Tuesday, August 11, 2026

ਸੰਤ ਬਾਬਾ ਫਤਿਹ ਸਿੰਘ ਦੇ ਜਨਮ ਦਿਵਸ ‘ਤੇ ਰਾਜ ਪੱਧਰੀ ਸਮਾਗਮ ਜੱਦੀ ਪਿੰਡ ਬਦਿਆਲਾ ਵਿੱਚ

ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਪੰਜਾਬੀ ਸੂਬੇ ਦੀ ਪ੍ਰਾਪਤੀ, ਸਿੱਖ ਧਰਮ ਦੇ ਪ੍ਰਚਾਰ-ਪ੍ਰਸਾਰ ਤੇ ਸਿੱਖਿਆ ਦੇ ਖੇਤਰ ਵਿੱਚ ਮਹਾਨ ਯੋਗਦਾਨ ਪਾਉਣ ਵਾਲਾ ਸੰਤ ਬਾਬਾ ਫਤਿਹ ਸਿੰਘ ਦੇ 105ਵੇਂ ਜਨਮ ਦਿਵਸ ‘ਤੇ ਪੰਜਾਬੀ ਸੂਬੇ ਦੀ 50ਵੀਂ ਵਰ੍ਹੇਗੰਢ ਮੌਕੇ ਪੰਜਾਬ ਸਰਕਾਰ ਵੱਲੋਂ ਰਾਜ ਪੱਧਰੀ ਸਮਾਗਮ 27 ਅਕਤੂਬਰ ਨੂੰ ਕਰਵਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਸੰਤ ਬਾਬਾ ਫਤਿਹ ਸਿੰਘ ਦੇ ਜੱਦੀ ਪਿੰਡ ਬਦਿਆਲਾ ਵਿੱਚ ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਫਤਿਹ ਸਿੰਘ ਵਿਖੇ ਉਨ੍ਹਾਂ ਦੇ 105ਵੇਂ ਜਨਮ ਦਿਵਸ ਮੌਕੇ ਵੀਰਵਾਰ ਨੂੰ ਰਾਜ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਲੋਕ ਨਿਰਮਾਣ ਮੰਤਰੀ ਪੰਜਾਬ ਸz. ਜਨਮੇਜਾ ਸਿੰਘ ਸੇਖੋਂ ਮੁੱਖ ਮਹਿਮਾਨ ਵੱਜੋਂ ਸ਼ਿਰਕਤ ਕਰਨਗੇ, ਜਦਕਿ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਸਮਾਗਮ ਦੀ ਪ੍ਰਧਾਨਗੀ ਕਰਨਗੇ। ਉਨ੍ਹਾਂ ਦੱਸਿਆ ਕਿ ਇਹ ਸਮਾਗਮ ਸਵੇਰੇ 11 ਵਜੇ ਤੋਂ ਸ਼ੁਰੂ ਹੋ ਜਾਵੇਗਾ।

Check Also

ਰੈਡ ਕਰਾਸ ਸੁਸਾਇਟੀ ਨੇ ਮਹਿਲਾਵਾਂ ਨੂੰ ਸੈਨੇਟਰੀ ਨੈਪਕਿਨ ਵੰਡੇ ਅਤੇ ਮਾਹਵਾਰੀ ਸਫ਼ਾਈ ਬਾਰੇ ਕੀਤਾ ਜਾਗਰੂਕ

ਅੰਮ੍ਰਿਤਸਰ, 10 ਅਗਸਤ (ਸੁਖਬੀਰ ਸਿੰਘ) – ਇਸਤਰੀਆਂ ਨੂੰ ਮਾਹਵਾਰੀ ਦੌਰਾਨ ਸਾਫ਼-ਸਫ਼ਾਈ ਪ੍ਰਤੀ ਜਾਗਰੂਕ ਕਰਨ ਅਤੇ …

Leave a Reply