੇਰੇ ਸ਼ਾਮ ਦੋਹਰਾਉਣੀ ਚਾਹੀਦੀ ਹੈ।ਪਰ ਅਫਸੋਸ ਦੀ ਗੱਲ ਹੈ ਕਿ ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਇਸ ਸ਼ਹਿਰ ਦੇ ਵਸਨੀਕ ਹੋਣ ਦੇ ਬਾਵਜੂਦ ਸਰਕਾਰ ਵੱਲੋਂ ਉਪਰੋਕਤ ਵਿੱਚੋਂ ਕੋਈ ਵੀ ਕੰਮ ਨਹੀਂ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮਾਝਾ ਜੋਨ ਦੇ ਮੀਡੀਆ ਇੰਚਾਰਜ਼ ਗੁਰਭੇਜ ਸਿੰਘ ਸੰਧੂ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਬੁਨਿਆਦੀ ਜ਼ਰੂਰਤਾਂ ਨੂੰ ਅੱਖੋ ਪਰੋਖੇ ਕਰਕੇ ਟਾਇਲਾਂ ਲਗਾਉਣ ਅਤੇ ਉਦਘਾਟਨਾਂ ਵਿੱਚ ਮਸਰੂਫ ਹੈ ਜਦਕਿ ਸਾਰਾ ਸ਼ਹਿਰ ਕੂੜੇ ਦੇ ਢੇਰਾਂ ਨਾਲ ਭਰਿਆ ਹੋਇਆ ਹੈ ਜਿਸ ਕਰ ਕੇ ਲੋਕ ਡੇਂਗੂ ਨਾਲ ਮਰ ਰਹੇ ਹਨ।ਸਰਕਾਰ ਵੱਲੋਂ ਡੇਂਗੂ ਦੇ ਫੈਲਾਅ ਨੂੰ ਮੁੱਖ ਰੱਖਦਿਆਂ ਹੋਇਆਂ ਨਾ ਤਾਂ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਲਈ ਬੈਡ ਵਧਾਏ ਹਨ ਅਤੇ ਨਾ ਹੀ ਦਵਾਈ ਦਾ ਕੋਈ ਪੁੱਖਤਾ ਪ੍ਰੰਬਧ ਕੀਤਾ ਗਿਆ ਹੈ।ਉਹਨਾਂ ਕਿਹਾ ਕਿ ਸਰਕਾਰ ਦੇ ਇਸ ਗੈਰ ਜਿੰਮੇਵਾਰਨਾਂ ਵਰਤਾਉ ਦੇ ਖਿਲਾਫ ਲੋਕਾਂ ਵਿੱਚ ਭਾਰੀ ਰੋਸ ਹੈੈ ਜਿਸ ਦਾ 2017 ਦੀਆਂ ਚੋਣਾਂ ਵਿੱਚ ਅਕਾਲੀ ਭਾਜਪਾ ਸਰਕਾਰ ਨੂੰ ਇਸਦਾ ਖਮਿਆਜ਼ਾ ਭੁਗਤਨਾ ਪਵੇਗਾ।ਇਸ ਮੌਕੇ ਪਾਰਟੀ ਦੇ ਸੀਨਿਅਰ ਆਗੂ ਵਿਜੇ ਮਹਿਤਾ ਅਤੇ ਕ੍ਰਿਪਾਲ ਸਿੰਘ ਮਜੀਠਾ ਵੀ ਮੌਜੂਦ ਸਨ।

Check Also

40 ਕਰੋੜ ਦਾ ਵਿਸ਼ੇਸ਼ ਫੰਡ ਮਨਜ਼ੂਰ ਕਰਨ ‘ਤੇ ਅਨਿਲ ਠਾਕੁਰ ਵੱਲੋਂ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਦਾ ਧੰਨਵਾਦ

ਅੰਮਿਤਸਰ, 3 ਅਗਸਤ (ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਪਾਰਕ ਬਾਜ਼ਾਰਾਂ ਦੇ ਬੁਨਿਆਦੀ …

Leave a Reply