Friday, April 24, 2026

ਇਤਿਹਾਸਕ ਹੋਵੇਗਾ ਪੰਜਾਬੀ ਸੂਬੇ ਦੀ 50ਵੀਂ ਵਰ੍ਹੇ ਗੰਢ ਦਾ ਸਮਾਗਮ – ਮਜੀਠੀਆ

ppn2510201608

ਅੰਮ੍ਰਿਤਸਰ, 25 ਅਕਤੂਬਰ (ਜਗਦੀਪ ਸਿੰਘ ਸੱਗੂ)- ਮਾਲ ਅਤੇ ਲੋਕ ਸੰਪਰਕ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ 1 ਨਵੰਬਰ ਨੂੰ ਪੰਜਾਬੀ ਸੂਬੇ ਦੀ 50ਵੀਂ ਵਰ੍ਹੇ ਗੰਢ ਮੌਕੇ ਕਰਵਾਇਆ ਜਾਣ ਵਾਲਾ ਸਮਾਗਮ ਇਤਿਹਾਸਕ ਹੋ ਨਿਬੜੇਗਾ।ਉਨ੍ਹਾਂ ਦੱਸਿਆ ਕਿ ਇਸ ਮੌਕੇ ਰਾਸ਼ਟਰੀ ਪੱਧਰ ਦੇ ਕਈ ਆਗੂ ਸਮਾਗਮ ਦੀ ਸ਼ਾਨ ਵਧਾਉਣਗੇ ਅਤੇ ਇਹ ਸਮਾਗਮ ਆਉਣ ਵਾਲੀਆਂ ਪੀੜੀਆਂ ਲਈ ਪ੍ਰੇਰਨਾ ਸਰੋਤ ਸਾਬਤ ਹੋਵੇਗਾ।ਮਜੀਠੀਆ ਉਕਤ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਰਣਜੀਤ ਐਵੀਨਿਊ ਸਥਿਤ ਰੈਲੀ ਗਰਾਉਂਡ ਵਿਖੇ ਸਮਾਗਮ ਲਈ ਜਾਇਜਾ ਲੈ ਰਹੇ ਸਨ। ਉਨ੍ਹਾਂ ਦੱਸਿਆ ਕਿ ਇਸ ਰੈਲੀ ਵਿੱਚ ਇਕ ਲੱਖ ਤੋਂ ਵੱਧ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ ਅਤੇ ਉਸ ਪੱਧਰ ਦੀਆਂ ਤਿਆਰੀਆਂ ਹੀ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਪੇਸ਼ ਨਾ ਆਵੇ।
ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿ ਉਹ ਇਸ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਾ ਛੱਡਣ।ਮਜੀਠੀਆ ਨੇ ਕਿਹਾ ਕਿ ਉਕਤ ਸਮਾਗਮ ਮੌਕੇ ਮੁੱਖ ਮੰਤਰੀ ਸ. ਪਰਕਾਸ਼ ਸਿੰਘ ਬਾਦਲ, ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਸਮੇਤ ਕੈਬਨਿਟ ਦੇ ਵਜ਼ੀਰ, ਵਿਧਾਇਕ ਅਤੇ ਹੋਰ ਪ੍ਰਮੁੱਖ ਸ਼ਖਸੀਅਤਾਂ ਸ਼ੋਭਾ ਵਧਾਉਣਗੀਆਂ।ਉਨ੍ਹਾਂ ਸਮਾਗਮ ਲਈ ਵੱਡੇ ਪੱਧਰ ‘ਤੇ ਕੀਤੀਆਂ ਜਾ ਰਹੀਆਂ ਤਿਆਰੀਆਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ।ਇਸ ਦੌਰਾਨ ਮਜੀਠੀਆ ਨੇ ਸਮਾਗਮ ਦੀ ਸਫਲਤਾ ਲਈ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਅਤੇ ਉਨ੍ਹਾਂ ਨੂੰ ਸੌਂਪੇ ਕਾਰਜ ਤਨਦੇਹੀ ਨਾਲ ਨਿਭਾਉਣ ਦੀ ਤਾਕੀਦ ਕੀਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਪੈਸ਼ਲ ਪ੍ਰਮੁੱਖ ਸਕੱਤਰ ਉਪ ਮੁੱਖ ਮੰਤਰੀ ਸ੍ਰੀ ਰਾਹੁਲ ਤਿਵਾੜੀ, ਡਿਪਟੀ ਕਮਿਸ਼ਨਰ ਸ੍ਰੀ ਵਰੁਣ ਰੂਜਮ, ਐਸ. ਐਸ. ਪੀ (ਦਿਹਾਤੀ) ਸ੍ਰੀ ਹਰਕੰਵਲਪ੍ਰੀਤ ਸਿੰਘ ਖੱਖ, ਜੋਧ ਸਿੰਘ ਸਮਰਾ, ਗੁਰਸ਼ਰਨ ਸਿਘ ਛੀਨਾ ਅਤੇ ਹੋਰ ਅਕਾਲੀ-ਭਾਜਪਾ ਆਗੂ ਹਾਜ਼ਰ ਸਨ।

Check Also

ਕਮਿਸ਼ਨਰ ਸ਼ੇਰਗਿੱਲ ਵੱਲੋਂ ਕਰਮਚਾਰੀਆਂ ਨੂੰ ਜਨਗਣਨਾ ਡਿਊਟੀ ਜਿੰਮੇਵਾਰੀ ਨਾਲ ਨਿਭਾਉਣ ਦੀ ਅਪੀਲ

ਅੰਮ੍ਰਿਤਸਰ, 23 ਅਪ੍ਰੈਲ (ਸੁਖਬੀਰ ਸਿੰਘ) – ਨਗਰ ਨਿਗਮ ਅੰਮ੍ਰਿਤਸਰ ਦੇ ਕਮਿਸ਼ਨਰ ਬਿਕਰਮਜੀਤ ਸਿੰਘ ਸ਼ੇਰਗਿੱਲ ਨੇ …

Leave a Reply