
ਫਾਜ਼ਿਲਕਾ, 24 ਅਕਤੂਬਰ (ਵਿਨੀਤ ਅਰੋੜਾ) – ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਸਥਾਨਕ ਬੱਸ ਸਟੈਂਡ ਦੇ ਮੇਨ ਗੇਟ ਦੇ ਸਾਹਮਣੇ ਰੋਸ ਪ੍ਰਦਰਸ਼ਨ ਕਰਕੇ ਗੇਟ ਮੀਟਿੰਗ ਕੀਤੀ ਗਈ।
ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਦੇ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਸਰਕਾਰ ਵੱਲੋਂ ਕਰਮਚਾਰੀਆਂ ਦੀਆਂ ਬੀਤੇ ਲੰਬੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ ਪੂਰਾ ਨਹੀਂ ਕੀਤਾ ਗਿਆ ਅਤੇ ਬੀਤੇ ਸਮੇਂ ਦੌਰਾਨ ਹੋਈਆਂ ਵੱਖ ਵੱਖ ਮੀਟਿੰਗਾਂ ਵਿਚ ਮਨੀਆਂ ਹੋਈਆਂ ਮੰਗਾਂ ਦੇ ਪ੍ਰਤੀ ਟਾਲ ਮਟੋਲ ਦੀ ਨੀਤੀ ਅਪਣਾਈ ਜਾ ਰਹੀ ਹੈ ਅਤੇ ਵਰਕਰਾਂ ਦਾ ਸੋਸ਼ਨ ਕੀਤਾ ਜਾ ਰਿਹਾ ਹੈ।
ਇਸ ਮੌਕੇ ਯੂਨੀਅਨ ਮੈਂਬਰਾਂ ਨੇ 23 ਅਕਤੂਬਰ ਨੂੰ ਲੰਬੀ ਵਿਚ ਸਰਕਾਰ ਵੱਲੋਂ ਕੀਤੀ ਗਈ ਧੱਕੇਸ਼ਾਹੀ ਦੇ ਖਿਲਾਫ਼ ਜ਼ੋਰਦਾਰ ਨਾਅਰੇਬਾਜੀ ਕਰਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਕਿਹਾ ਕਿ ਜੇਕਰ ਅੱਜ ਹੋਣ ਵਾਲੀ ਕੈਬੀਨੇਟ ਦੀ ਮੀਟਿੰਗ ਵਿਚ ਉਨ੍ਹਾਂ ਦੀਆਂ ਮੰਗਾਂ ਸਬੰਧੀ ਮਾਮਲਾ ਹੱਲ ਨਾ ਕੀਤਾ ਗਿਆ ਤਾਂ ਯੂਨੀਅਨ ਮੈਂਬਰ ਅਣਮਿੱਥੇ ਸਮੇਂ ਲਈ ਹੜ੍ਹਤਾਲ ਕਰਨ ਲਈ ਮਜ਼ਬੂਰ ਹੋਣਗੇ। ਜਿਸਦਾ ਨੋਟਿਸ ਡਾਇਰੈਕਟਰ ਸਟੇਟ ਟਰਾਂਸਪੋਰਟ ਅਤੇ ਮੁੱਖ ਮੰਤਰੀ ਪੰਜਾਬ ਨੂੰ ਪਹਿਲਾਂ ਹੀ ਦਿੱਤਾ ਹੋਇਆ ਹੈ। ਇਸ ਮੌਕੇ ਚੇਅਰਮੈਨ ਓਂਕਾਰ ਸਿੰਘ, ਪ੍ਰਧਾਨ ਪ੍ਰਿਤਪਾਲ ਸਿੰਘ, ਮੀਤ ਪ੍ਰਧਾਨ ਰਮੇਸ਼ ਕੁਮਾਰ, ਜਨਰਲ ਸਕੱਤਰ ਸਤੀਸ਼ ਕੁਮਾਰ, ਅਨਿਲ ਕੁਮਾਰ, ਖਜ਼ਾਨਚੀ ਗੁਰਬਖ਼ਸ਼ ਲਾਲ, ਮਨੀਸ਼ ਕੁਮਾਰ, ਮਨਵੀਰ ਸਿੰਘ, ਕੁਲਦੀਪ ਸਿੰਘ ਅਤੇ ਯੂਨੀਅਨ ਦੇ ਹੋਰ ਮੈਂਬਰ ਹਾਜ਼ਰ ਸਨ।
Check Also
ਖੇਡਾਂ ਵਤਨ ਪੰਜਾਬ ਦੀਆਂ 2026- ਜਿਲ੍ਹਾ ਪੱਧਰੀ ਜੁਡੋ ਮੁਕਾਬਲਿਆਂ ਦੀ ਸ਼ੁਰੂਆਤ
ਅੰਮ੍ਰਿਤਸਰ, 28 ਸਤੰਬਰ (ਜਗਦੀਪ ਸਿੰਘ) – ਪੰਜਾਬ ਸਰਕਾਰ ਦੇ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ …
Punjab Post Daily Online Newspaper & Print Media