
ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਜ਼ਿਲ੍ਹਾ ਕਾਂਗਰਸ ਕਮੇਟੀ ਫਾਜਿਲਕਾ ਮੀਤ ਪ੍ਰਧਾਨ ਸੁਰਿੰਦਰ ਸ਼ਿੰਦੀ ਅਤੇ ਉਨ੍ਹਾਂ ਦੀ ਟੀਮ ਨੈ ਕੈਪਟਨ ਅਮਰਿਮੰਦਰ ਸਿੰਘ ਵੱਲੋਂ ਰਾਜ ਵਿਚ ਸ਼ੁਰੂ ਕੀਤੀ ਗਈ ਕਰਜ਼ਾ ਮੁਕਤੀ ਦੇ ਤਹਿਤ ਫਾਜ਼ਿਲਕਾ ਦੇ ਪਿੰਡ ਚੂਹੜੀਵਾਲਾ ਚਿਸ਼ਤੀ ਅਤੇ ਠੰਗਨੀ ਵਿਚ ਘਰ ਘਰ ਜਾਕੇ ਕਰਜ਼ਾ ਮੁਕਤੀ ਫਾਰਮ ਭਰੇ।
ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੀ ਅਕਾਲੀ ਭਾਜਪਾ ਸਰਕਾਰ ਝੂਠੇ ਵਾਅਦਿਆਂ ਦੇ ਸਹਾਰੇ ਇੱਕ ਵਾਰ ਫਿਰ ਤੋੀ ਸੱਤਾ ਹਾਸਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਕਲੀ ਭਾਜਪਾ ਸਰਕਾਰ ਨੇ ਪਿਛਲੀਆਂ ਚੋਦਾਂ ਵਿਚ ਆਪਣੇ ਚੋਣ ਐਲਾਣ ਪੱਤਰ ਵਿਚ ਵਾਅਦਾ ਕੀਤਾ ਸੀ ਕਿ ਉਹ ਰਾਜ ਦੇ ਕਿਸਾਨਾਂ ਨੂੰ ਖੁਸ਼ਕਾਲ ਕਰਨ ਲਈ ਕਦਮ ਚੁੱਕੇਗੀ ਪਰ ਇਸ ਸਰਕਾਰ ਦੀਆਂ ਗਲਤ ਨੀਤੀਆਂ ਨੇ ਪੰਜਾਬ ਦੇ ਕਿਸਾਨਾਂ ਨੂੰ ਕਰਜ਼ੇ ਦੇ ੋਝ ਹੇਠਾਂ ਦੱਬ ਦਿੱਤਾ, ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਅਤੇ ਅੱਜ ਲੱਖਾਂ ਦੀ ਗਿਣਤੀ ਵਿਚ ਬੇਰੁਜ਼ਗਾਰ ਪੰਜਾਬ ਵਿਚ ਹਨ, ਸਕੂਲੀ ਵਿਦਿਆਰਥੀਆਂ ਨੂੰ ਲੈਪਟਾਪ ਦੇਣ ਦਾ ਵਾਅਦਾ ਵੀ ਸਿਰੇ ਨਹੀਂ ਚੜ੍ਹਿਆ, ਇੱਥੋਂ ਤੱਕ ਕਿ ਸਕੂਲਾਂ, ਕਾਲਜ਼ਾਂ ਵਿਚ ਦਲਤ ਵਿਦਿਆਰਥੀਟਾ ਨੂੰ ਵਜੀਫਾ ਰਾਸ਼ੀ ਤੱਕ ਨਹੀਂ ਮਿਲੀ। ਜਿਸ ਕਾਰਨ ਵਿਦਿਆਰਥੀਆਂ ਨੂੰ ਪੜ੍ਹਾਈ ਵਿਚ ਮੁਸ਼ਕਲ ਆ ਰਹੀ ਹੈ ਅਤੇ ਅੱਜ ਫਿਰ ਅਕਾਲੀ ਭਾਜਪਾ ਲੋਕਾਂ ਨਾਲ ਝੂਠੇ ਵਾਅਦੇ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਜੋ ਕਿਹਾ ਕਿ ਉਹ ਕਰਕ ਵਿਖਾਇਆ ਹੈ ਅਤੇ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਨੇ ਰਾਏ ਸਿੱਖ ਲੋਕਾਂ ਨੂੰ ਦਲਤ ਦਾ ਦਰਜ਼ਾ ਦੁਆਉਣ ਦੇ ਵਾਅਦੇ ਨੂੰ ਪੂਰਾ ਕੀਤਾ ਅਤੇ ਹੁਣ ਪੰਜਾਬ ਦੇ ਕਿਸਾਨ ਨੂੰ ਕਰਜ਼ਾ ਮੁਕਤ ਕਰਨ ਲਈ ਉਨ੍ਹਾਂ ਨੇ ਰਾਜ ਵਿਚ ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਉਨ੍ਹਾਂ ਕਿਹਾ ਕਿ ਉਹ ਫਾਜ਼ਿਲਕਾ ਦੀ ਜਨਤਾ ਦੀ ਆਵਾਜ਼ ਬਣਕੇ ਉਨ੍ਹਾਂ ਦੇ ਹਰ ਮਾਮਲੇ ਦਾ ਹੱਲ ਕਰਵਾਉਣਗੇ।
Check Also
ਰੇਲਵੇ ਸਟੇਸ਼ਨ ਰਮਦਾਸ ਦੇ ਅਧੁਨਿਕੀਕਰਨ ਲਈ ਕੇਂਦਰੀ ਰੇਲ ਮੰਤਰਾਲੇ ਕੋਲ ਜੋਰ ਸ਼ੋਰ ਨਾਲ ਉਠਾਇਆ ਮੁੱਦਾ -ਧਾਲੀਵਾਲ
ਅੰਮ੍ਰਿਤਸਰ, 6 ਅਪ੍ਰੈਲ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ ਕੁਲਦੀਪ ਸਿੰਘ …
Punjab Post Daily Online Newspaper & Print Media