
ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਸਰਕਾਰ ਵੱਲੋਂ ਅੱਜ ਸੰਯੁਕਤ ਰਾਸ਼ਟਰ ਦਿਵਸ ਮੌਕੇ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡੇ ਦੇ ਨਾਲ-ਨਾਲ ਸੰਯੁਕਤ ਰਾਸ਼ਟਰ ਦਾ ਝੰਡਾ ਲਹਿਰਾਉਣ ਦੇ ਦਿੱਤੇ ਗਏ ਹੁਕਮਾਂ ਮੁਤਾਬਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਸਹਾਇਕ ਕਮਿਸ਼ਨਰ (ਜਨਰਲ) ਜਗਦੀਪ ਸਹਿਗਲ ਵੱਲੋਂ ਸੰਯੁਕਤ ਰਾਸ਼ਟਰ ਦਾ ਝੰਡਾ ਲਹਿਰਾਇਆ।ਇਸ ਮੌਕੇ ਸਹਾਇਕ ਕਮਿਸ਼ਨਰ ਸ਼੍ਰੀ ਸਹਿਗਲ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਦਾ ਮੁੱਖ ਮੰਤਵ ਸੰਸਾਰ ਵਿਚ ਅਮਨ ਸ਼ਾਂਤੀ ਦੀ ਸਥਾਪਨਾ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੀ ਆਬਾਦੀ ਸੁਰੱਖਿਆ ਦਾ ਸਮਰਥਨ, ਤਰੱਕੀ ਅਤੇ ਵੱਖ ਵੱਖ ਖੇਤਰ ਵਿਚ ਰਾਜ ਅਤੇ ਕੌਮ ਦੇ ਵਿਚਕਾਰ ਅੰਤਰ ਰਾਸ਼ਟਰੀ ਸਬੰਧਾਂ ਦੇ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ। ਇਸ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਕਰਮਚਾਰੀ ਵੀ ਹਾਜਰ ਸਨ।
Check Also
ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …
Punjab Post Daily Online Newspaper & Print Media