ਅੰਮ੍ਰਿਤਸਰ, 24 ਅਕਤੂਬਰ ਗੁਰਪ੍ਰੀਤ ਸਿੰਘ) – ਜਥੇਦਾਰ ਅਵਤਾਰ ਸਿੰਘ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਭਾਈ ਸੰਦੀਪ ਸਿੰਘ ਪ੍ਰਚਾਰਕ ਦਾ ਸੜਕ ਹਾਦਸੇ ਵਿੱਚ ਦਿਹਾਂਤ ਹੋ ਜਾਣ ‘ਤੇ ਡੂੰਘੇ ਦੁੱਖ ਦਾ ਇਜ਼ਹਾਰ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ।
ਇਥੋਂ ਜਾਰੀ ਪ੍ਰੈਸ ਬਿਆਨ ਵਿੱਚ ਉਨ੍ਹਾਂ ਕਿਹਾ ਕਿ ਭਾਈ ਸੰਦੀਪ ਸਿੰਘ ਜਿਨ੍ਹਾਂ ਦਾ ਹੈਡ ਕੁਆਰਟਰ ਸਿੱਖ ਮਿਸ਼ਨ ਬੁੱਢਾ ਜੌਹੜ (ਰਾਜਸਥਾਨ) ਵਿਖੇ ਸੀ ਉਨ੍ਹਾਂ ਦੀ ਗੁਰਦੁਆਰਾ ਸਿੰਘ ਸਭਾ, ਸੰਗਰੀਆ ਮੰਡੀ, ਜ਼ਿਲ੍ਹਾ ਹਨੂੰਮਾਨਗੜ੍ਹ (ਰਾਜਸਥਾਨ) ਤੋਂ ਅੰਮ੍ਰਿਤ ਵੇਲੇ ਦੇ ਦੀਵਾਨ ਦੀ ਕਥਾ ਸਮਾਪਤ ਹੋਣ ਉਪਰੰਤ ਮੋਟਰ ਸਾਈਕਲ ‘ਤੇ ਡੱਬਵਾਲੀ ਜਾਣ ਸਮੇਂ ਰਸਤੇ ਵਿੱਚ ਟਰੱਕ ਨਾਲ ਹਾਦਸੇ ਵਿੱਚ ਅਚਨਚੇਤ ਮੌਤ ਹੋ ਜਾਣ ਨਾਲ ਪਰਿਵਾਰ ਤੇ ਪੰਥ ਨੂੰ ਬਹੁਤ ਵੱਡਾ ਘਾਟਾ ਪਿਆ ਹੈ।ਉਨ੍ਹਾਂ ਕਿਹਾ ਕਿ ਅਕਾਲ ਪੁਰਖ ਦਾ ਭਾਣਾ ਅਟੱਲ ਹੈ ਉਸ ਅੱਗੇ ਕਿਸੇ ਦਾ ਵੀ ਜ਼ੋਰ ਨਹੀਂ ਚੱਲਦਾ।ਉਨ੍ਹਾਂ ਕਿਹਾ ਕਿ ਸਤਿਗੁਰੂ ਅੱਗੇ ਅਰਦਾਸ ਜੋਦੜੀ ਹੈ ਕਿ ਉਹ ਭਾਈ ਸੰਦੀਪ ਸਿੰਘ ਦੀ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ ਤੇ ਪਿੱਛੇ ਪਰਿਵਾਰ ਤੇ ਸਾਕ ਸਬੰਧੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।ਭਾਈ ਸੰਦੀਪ ਸਿੰਘ ਦੇ ਅਕਾਲ ਚਲਾਣੇ ‘ਤੇ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਦਿਲਜੀਤ ਸਿੰਘ ਬੇਦੀ ਤੇ ਬਲਵਿੰਦਰ ਸਿੰਘ ਜੌੜਾਸਿੰਘਾ ਵਧੀਕ ਸਕੱਤਰ, ਸਿਮਰਜੀਤ ਸਿੰਘ, ਜਗਜੀਤ ਸਿੰਘ, ਚਾਨਣ ਸਿੰਘ, ਤਰਵਿੰਦਰ ਸਿੰਘ ਤੇ ਹਰਜਿੰਦਰ ਸਿੰਘ ਕੈਰੋਵਾਲ ਮੀਤ ਸਕੱਤਰ, ਨਿਸ਼ਾਨ ਸਿੰਘ ਤੇ ਗੁਰਨਾਮ ਸਿੰਘ ਸੁਪ੍ਰਿੰਟੈਂਡੈਂਟ, ਮਲਕੀਤ ਸਿੰਘ ਬਹਿੜਵਾਲ ਸਫ਼ਸੁਪ੍ਰਿੰਟੈਂਡੈਂਟ ਤੇ ਬਲਵਿੰਦਰ ਸਿੰਘ ਇੰਚਾਰਜ ਪੰਜਾਬ ਪ੍ਰਚਾਰ ਵੱਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 02 ਅਕਤੂਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media