ਬਠਿੰਡਾ, 25 ਅਕਤੂਬਰ (ਜਸਵਿੰਦਰ ਸਿੰਘ ਜੱਸੀ, ਅਵਤਾਰ ਸਿੰਘ ਕੈਂਥ)- ਭਗਤ ਨਾਮਦੇਵ ਜੀ ਦੇ ਪ੍ਰਕਾਸ਼ ਦਿਵਸ ਦੇ ਸਬੰਧਤ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੰਗਤਾਂ ਦੇ ਸਹਿਯੋਗ ਨਾਲ ਊਨ੍ਹਾਂ:ਦੀ ਉਪਮਾ ਤੇ ਪ੍ਰਕਾਸ ਦਿਹਾੜੇ ਦੇ ਸਬੰਧ ਵਿਚ ਸ਼ਹਿਰ ਦੇ ਵੱਖ ਵੱਖ ਬਾਜ਼ਾਰਾਂ ਵਿਚੋਂ ਨਗਰ ਕੀਰਤਨ ਕੱਢਿਆ ਗਿਆ।ਇਹ ਨਗਰ ਕੀਰਤਨ zੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਕੱਢਿਆ ਗਿਆ।ਪੰਜ ਪਿਆਰੇ ਅਤੇ ਨਿਸ਼ਾਨਚੀਆਂ ਨੇ ਨਗਰ ਕੀਰਤਨ ਦੀ ਅਗਵਾਈ ਕੀਤੀ।ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਤਿਕਾਰ ਵਜੋਂ ਬੀਬੀਆਂ ਅਤੇ ਵੀਰਾਂ ਨੇ ਸਾਰੇ ਰਾਹਾਂ ਝਾੜੂਆਂ ਨਾਲ ਸਫਾਈ ਤੇ ਪਾਣੀ ਦਾ ਛੜਕਾਓ ਕਰਕੇ ਰਸ਼ਤਾ ਸਾਫ਼ ਕੀਤਾ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਅਤੇ ਨਗਰ ਕੀਤਰਨ ‘ਚ ਸ਼ਾਮਲ ਸੰਗਤਾਂ ਦਾ ਸਮੂਹ ਸ਼ਹਿਰ ਵਾਸੀਆਂ ਨੇ ਪੁਰਨ ਉਤਸ਼ਾਹ ਨਾਲ ਥਾਂ-ਥਾਂ ਤੇ ਸੁਵਾਗਤ ਕੀਤਾ ਗਿਆ।ਸ਼ਹਿਰ ਵਾਸੀਆਂ ਵਲੋਂ ਨਗਰ ਕੀਰਤਨ ਦੀਆਂ ਸੰਗਤਾਂ ਲਈ ਫਲ ਫਲੂਟ ਦੇ ਲੰਗਰ ਪੰਜ ਪਿਆਰਿਆਂ ਨੂੰ ਸਿਰਪੋਾਓ ਭੇਂਟ ਕਰਕੇ ਸਨਮਾਨਤ ਕੀਤਾ। ਪੁਲਿਸ ਪ੍ਰਸ਼ਾਸ਼ਨ ਵਲੋਂ ਨਗਰ ਕੀਰਤਨ ਲਈ ਵਿਸ਼ੇਸ਼ ਪ੍ਰਬੰਧ ਕੀਤੇ ਹੋਏ ਸਨ,ਕੋਤਵਾਲੀ ਇੰਚਾਰਜ ਆਪ ਪੁਲਿਸ ਪਾਰਟੀ ਦੀ ਅਗਵਾਈ ਕਰ ਰਹੇ ਸਨ।
Check Also
ਖਾਲਸਾ ਕਾਲਜ ਗਰਲਜ਼ ਸੀ: ਸੈਕੰ: ਸਕੂਲ ਦੀਆਂ ਵਿਦਿਆਰਥਣਾਂ ਦਾ ਇੰਟਰ ਖਾਲਸਾ ਸਕੂਲ ਮੁਕਾਬਲਿਆਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 23 ਦਸੰਬਰ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ …