Wednesday, October 7, 2026

ਗੁਰੂ ਕਾਸ਼ੀ ਯੂਨੀਵਰਸਿਟੀ ਵਿੱਚ ਨੈਤਿਕ ਸਿੱਖਿਆ ਤੇ ਸੈਮੀਨਾਰ

ਬਠਿੰਡਾ, 26 ਅਕਤੂਬਰ (ਅਵਤਾਰ ਸਿੰਘ ਕੈਂਥ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਕਾਲਜ ਆਫ਼ ਇੰਜੀਨੀਅਰਿੰਗ ਦੇ ਐੱਨ. ਐੱਸ. ਐੱਸ. ਵਲੰਟੀਅਰਾਂ ਵੱਲੋਂ ਡੀਨ ਜੀ ਸਿੰਘ ਬਰਾੜ ਦੀ ਅਗਵਾਈ ਵਿੱਚ ਨੈਤਿਕ ਸਿੱਖਿਆ ਸੰਬੰਧੀ ਸੈਮੀਨਾਰ ਕਰਵਾਇਆ ਗਿਆ।ਇਸ ਪ੍ਰੋਗਰਾਮ ਵਿੱਚ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸੀਨੀਅਰ ਮੈਂਬਰ ਪ੍ਰੋ. ਸਰਬਜੀਤ ਸਿੰਘ ਰੇਣੂਕਾ ਮੁੱਖ ਵਕਤੇ ਵਜੋਂ ਹਾਜ਼ਰ ਹੋਏ।ਉਨ੍ਹਾਂ ਕਿਹਾ ਕਿ ਨੈਤਿਕਤਾ ਅਜੋਕੇ ਸਮੇਂ ਦੀ ਮੁੱਖ ਲੋੜ ਹੈ ਅਤੇ ਇਹੀ ਜੀਵਨ ਸ਼ੈਲੀ ਹੈ ਜ਼ਿੰਦਗੀ ਜੀਣ ਦਾ ਸਹੀ ਮਾਰਗ ਹੈ।ਉਨ੍ਹਾਂ ਨੇ ਵਿਦਿਆਰਥੀਆਂ ਨੂੰ ਹਾਂ-ਮੁਖੀ ਅਤੇ ਉਸਾਰੂ ਸੋਚ ਅਪਣਾਉਣ ਲਈ ਪ੍ਰੇਰਦਿਆਂ ਕਿਹਾ ਕਿ ਪੰਜਾਬ ਨੂੰ ਅਜਿਹੀ ਸੋਚ ਹੀ ਬਚਾ ਸਕਦੀ ਹੈ ਅਤੇ ਸਾਨੂੰ ਸਭ ਨੂੰ ਪੰਜਾਬ ਲਈ ਕੁੱਝ ਕਰਨ ਲਈ ਜ਼ਮੀਨੀ ਪੱਧਰ ਤੇ ਖੁਦ ਯਤਨ ਕਰਨ ਚਾਹੀਦੇ ਹਨ।ਸਕਾਡਨ ਲੀਡਰ ਬਲਵੰਤ ਸਿੰਘ ਮਾਨ ਨੇ ਆਪਣੇ ਜੀਵਨ ਤਜ਼ਰਬੇ ਸਾਂਝੇ ਕਰਦਿਆਂ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਸੇਧ ਲੈਣ ਲਈ ਪ੍ਰੇਰਿਆ।ਪੰਜਾਬ ਪੁਲੀਸ ਦੇ ਇੰਸਪੈਕਟਰ ਸ਼ਮਸ਼ੇਰ ਸਿੰਘ ਨੇ ਵੀ ਕਿਹਾ ਕਿ ਵਿਦਿਆਰਥੀਆਂ ਨੂੰ ਧਰਮ ਦੇ ਲੜ ਲੱਗ ਕੇ ਜ਼ਿੰਦਗੀ ਵਿੱਚ ਸਹੀ ਮਾਰਗ ਅਪਣਾਉਣਾ ਚਾਹੀਦਾ ਹੈ।ਇਸ ਮੌਕੇ ਡੀਨ ਵਿਦਿਆਰਥੀ ਭਲਾਈ ਡਾ. ਬਲਵੰਤ ਸਿੰਘ ਸੰਧੂ ਨੇ ਜ਼ਿਲ੍ਹਾ ਲੁਧਿਆਣਾ ਪਿੰਡ ਚਕਰ ਦੀ ਉਦਾਹਰਨ ਦਿੰਦਿਆਂ ਕਿਹਾ ਕਿ ਸਾਰੇ ਵਿਦਿਆਰਥੀਆਂ ਨੂੰ ਆਪਣੇ ਫ਼ਰਜ਼ ਅਪਣਾਉਣੇ ਚਾਹੀਦੇ ਹਨ ਅਤੇ ਆਪੋ ਆਪਣੇ ਪਿੰਡਾਂ ਸ਼ਹਿਰਾਂ ਵਿੱਚ ਸਮਾਜ ਸੇਵਾ ਦੇ ਕਾਰਜ ਕਰਨੇ ਚਾਹੀਦੇ ਹਨ।ਇਸ ਮੌਕੇ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬੀ.ਐੱਸ. ਧਾਲੀਵਾਲ ਨੇ ਕਿਹਾ ਕਿ ਸਮੇਂ ਦੀ ਲੋੜ ਨੂੰ ਮੁੱਖ ਰਖਦਿਆਂ ਅਜਿਹੇ ਲੈਕਚਰ ਹੁੰਦੇ ਰਹਿਣੇ ਚਾਹੀਦੇ ਹਨ।ਪ੍ਰੋਗਰਾਮ ਦੇ ਅੰਤ ਵਿੱਚ ਡਾ. ਜੀ ਐੱਸ ਬਰਾੜ ਨੇ ਸਭ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਮਹਿਬੂਬ ਸਿੰਘ ਗਿੱਲ, ਪ੍ਰੋ. ਕੁਲਦੀਪ ਸਿੰਘ, ਡਾ. ਸੁਖਦੇਵ ਸਿੰਘ, ਸ. ਬਲਵੰਤ ਸਿੰਘ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਮੌਜੂਦ ਸਨ।

Check Also

ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗੀਰ ਸਿੰਘ ਨਾਗਰਾ ਦੇ ਦੇਹਾਂਤ ’ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 4 ਅਕਤੂਬਰ (ਸੁਖਬੀਰ ਸਿੰਘ ਖੁਰਮਣੀਆਂ ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸਾਬਕਾ ਡਿਪਟੀ …

Leave a Reply